Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ 75ਵੇਂ ਅਜ਼ਾਦੀ ਦਿਵਸ ਦੇ ਮੌਕੇ ਤੇ……

ਕੇ.ਐਮ.ਐਸ ਕਾਲਜ ਵਿਖੇ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ 75ਵੇਂ ਅਜ਼ਾਦੀ ਦਿਵਸ ਦੇ ਮੌਕੇ ਤੇ……

ਕੇ.ਐਮ.ਐਸ ਕਾਲਜ ਵਿਖੇ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ 75ਵੇਂ ਅਜ਼ਾਦੀ ਦਿਵਸ ਦੇ ਮੌਕੇ ਤੇ ਕੱਢੀ ਤਿਰੰਗਾ ਯਾਤਰਾ  – ਪ੍ਰਿੰਸੀਪਲ ਡਾ. ਸ਼ਬਨਮ ਕੌਰ

8 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਨਿਰਦੇਸ਼ਾ ਅਨੁਸਾਰ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ.ਮਾਨਵ ਸੈਣੀ ਅਤੇ ਐਚ.ਓ.ਡੀ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ 75ਵੇ ਅਜ਼ਾਦੀ ਦਿਵਸ ਦੇ ਮੌਕੇ ਤੇ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਦੇ ਦੌਰਾਨ “ਵੰਦੇ ਮਾਤਰਮ” ਅਤੇ “ਭਾਰਤ ਮਾਤਾ ਦੀ ਜੈ” ਦੇ ਨਾਅਰਿਆਂ ਦੇ ਨਾਲ ਆਕਾਸ਼ ਗੂੰਜ ਉੱਠਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ 13 ਅਗਸਤ ਤੋਂ ਲੈ ਕੇ 15 ਅਗਸਤ ਤੱਕ ਆਪਣੇ ਆਪਣੇ ਘਰਾਂ ਵਿੱਚ ਇੱਕ ਝੰਡਾ ਜਰੂਰ ਲਹਿਰਾਉਣ ਅਤੇ ਇਸਦੀ ਫੋਟੋ ਖਿੱਚ ਕੇ ਯੂਨੀਵਰਸਿਟੀ ਦੀ ਵੈੱਬਸਾਈਟ ਤੇ ਅਪਲੋਡ ਕਰਨ। ਉਹਨਾਂ ਕਿਹਾ ਕਿ ਵਿਦਿਆਰਥੀ ਕਾਲਜ ਦਫ਼ਤਰ ਵਿੱਚੋ ਤਿਰੰਗਾ ਝੰਡਾ ਲੈ ਸਕਦੇ ਹਨ। ਇਸ ਮੌਕੇ ਤੇ ਵਿਦਿਆਰਥੀਆਂ ਤੋਂ ਇਲਾਵਾ ਸਤਵੰਤ ਕੌਰ, ਮਨਪ੍ਰੀਤ ਕੌਰ, ਕੁਸਮ ਲਤਾ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮਨਜੀਤ, ਗੁਰਿੰਦਰਜੀਤ ਕੌਰ, ਅੰਜਲੀ ਗੋਲਡੀ, ਅਮਨਪ੍ਰੀਤ ਕੌਰ, ਲਖਵਿੰਦਰ ਕੌਰ, ਰਾਕੇਸ਼ ਕੁਮਾਰ, ਨਵਿੰਦਰ ਸਿੰਘ ਅਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ।