Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਜਾਅਲੀ SC ਸਰਟੀਫਿਕੇਟ ਬਣਾ ਕੇ ਨੌਕਰੀ ਹਾਸਲ ਕਰਨ ਵਾਲਿਆ ਖਿਲਾਫ ਅੰਬੇਡਕਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਸਖਤ ਕਰਵਾਈ ਦੀ ਮੰਗ

ਜਾਅਲੀ SC ਸਰਟੀਫਿਕੇਟ ਬਣਾ ਕੇ ਨੌਕਰੀ ਹਾਸਲ ਕਰਨ ਵਾਲਿਆ ਖਿਲਾਫ ਅੰਬੇਡਕਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਸਖਤ ਕਰਵਾਈ ਦੀ ਮੰਗ

ਗੜ੍ਹਦੀਵਾਲਾ (ਯੋਗੇਸ਼ ਗੁਪਤਾ,ਚੌਧਰੀ)-ਸਥਾਨਿਕ ਸ਼ਹਿਰ ਵਿਖੇ ਡਾ. ਬੀ.ਆਰ.ਅੰਬੇਡਕਰ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਇਕ ਮੀਟਿੰਗ ਹੋਈ।ਜਿਸ ਵਿਚ ਜਾਅਲੀ ਸਟੀਫਿਕੇਟ ਦੇ ਆਧਾਰ
ਤੇ ਨੌਕਰੀਆਂ ਹਾਸਲ ਕਰਨ ਦੀ ਘੋਰ ਨਿੰਦਿਆ ਕਰਦੇ ਹੋਏ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦੇਣ ਦੀ ਮੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਸੋਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੱਟੀ ਤੇ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਐੱਸ.ਸੀ. ਸਰਟੀਫਿਕੇਟ ਦੇ ਆਧਾਰ ਤੇ ਨੌਕਰੀ ਹਾਸਲ ਕਰਕੇ ਐੱਸ.ਸੀ. ਸਮਾਜ ਦੇ ਹੱਕਾਂ ਤੇ ਡਾਕਾ ਮਾਰਿਆ ਹੈ।ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।ਉਨਾਂ੍ਹ ਕਿਹਾ ਕਿ ਮੋਹਾਲੀ ਵਿਖੇ ਜਾਅਲੀ ਐੱਸ.ਸੀ. ਸਰਟੀਫਿਕੇਟ ਦੇ ਖਿਲਾਫ ਪੱਕੇ ਮੋਰਚੇ ਵਿਚ ਦਲਿਤ ਸੰਗਠਨਾਂ ਦੇ ਪਹਿਰੇਦਾਰ ਬੀਤੀ 20 ਅਪ੍ਰੈਲ ਤੋਂ ਬੈਠੇ ਹੋਏ ਹਨ।ਪਰ ਹੁਣ ਤੱਕ ਅਧਿਕਾਰੀਆਂ ਦੇ ਕੰਨ ’ਤੇ ਜੂੰ ਤੱਕ ਨਹੀ ਸਰਕੀ।ਉਨਾਂ ਕਿਹਾ ਕਿ ਹੁਣ ਤੱਕ ਜਾਅਲੀ ਐੱਸ.ਸੀ ਸਰਟੀਫਿਕੇਟਾਂ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਹਾਸਲ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।ਉਨਾਂ ਕਿਹਾ ਕਿ ਜਾਅਲੀ ਐੱਸ.ਸੀ.ਸਰਟੀਫਿਕੇਟ ਬਣਾ ਕੇ ਨੌਕਰੀ ਹਾਸਲ ਕਰਨ ਵਾਲਿਆ ਖਿਲਾਫ ਸਖਤ ਕਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਕੋਈ ਹੋਰ ਅਜਿਹੀ ਘਿਨਾਉਣੀ ਸਜਿਸ਼ ਤਹਿਤ ਦਲਿਤ ਸਮਾਜ ਦੇ ਹੱਕਾਂ ਦਾ ਘਾਣ ਨਾ ਕਰ ਸਕੇ।ਉਨਾਂ ਕਿਹਾ ਕਿ ਸੋਸਾਇਟੀ ਮੋਹਾਲੀ ਵਿਖੇ ਦਲਿਤ ਸਮਾਜ ਦੇ ਸੰਗਠਨਾਂ ਵੱਲੋਂ ਲਗਾਏ ਧਰਨਾ ਦਾ ਪੂਰਨ ਤੌਰ ’ਤੇ ਸਮਰਥਨ ਕਰਦੀ ਹੈ।ਜੇਕਰ ਦਲਿਤ ਸੰਗਠਨ ਇਸ ਵਿਰੁੱਧ ਕੋਈ ਵੀ ਫੈਸਲਾ ਲਵੇਗੀ
ਸੋਸਾਇਟੀ ਉਸਦਾ ਡੱਟ ਕੇ ਸਾਥ ਦੇਵੇਗੀ।ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੱਟੀ, ਡਾ.ਜਸਪਾਲ ਸਿੰਘ, ਲੈਕਚਰਾਰ ਦਲਜੀਤ ਸਿੰਘ, ਡਾ. ਬਲਜੀਤ ਸਿੰਘ, ਜਸਪਾਲ ਸਿੰਘ ਬੇਰਛਾ, ਡਾ.
ਮਹਿੰਦਰ ਕੁਮਾਰ ਮਲਹੋਤਰਾ, ਗੁਰਜੀਤ ਸਿੰਘ ਰੌਰਵ, ਕੈਪਟਨ ਕਸ਼ਮੀਰ ਸਿੰਘ, ਮਲਕੀਤ ਸਿੰਘ,ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ .

error: copy content is like crime its probhihated