Prime Punjab Times

Latest news
DAV ਪਬਲਿਕ ਸਕੂਲ ਵਿਖੇ ‘ਫਾਇਰਲੈੱਸ ਕੁਕਿੰਗ ਦੀ ਗਤੀਵਿਧੀ ਕਰਵਾਈ ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ
ADVERTISEMENT
You are currently viewing ਜਰਨਲਿਸਟ ਐਸੋਸੀਏਸ਼ਨ (ਰਜਿ) ਪੰਜਾਬ ਦੀ ਅੰਮ੍ਰਿਤਸਰ ਇਕਾਈ ਵੱਲੋ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਤੇ ਕੀਤਾ ਵਿਚਾਰ ਵਟਾਂਦਰਾ

ਜਰਨਲਿਸਟ ਐਸੋਸੀਏਸ਼ਨ (ਰਜਿ) ਪੰਜਾਬ ਦੀ ਅੰਮ੍ਰਿਤਸਰ ਇਕਾਈ ਵੱਲੋ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਤੇ ਕੀਤਾ ਵਿਚਾਰ ਵਟਾਂਦਰਾ

ਜਰਨਲਿਸਟ ਐਸੋਸੀਏਸ਼ਨ (ਰਜਿ) ਪੰਜਾਬ ਦੀ ਅੰਮ੍ਰਿਤਸਰ ਇਕਾਈ ਵੱਲੋ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਤੇ ਕੀਤਾ ਵਿਚਾਰ ਵਟਾਂਦਰਾ

ਬਟਾਲਾ 12 ਜੂਨ (ਬਿਊਰੋ) : ਜਰਨਲਿਸਟ ਐਸੋਸੀਏਸ਼ਨ ਰਜਿ, ਪੰਜਾਬ ਇਕਾਈ ਅੰਮ੍ਰਿਤਸਰ ਦੀ ਇੱਕ ਭਰਵੀਂ ਇਕੱਤਰਤਾ ਮਲਕੀਅਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ‘ਚ ਵੱਖ ਵੱਖ ਸਾਥੀਆਂ ਨੇ ਵਿਚਾਰ ਪ੍ਰਗਟ ਕਰਦਿਆਂ  ਕੰਮ ਦੌਰਾਨ ਫੀਲਡ ‘ਚ ਆਉਂਦੀਆਂ   ਪ੍ਰੇਸ਼ਾਨੀਆਂ ਬਾਰੇ ਦੱਸਿਆ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੱਤਰਕਾਰਾਂ ਦੇ ਹੱਕ ਵਿੱਚ ਜੋ ਪਹਿਲੀਆਂ ਸਰਕਾਰਾਂ ਨੇ ਸਹੂਲਤਾਂ ਲਾਗੂ ਕੀਤੀਆਂ ਸਨ ਉਨ੍ਹਾਂ ਨੂੰ ਵੀ ਨਵੀਂ ਬਣੀ ਸਰਕਾਰ ਨੇ ਰੱਦ ਕਰ ਦਿੱਤਾ ਹੈ । ਪੱਤਰਕਾਰਾਂ ਨੂੰ ਜੋ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਸੀ ਨੂੰ ਵੀ ਦੁਬਾਰਾ ਲਾਗੂ ਕਰ ਦਿੱਤਾ । ਸਮੁੱਚੇ ਪੰਜਾਬ ਚੋ ਗਿਣਤੀ ਦੇ ਚੰਦ ਕੁ ਵੈਂਟੇਜ ਪੱਤਰਕਾਰਾਂ ਨੂੰ ਨਾਮਾਤਰ ਪੈਨਸ਼ਨ ਲਗਾਈ ਗਈ ਸੀ ਉਸ ਤੇ ਵੀ ਰੋਕ ਲਗਾ ਦਿੱਤੀ ਗਈ ਹੈ ਇਸੇ ਤਰ੍ਹਾਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਕਵਰ ਕੀਤਾ ਗਿਆ ਸੀ ਪਰ ਇਹ ਸਕੀਮ ਵੀ ਹੁਣ ਪੰਜਾਬ ‘ਚ ਬੰਦ ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਫੀਲਡ ਵਿਚ ਕੰਮ ਕਰਦੇ ਪੱਤਰਕਾਰ ਜੋ ਕਿ ਪੰਜਾਬ ਸਰਕਾਰ ਦੀਆਂ ਪੀਲੇ ਕਾਰਡਾਂ ਲਈ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਇਸ ਦੇ ਯੋਗ ਹਨ ਦੇ ਕਾਰਡ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਜਾਰੀ ਨਹੀਂ ਕੀਤੇ ਜਾ ਰਹੇ । ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਪੀਲੇ ਕਾਰਡ ਜਾਰੀ ਕਰਾਉਣ ਲਈ ਲੋਕ ਸੰਪਰਕ ਵਿਭਾਗ ਨਾਲ ਜਲਦ ਤੋਂ ਜਲਦ ਸੰਪਰਕ ਕੀਤਾ ਜਾਵੇਗਾ ।

ਇਸ ਮੌਕੇ ਸਮੁੱਚੇ ਸਾਥੀਆਂ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ । ਬੀਤੇ ਦਿਨੀਂ ਪ੍ਰਸਿੱਧ ਰੈਪ ਸਿੰਗਰ ਸ਼ੁਭਦੀਪ ਸਿੰਘ ਸਿੱਧੂੁ ਮੂਸੇਵਾਲੇ ਦੇ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਸ ਭਰਾ ਮਾਰੂ ਜੰਗ ਤੋਂ ਸਮੁੱਚੇ ਪੰਜਾਬੀਆਂ ਨੂੰ ਬਚਣ ਦਾ ਹੋਕਾ ਦਿੱਤਾ ਗਿਆ ।
ਇਸ ਮੌਕੇ ਸੂਬਾ ਉਪ ਪ੍ਰਧਾਨ ਗੁਰਜਿੰਦਰ ਮਾਹਲ, ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ, ਮਲਕੀਅਤ ਸਿੰਘ, ਤਰੁਣ ਮਹਿਰਾ, ਅਮਰੀਕ ਸਿੰਘ ਵੱਲਾ, ਰਾਜੀਵ ਨਾਰੰਗ, ਵਿਨੋਦ ਨੰਗਲੀ, ਦਲਬੀਰ ਗੁਮਾਨਪੁਰਾ,   ਮਾਸਟਰ ਰਣਜੀਤ ਸਿੰਘ, ਸਤਬੀਰ ਸਿੰਘ ਚਾਚਾ ਰਾਜੂ, ਆਦਿ ਹਾਜ਼ਰ ਸਨ ।

error: copy content is like crime its probhihated