Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਾਲਾਨਾ ਕੀਰਤਨ ਦਰਬਾਰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ 26 ਨੂੰ

ਸਾਲਾਨਾ ਕੀਰਤਨ ਦਰਬਾਰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ 26 ਨੂੰ

ਗੜ੍ਹਦੀਵਾਲਾ (ਚੌਧਰੀ) 

22 ਜਨਵਰੀ -ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਸੇਵਾਦਲ ਗੜ੍ਹਦੀਵਾਲਾ ਸੰਸਥਾ ਦੇ 8 ਸਾਲ ਪੂਰੇ ਹੋਣ ‘ਤੇ ਸੇਵਾ ਘਰ ਵਿਖੇ ਨਵੀਂ ਇਮਾਰਤ ਨੂੰ ਸਮਰਪਿਤ ਕੀਰਤਨ ਦਰਬਾਰ ਸਮਾਗਮ 26 ਜਨਵਰੀ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਬਹੁਤ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ।ਗੁਰ ਆਸਰਾ ਸੇਵਾ ਘਰ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਸਵੇਰ 10 ਵਜੇ ਆਰੰਭ ਹੋਣਗੇ ਤੇ 26 ਜਨਵਰੀ ਨੂੰ ਸਾਢੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਕਿ 26 ਜਨਵਰੀ ਨੂੰ ਸ਼ਾਮ 5 ਵਜੇ ਤੋਂ 41 ਵਜੇ ਤੱਕ ਕੀਰਤਨ ਦੀਵਾਨ ਸਜਾਇਆ ਜਾਵੇਗਾ।ਜਿਸ ਵਿਚ ਪਹੁੰਚ ਰਹੇ ਭਾਈ ਮਨਜਿੰਦਰ ਸਿੰਘ ਹਰਰਾਏਪੁਰ ਵਾਲੇ, ਭਾਈ ਇੰਦਰਜੀਤ ਸਿੰਘ ਜੀ, ਭਾਈ ਗੁਲਾਬ ਸਿੰਘ ਚਮਕੌਰ ਸਾਹਿਬ ਵਾਲ, ਭਾਈ ਬਰਜਿੰਦਰ ਸਿੰਘ ਪਰਵਾਨਾ, ਭਾਈ ਹਰਭਜਨ ਸਿੰਘ ਸੌਤਲਾ, ਭਾਈ ਸਰਤਾਜ ਸਿੰਘ, ਭਾਈ ਜੋਗਾ ਸਿੰਘ ਬਾਹਗਾ, ਭਾਈ ਸੁਖਵੀਰ ਸਿੰਘ ਚੌਹਾਨ ਢਾਡੀ ਜਥਾ, ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾ ਦਾ ਢਾਡੀ ਜਥਾ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਉਣਗੇ।