Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਇਕ ਨਜਾਇਜ ਪਿਸਤੌਲ,ਦੋ ਮੈਗਜ਼ੀਨ ਅਤੇ ਕਾਰ ਸਮੇਤ ਇਕ ਕਾਬੂ

ਇਕ ਨਜਾਇਜ ਪਿਸਤੌਲ,ਦੋ ਮੈਗਜ਼ੀਨ ਅਤੇ ਕਾਰ ਸਮੇਤ ਇਕ ਕਾਬੂ

ਗੁਰਦਾਸਪੁਰ 2 ਮਾਰਚ ( ਅਸ਼ਵਨੀ ) :- ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲਿਸ ਵੱਲੋਂ ਇਕ ਨਜਾਇਜ ਪਿਸਤੋਲ 32 ਬੋਰ , ਦੋ ਮੈਗਜ਼ੀਨ ਅਤੇ ਕਾਰ ਸਮੇਤ ਇਕ ਵਿਅਕਤੀਆ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਨਾਕਾਬੰਦੀ ਦੋਰਾਨ ਟੀ ਪੁਆਇੰਟ ਪਿੰਡ ਆਲੇਚੱਕ ਬਾਈਪਾਸ ਤੋਂ ਜੋਰਾਵਰ ਸਿੰਘ ਉਰਫ ਜੋਲਾ ਪੁੱਤਰ ਸਤਨਾਮ ਸਿੰਘ ਵਾਸੀ ਵਰਸੋਲਾ ਨੂੰ ਕਾਰ ਨੰਬਰ ਪੀ ਬੀ 02 ਐਸ 0119 ਸਮੇਤ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਇਕ ਨਜਾਇਜ ਪਿਸਤੋਲ , ਇਕ ਮੈਗਜ਼ੀਨ ਅਤੇ ਕਾਰ ਦੀ ਤਲਾਸ਼ੀ ਕਰਨ ਤੇ ਕਾਰ ਦੇ ਡੈਸ਼ ਬੋਰਡ ਵਿੱਚੋਂ ਇਕ ਹੋਰ ਮੈਗਜ਼ੀਨ ਬਰਾਮਦ ਹੋਇਆਂ ਪੁੱਛ-ਗਿੱਛ ਦੋਰਾਨ ਜੋਰਾਵਰ ਸਿੰਘ ਨੇ ਦਸਿਆਂ ਕਿ ਕਰੀਬ ਇਕ ਹਫ਼ਤਾ ਪਹਿਲਾ ਉਹ ਅਤੇ ਰਾਕੇਸ਼ ਕੁਮਾਰ ਉਰਫ ਟਿੰਕੂ ਪੁੱਤਰ ਅਜੀਤ ਰਾਮ ਵਾਸੀ ਮੁਸਤਾਬਾਦ ਸੈਦਾ ਆਪਣੀ ਕਾਰ ਤੇ ਸਵਾਰ ਹੋ ਕੇ ਸ਼੍ਰੀ ਹਰਗੋਬਿੰਦਪੁਰ ਗਏ ਸੀ ਅਤੇ ਸੁਖਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਅਤੇ ਵਿਕੀ ਵਾਸੀਆਨ ਸ਼੍ਰੀ ਹਰਗੋਬਿੰਦਪੁਰ ਨੂੰ 75 ਹਜ਼ਾਰ ਰੁਪਈਆ ਦੇ ਕੇ
ਇਹ ਪਿਸਤੋਲ ਖਰੀ ਕੇ ਲਿਆਏ ਸਨ । ਪੁਲਿਸ ਵੱਲੋਂ ਇਸ ਸੰਬੰਧ ਵਿੱਚ ਚਾਰਾਂ ਵਿਰੁੱਧ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।