Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਇੱਕ ਹੋਰ ਵੱਡਾ ਉਪਰਾਲਾ, ਲਾਪਤਾ ਭੈਣ ਨੂੰ   24 ਘੰਟਿਆਂ ‘ਚ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਇੱਕ ਹੋਰ ਵੱਡਾ ਉਪਰਾਲਾ, ਲਾਪਤਾ ਭੈਣ ਨੂੰ   24 ਘੰਟਿਆਂ ‘ਚ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵੱਲੋਂ ਇੱਕ ਹੋਰ ਵੱਡਾ ਉਪਰਾਲਾ,ਲਾਪਤਾ ਭੈਣ ਨੂੰ   24 ਘੰਟਿਆਂ ‘ਚ ਪਰਿਵਾਰ ਨਾਲ ਮਿਲਾਇਆ
ਗੜ੍ਹਦੀਵਾਲਾ 19 ਅਪ੍ਰੈਲ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਭੈਂਣ ਨੀਲਮ ਨੂੰ ਆਪਣੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਭੈਣ ਪਿੰਡ ਖੁੱਡਾ ਕੁਰਾਲਾ ਨੇੜੇ ਟਾਂਡਾ ਵਿਖੇ 3-4 ਘੰਟੇ ਤੋਂ ਲਾਵਾਰਿਸ ਹਾਲਤ ਚ ਘੁੰਮ ਰਹੀ ਸੀ। ਫਿਰ ਘੁੰਮਦਿਆਂ ਦੇਖ ਪਿੰਡ ਦੇ ਸਮੂਹ ਪੰਚਾਇਤ ਮੈਂਬਰਾਂ ਨੇ ਫੈਸਲਾ ਕੀਤਾ ਕਿ ਇਸਨੂੰ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਭੇਜਿਆ ਜਾਵੇ ਅਤੇ ਫਿਰ ਵੀਰ ਅਮ੍ਰਿਤਪਾਲ ਕੁਰਾਲਾ ਇਸਨੂੰ ਬੀਤੀ ਰਾਤ ਛੱਡ ਕੇ ਗਏ। ਸੁਸਾਇਟੀ ਨੇ ਸਿਰਫ 24 ਘੰਟਿਆਂ ਚ ਹੀ ਕਾਰਵਾਈ ਕਰਦਿਆਂ ਭੈਣ ਦੇ ਪਰਿਵਾਰ ਦਾ ਪਤਾ ਲਗਾਉਣ ਉਪਰੰਤ ਇਹ ਭੈਣ ਜਿਸਦਾ ਨਾਮ ਨੀਲਮ ਸੀ ਗਾਂਧੀ ਨਗਰ ਪਠਾਨਕੋਟ ਤੋਂ ਸੀ, ਇਸਦਾ ਪਤੀ ਭਤੀਜਾ ਆਦਿ ਪਰਿਵਾਰਕ ਮੈਂਬਰ ਭੈਣ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸੀ ਅਤੇ ਪਰਿਵਾਰ ਬਹੁਤ ਹੀ ਸਹਿਮ ਦੇ ਮਾਹੌਲ ਚ ਸੀ। ਅੰਤ ਵਿਚ ਪਰਿਵਾਰ ਵਲੋਂ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਪਾਲ ਪਾਲਾ, ਮਨਪ੍ਰੀਤ ਸਿੰਘ ਆਦਿ ਸਮੂਹ ਮੈਂਬਰ ਹਾਜਰ ਸਨ।