Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਮੀਰ ਪੰਜਾਬੀ ਵਿਰਸੇ ਨੂੰ ਸੁਰਜੀਤ ਰੱਖਣ ਲਈ ਅਜਿਹੇ ਸਮਾਗਮ ਕਰਵਾਉਣਾ ਸ਼ਲਾਘਾਯੋਗ – ਅਨੀਤਾ ਕੈਂਥ

ਅਮੀਰ ਪੰਜਾਬੀ ਵਿਰਸੇ ਨੂੰ ਸੁਰਜੀਤ ਰੱਖਣ ਲਈ ਅਜਿਹੇ ਸਮਾਗਮ ਕਰਵਾਉਣਾ ਸ਼ਲਾਘਾਯੋਗ – ਅਨੀਤਾ ਕੈਂਥ

ਫਗਵਾੜਾ (ਲਾਲੀ ਦਾਦਰ )

* ਪਿੰਡ ਢੱਕ ਪੰਡੋਰੀ ਵਿਖੇ ਔਰਤਾਂ ਨੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ

5 ਅਗਸਤ : ਅਮੀਰ ਪੰਜਾਬੀ ਵਿਰਸੇ ਨੂੰ ਸੁਰਜੀਤ ਰੱਖਣ ਲਈ ਪੁਰਾਤਨ ਪੰਜਾਬੀ ਸੱਭਿਆਚਾਰ ਨਾਲ ਜੁੜੇ ਸਮਾਗਮ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਧਰਮ ਪਤਨੀ ਅਤੇ ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਕੈਂਥ ਨੇ ਪਿੰਡ ਢੱਕ ਪੰਡੋਰੀ ਦੇ ਦਦਰਾ ਜਠੇਰੇ ਵਿਖੇ ਕਰਵਾਏ ਗਏ ਤੀਆਂ ਦੇ ਤਿਉਹਾਰ ਸਮਾਗਮ ਦੌਰਾਨ ਪ੍ਰਗਟ ਕੀਤੇ। ਉਹਨਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਹਰ ਪਿੰਡ ਤੇ ਹਰ ਸ਼ਹਿਰ ‘ਚ ਵੱਡੀ ਪੱਧਰ ਤੇ ਕਰਵਾਏ ਜਾਣੇ ਚਾਹੀਦੇ ਹਨ। ਇਸ ਮੌਕੇ ਸੁਮਨ ਦਾਦਰ, ਨਰਿੰਦਰ ਕੌਰ, ਜਸਬੀਰ ਕੌਰ, ਮਨਜੀਤ ਕੌਰ ਅਤੇ ਸੁਨੀਤਾ ਰਾਣੀ ਦੀ ਸਾਂਝੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਸਮਾਗਮ ‘ਚ ਪਿੰਡ ਦੀਆਂ ਨਵ ਵਿਆਹੁਤਾ ਔਰਤਾਂ ਅਤੇ ਮੁਟਿਆਰਾਂ ਨੇ ਨੱਚਦਿਆਂ ਟੱਪਦਿਆਂ ਤੀਆਂ ਦਾ ਤਿਉਹਾਰ ਮਨਾਇਆ। ਸਾਉਣ ਦੀਆਂ ਪੀਂਘਾ ਝੂਟੀਆਂ, ਡੀ.ਜੇ. ਅਤੇ ਢੋਲ ਦੀ ਥਾਪ ਤੇ ਕਿੱਕਲੀ, ਬੋਲੀਆਂ ਤੇ ਗਿੱਧਾ ਪਾਇਆ ਗਿਆ। ਅਨੀਤਾ ਕੈਂਥ ਨੇ ਵੀ ਮੁਟਿਆਰਾਂ ਦੇ ਨਾਲ ਗਿੱਧਾ ਪਾ ਕੇ ਇਸ ਸਮਾਗਮ ਨੂੰ ਸਿੱਖਰਾਂ ਤੇ ਪਹੁੰਚਾਇਆ। ਔਰਤਾਂ ਨੂੰ ਸ਼ਗੁਨ ਦੇ ਤੌਰ ਤੇ ਵੰਗਾਂ ਭੇਂਟ ਕੀਤੀਆਂ ਗਈਆਂ। ਸਮਾਗਮ ਦੌਰਾਨ ਵੱਖ ਵੱਖ ਪਕਵਾਨਾ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਰਪੰਚ ਬੀਬੀ ਸੁਰਜੀਤ ਕੌਰ, ਮਾਤਾ ਪ੍ਰੇਮਾ ਦੇਵਾ ਜੀ ਤੋਂ ਇਲਾਵਾ ਵੱਡੀ ਗਿਣਤੀ ‘ਚ ਪਿੰਡ ਦੀਆਂ ਔਰਤਾਂ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਢੱਕ ਪੰਡੋਰੀ ਵਿਖੇ ਮਨਾਏ ਤੀਆਂ ਦਾ ਤਿਓਹਾਰ ਸਮਾਗਮ ਦੌਰਾਨ ਮੁਟਿਆਰਾਂ ਨਾਲ ਗਿੱਧਾ ਪਾਉਂਦੇ ਹੋਏ ਅਤੇ ਸੰਬੋਧਨ ਦੌਰਾਨ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਅਤੇ (ਹੇਠਾਂ) ਅਨੀਤਾ ਸੋਮ ਪ੍ਰਕਾਸ਼ ਨੂੰ ਸਨਮਾਨਤ ਕਰਦੇ ਹੋਏ ਸੁਮਨ ਦਾਦਰ, ਨਰਿੰਦਰ ਕੌਰ, ਜਸਬੀਰ ਕੌਰ ਦੇ ਨਾਲ ਸਰਪੰਚ ਬੀਬੀ ਸੁਰਜੀਤ ਕੌਰ ਤੇ ਹੋਰ।