Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਮਰੀਕ ਦਿਆਲ ਵਲੋਂ ਸਕੂਲ ਦੇ ਵਿਕਾਸ ਹਿੱਤ 11 ਹਜਾਰ ਰੁਪਏ ਦੀ ਰਾਸ਼ੀ ਭੇੰਟ

ਅਮਰੀਕ ਦਿਆਲ ਵਲੋਂ ਸਕੂਲ ਦੇ ਵਿਕਾਸ ਹਿੱਤ 11 ਹਜਾਰ ਰੁਪਏ ਦੀ ਰਾਸ਼ੀ ਭੇੰਟ

ਅਮਰੀਕ ਦਿਆਲ ਵਲੋਂ ਸਕੂਲ ਦੇ ਵਿਕਾਸ ਹਿੱਤ 11 ਹਜਾਰ ਰੁਪਏ ਦੀ ਰਾਸ਼ੀ ਭੇੰਟ

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਕਲਮੋਟ ਵਿਖੇ ਇਕ ਸਾਦਾ ਸਮਾਗਮ ਕਰਾਇਆ ਗਿਆ ਜੋ ਕਿ ਸ੍ਰੀ ਅਮਰੀਕ ਸਿੰਘ ਦਿਆਲ ਪੰਜਾਬੀ ਮਾਸਟਰ ਖੇੜਾ ਕਲਮੋਟ ਜੋ ਕਿ ਹੁਣ ਬਤੌਰ ਖੋਜ ਅਫ਼ਸਰ ਭਾਸ਼ਾ ਵਿਭਾਗ ਨਵਾਂਸ਼ਹਿਰ ਵਿਖੇ ਤੈਨਾਤ ਹਨ ਦੇ ਭਾਸ਼ਾ ਵਿਭਾਗ ਵਿੱਚ ਖੋਜ ਅਫ਼ਸਰ ਲੱਗਣ ਉਪਰੰਤ ਕਰਵਾਇਆ ਗਿਆ ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿੱਚ ਬਿਤਾਏ ਹੋਏ ਸਮੇਂ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਕਿਹਾ ਕਿ ਇਸ ਸਕੂਲ ਵਿਚ ਲਗਪਗ ਚਾਰ ਮਹੀਨੇ ਉਨ੍ਹਾਂ ਨੇ ਕੰਮ ਕੀਤਾ ਹੈ ਜੋ ਕਿ ਉਨ੍ਹਾਂ ਲਈ ਬਹੁਤ ਹੀ ਯਾਦਗਾਰੀ ਹੋ ਨਿਬੜਿਆ ਹੈ ਤੇ ਉਹ ਹਮੇਸ਼ਾਂ ਹੀ ਇਸ ਸਕੂਲ ਦੇ ਨਾਲ ਜੁੜੇ ਰਹਿਣਗੇ। ਇਸ ਮੌਕੇ ਸ਼੍ਰੀ ਦਿਆਲ ਜੀ ਵਲੋਂ ਸਕੂਲ ਦੇ ਵਿਕਾਸ ਲਈ 11 ਹਜਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਇਸ ਮੌਕੇ ਤੇ ਪ੍ਰੇਮ ਕੁਮਾਰ ਲੈਕਚਰਾਰ ਪੰਜਾਬੀ ਨੇ ਉਨ੍ਹਾਂ ਦਾ ਇੱਥੇ ਆਉਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਸਕੂਲ ਮੁਖੀ ਸ੍ਰੀ ਅਵਤਾਰ ਸਿੰਘ ਤੇ ਸਮੂਹ ਸਟਾਫ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ ਤੇ ਇਸ ਸਕੂਲ ਨਾਲ ਜੁੜੇ ਰਹਿਣ ਲਈ ਵੀ ਬੇਨਤੀ ਕੀਤੀ ਕਿ ਉਹ ਆਪਣੀਆਂ ਸੇਵਾਵਾਂ ਦੇ ਨਾਲ ਨਾਲ ਇਸ ਸਕੂਲ ਨਾਲ ਵੀ ਜੁੜੇ ਰਹਿਣ । ਇਸ ਮੌਕੇ ਤੇ ਸਕੂਲ ਵਿਚ ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਮੀਤਕ ਸ਼ਰਮਾ, ਸ੍ਰੀ ਅਰਵਿੰਦ ਸ਼ਰਮਾ, ਸ੍ਰੀਮਤੀ ਸਰੋਜ ਸ਼ਰਮਾ, ਮਿਸ ਪ੍ਰਿਯੰਕਾ ਐਰੀ, ਮੋਨਿਕਾ ਰਾਣੀ, ਮਨੀਸ਼ਾ ਰਾਣੀ, ਕੁਲਦੀਪ ਸਿੰਘ, ਰਾਜੇਸ਼ ਰਾਣਾ, ਪਲਵਿੰਦਰ ਸਿੰਘ ਕੰਪਿਊਟਰ ਫੈਕਲਟੀ ਤੇ ਹੋਰ ਐੱਸ ਐੱਮ ਸੀ ਮੈਂਬਰ ਹਾਜ਼ਰ ਸਨ