ਨਵਾਂਸ਼ਹਿਰ (ਜੋਸ਼ੀ)
–ਮਨੀਪੁਰ ਵਿੱਚ ਮਹਿਲਾਵਾਂ ਨਾਲ ਹੋਈ ਘਟਨਾ ਦੀ ਸ਼ਬਦਾਂ ਵਿੱਚ ਕੀਤੀ ਨਿੰਦਾ
26 ਜੁਲਾਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਜੀ ਦੇ ਨਾਮ ‘ਤੇ ਇੱਕ ਮੰਗ ਪੱਤਰ ਸੌਂਪਿਆ । ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਮਨੀਪੁਰ ਵਿੱਚ ਮਹਿਲਾਵਾਂ ਨਾਲ ਹੋਈਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਗਈ ਅਤੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਬਲਾਕ ਪ੍ਰਧਾਨ ਕਵਿਤਾ ਸ਼ਰਮਾ ਤੋਂ ਇਲਾਵਾ ਯੂਨੀਅਨ ਦੇ ਬਾਕੀ ਮੈਂਬਰ ਵੀ ਮੌਜੂਦ ਸਨ।








