Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲਾ ਕਰਵਾਇਆ

ਸਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ 15 ਦਸੰਬਰ (ਯੋਗੇਸ਼ ਗੁਪਤਾ)

: ਸ਼ਹੀਦ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਫ਼ਤਿਹ ਸਿੰਘ ਜੀ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰਦੁਆਰਾ ਸਿੰਘ ਸਭਾ, ਪਿੰਡ ਅਰਗੋਵਾਲ ਵਿਖੇ ਸਲਾਨਾ ਗੁਰਮਤਿ ਸਮਾਗਮ ਅਤੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਦਸਤਾਰ ਮੁਕਾਬਲੇ ਦੀ ਜੱਜਮੈਂਟ ਦਸਤਾਰ ਕੋਚ ਚੰਨਪ੍ਰੀਤ ਸਿੰਘ ਜੀ ਨੇ ਕੀਤੀ। ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਪਤਿਤਪੁਣੇ ਨੂੰ ਠੱਲ੍ਹ ਪਾਉਣ ਲਈ ਉਲੀਕੇ ਗਏ ਦਸਤਾਰ ਮੁਕਾਬਲੇ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਭਾਗ ਲੈਣ ਵਾਲੇ ਸਾਰੇ ਹੀ ਬੱਚਿਆਂ ਨੂੰ ਇਨਾਮ ਵੰਡੇ ਗਏ। ਸੁਖਮਨੀ ਸਾਹਿਬ ਜੀ ਗੁਰਬਾਣੀ ਦੇ ਜਾਪ ਉਪਰੰਤ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਪੰਥਕ ਵਿਚਾਰਾਂ ਦੀ ਸਾਂਝ ਪਾਉਂਦਿਆਂ ਹੋਇਆਂ ਸਾਰੇ ਹੀ ਪ੍ਰਚਾਰਕਾਂ ਨੇ ਕਿਹਾ ਦਸਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਸਾਡੀ ਖਾਤਰ ਆਪਣਾ ਸਾਰਾ ਹੀ ਸਰਬੰਸ ਪੰਥ ਤੋਂ ਵਾਰ ਦਿੱਤਾ, ਜੋ ਕਿ ਨਾ ਹੋਰ ਕੋਈ ਅਜਿਹਾ ਕਰ ਸਕਦਾ ਹੈ ਅਤੇ ਨਾ ਹੀ ਕਿਸੇ ਤੋਂ ਹੋਣਾ ਹੈ। ਉਨ੍ਹਾਂ ਕਿਹਾ ਕਿ ਧੰਨ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਪਾਤਸ਼ਾਹ ਮਹਾਰਾਜ ਜੀ ਵਲੋਂ ਅਸਾਂ ਨੂੰ ਬਖਸ਼ੇ ਹੋਏ ਸਿਧਾਂਤਾਂ ‘ਤੇ ਪਹਿਰਾ ਦੇਣਾ ਹੀ ਅਸਲ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਜਾਮਾ ਵਾਰ ਵਾਰ ਨਹੀਂ ਮਿਲਦਾ, ਜੇ ਅਕਾਲ ਪੁਰਖ ਵਾਹਿਗੁਰੂ ਨੇ ਸੋਹਣਾ ਅਤੇ ਤੰਦਰੁਸਤ ਸਰੀਰ ਬਖਸ਼ਿਆ ਹੈ ਤਾਂ ਸਾਨੂੰ ਬਾਣੀ-ਬਾਣੇ ਦੇ ਧਾਰਨੇ ਹੋ ਕੇ, ਨਸ਼ੇ-ਸ਼ਰਾਬਾਂ ਦੀ ਦਲਦਲ ਚੋਂ ਨਿਕਲ ਕੇ, ਦਾੜ੍ਹਾ-ਕੇਸ ਰੱਖ ਕੇ, ਤਿਆਰ ਬਰ‌ ਤਿਆਰ ਹੋ ਕੇ, ਖੰਡੇ-ਬਾਟੇ ਦੀ ਪਾਹੁਲ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨੀ ਚਾਹੀਦੀ ਅਤੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਇਸ ਮੌਕੇ…. ਗੁਰਸਿਮਰਨਜੋਤ ਸਿੰਘ , ਹਰਦੀਪ ਸਿੰਘ ,ਰਜਿੰਦਰ ਸਿੰਘ,ਗੁਰਪ੍ਰੀਤ ਸਿੰਘ ਭਿੰਡਰ, ਸੁੱਖਪ੍ਰੀਤ ਸਿੰਘ ਗੜਦੀਵਾਲਾ, ਤਰਨਦੀਪ ਸਿੰਘ ਵਿਕਰਮ ਸਿੰਘ ਆਦਿ ਵੀ ਸ਼ਾਮਿਲ ਸਨ।