Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਹਾਈ ਸਮਾਰਟ ਸਕੂਲ ਮਿਰਜਾਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ 

ਸਰਕਾਰੀ ਹਾਈ ਸਮਾਰਟ ਸਕੂਲ ਮਿਰਜਾਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ 

ਸਰਕਾਰੀ ਹਾਈ ਸਮਾਰਟ ਸਕੂਲ ਮਿਰਜਾਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ 
ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) : ਸਰਕਾਰੀ ਹਾਈ ਸਮਾਟ ਸਕੂਲ ਮਿਰਜ਼ਾਪੁਰ ਵਿਖੇ ਸਾਲਾਨਾ ਸਮਾਗਮ ਹੈੱਡ ਮਾਸਟਰ ਲਖਵੀਰ ਸਿੰਘ ਦੀ ਅਗਵਾਈ ‘ਚ ਕਰਵਾਇਆ ਗਿਆ। ਸਮਾਗਮ ਵਿਚ ਸੂਬੇਦਾਰ ਐਚ ਸੀ ਦਿਲਬਾਗ ਸਿੰਘ ਮੁੱਖ ਮਹਿਮਾਨ ਦੇ ਰੂਪ ‘ਚ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ‘ਚ ਹੈੱਡ ਮਾਸਟਰ ਲਖਵੀਰ ਸਿੰਘ ਤੇ ਸਮੂਹ ਸਟਾਫ ਨੇ ਆਏ ਹੋਏ ਮੁੱਖ ਮਹਿਮਾਨ ਦਾ ਸਵਾਗਤ ਕਰਕੇ ਕੀਤਾ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਕੀਤੀ ਗਈ।
ਉਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪੋ੍ਗਰਾਮ ਵੀ ਪੇਸ਼ ਕੀਤਾ ਗਿਆ, ਜਿਸ ‘ਚ ਵਿਦਿਆਰਥੀਆਂ ਵਲੋਂ ਲੋਕ ਗੀਤ, ਗਿੱਧਾ, ਭੰਗੜਾ, ਕਵਿਤਾ, ਹੱਸ ਰਸ ਕਿਰਿਆਵਾਂ, ਸ਼ਾਇਰੀ ਆਦਿ ਲੋਕਾਂ ਦਾ ਖਿੱਚ ਦਾ ਕੇਂਦਰ ਰਿਹਾ । ਸ ਸਲਿਦਰ ਸਿੰਘ ਬੀ ਐਨ ਓ ਫਤਿਹਪੁਰ ਭਟਲਾਂ ਨੇ ਵੀ ਇਸ ਪ੍ਰਰੋਗਰਾਮ ‘ਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ।ਇਸ ਸਮਾਗਮ ਵਿਚ ਨੇੜੇ ਦੇ ਸਮਾਜ ਸੇਵੀ ਸ਼ਖਸੀਅਤਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ।
ਜਿਨ੍ਹਾਂ ਵਿੱਚੋਂ ਸ ਰਘਬੀਰ ਸਿੰਘ, ਸ. ਸਰਬਜੀਤ ਸਿੰਘ, ਸ. ਬਲਵਿੰਦਰ ਸਿੰਘ, ਸੀਤਲ ਸਿੰਘ, ਮੋਹਨ ਸਿੰਘ, ਸ.ਰਣਜੀਤ ਸਿੰਘ, ਬਲਵਿੰਦਰ ਕੌਰ ਚੇਅਰਮੈਨ, ਸਤਵਿੰਦਰ ਕੌਰ ਸਰਪੰਚ ਮਿਰਜ਼ਾਪੁਰ, ਰਣਜੀਤ ਕੌਰ ਸਰਪੰਚ ਜੰਡੇ, ਬਲਵੀਰ ਸਿੰਘ ਕਾਨੂੰਨਗੋ, ਜਸਵੰਤ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਇਸ ਮੌਕੇ ਮੁਖ ਮਹਿਮਾਨ ਸ. ਦਿਲਬਾਗ ਸਿੰਘ ਅਤੇ ਹੈੱਡਮਾਸਟਰ ਸ: ਲਖਬੀਰ ਸਿੰਘ ਨੇ ਛੇਵੀਂ, ਸਤਵੀਂ ਅਤੇ ਨੌਵੀਂ ਜਮਾਤਾਂ ਵਿਚੋਂ ਪਹਿਲ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਮਾਜ ਸੇਵੀ ਸਖਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੁੱਖ ਮਹਿਮਾਨ ਦਿਲਬਾਗ ਸਿੰਘ ਨੇ ਬੱਚਿਆਂ ਨੂੰ ਪਿਛਲੀਆਂ ਕਲਸ’ ਚੋਂ ਪਾम ਹੋਕੇ ਅਗਲੀਆਂ ਕਲਾਸਾਂ ਵਿੱਚ ਹੋਣ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਵਿਕਾਸ ਲਈ 2 ਹਜਾਰ ਰੁਪਏ ਦੀ ਰਾਸ਼ੀ ਦਾਨ ਦਿੱਤੀ। ਅੰਤ ਵਿਚ ਸਕੂਲ ਮੁੱਖ ਅਧਿਆਪਕ ਲਖਵੀਰ ਸਿੰਘ ਨੇ ਮੁੱਖ ਮਹਿਮਾਨ, ਸਮਾਜ ਸੇਵੀ ਸ਼ਖਸੀਅਤਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਬਜੀਤ ਸਿੰਘ, ਭੁਪਿੰਦਰ ਕੌਰ,ਹਰਜਿੰਦਰ ਸਿੰਘ,ਬਲਜਿੰਦਰ ਸਿੰਘ,ਸੁਮਨ ਕਜਲਾ,ਮਦਨ ਲਾਲ, ਹਰਪ੍ਰੀਤ ਕੌਰ, ਰਮਨਦੀਪ ਕੌਰ,ਰੋਹਿਤ ਸਹੋਤਾ, ਕਲਰਕ ਹਰਵਿੰਦਰ ਸਿੰਘ, ਲਲਿਤਾ ਰਾਣੀ, ਸੁਮਨ ਰਤਨ, ਸਕੂਲ ਸਟਾਫ ਮੌਜੂਦ ਸਨ।