Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਸੋਸਾਇਟੀ ਵੱਲੋਂ ਇੱਕ ਹੋਰ ਵੀਰ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਸੋਸਾਇਟੀ ਵੱਲੋਂ ਇੱਕ ਹੋਰ ਵੀਰ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

:  ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਇੱਕ ਹੋਰ ਵਿਅਕਤੀ ਨੂੰ 9 ਮਹੀਨੇ ਬਾਅਦ ਉਸ ਦੇ ਪਰਿਵਾਰ ਨਾਲ ਮਿਲਾਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ 15 ਜਨਵਰੀ ਨੂੰ ਤਲਵਾੜਾ ਵਿਖੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਤੋਂ ਲਾਵਾਰਿਸ ਹਾਲਤ ਵਿੱਚ ਘੁੰਮ ਰਿਹਾ ਸੀ। ਜਿਸ ਨੂੰ ਰਣਜੀਤ ਸਿੰਘ ਏਐਸਆਈ ਗੁਰੂ ਆਸਰਾ ਘਰ ਬਾਹਗਾ ਵਿਖੇ ਛੱਡ ਗਏ। ਇਸ ਵੀਰ ਦੀ ਦਿਮਾਗੀ ਹਾਲਤ ਉਸ ਵੇਲੇ ਬਹੁਤ ਹੀ ਮਾੜੀ ਸੀ ਅਤੇ ਇਹ ਵੀਰ ਆਪਣੇ ਬਾਰੇ ਕੁਝ ਵੀ ਦੱਸ ਨਹੀਂ ਪਾ ਰਿਹਾ ਸੀ। ਫਿਰ ਇਸ ਵੀਰ ਦਾ ਸੋਸਾਇਟੀ ਵਲੋਂ ਇਲਾਜ ਕਰਵਾਇਆ ਗਿਆ। ਕੁਝ ਦਿਨ ਦਵਾਈ ਖਾਣ ਤੋਂ ਬਾਅਦ ਇਸ ਵੀਰ ਨੇ ਆਪਣੇ ਪਰਿਵਾਰ ਅਤੇ ਘਰ ਦਾ ਪਤਾ ਵੀ ਦੱਸਿਆ। ਸਾਡੀ ਟੀਮ ਵੱਲੋਂ ਪਰਿਵਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਅੱਜ ਅਮਜਦ ਖਾਨ ਪੁੱਤਰ ਗੁਲਾਬ ਖਾਨ ਦੀ ਮਾਤਾ ਹਮੀਦ ਬੇਗਮ ਉਸ ਨੂੰ ਲੈਣ ਵਾਸਤੇ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ ਹਨ। ਸੋਸਾਇਟੀ ਵੱਲੋਂ ਇਸ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਸੋਸਾਇਟੀ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪੁਰਸ਼ੋਤਮ ਸਿੰਘ ਬਾਹਗਾ,ਜਸਵਿੰਦਰ ਸਿੰਘ,ਵਿਸ਼ਾਲ ,ਬੂਟਾ ਸਿੰਘ, ਉਮੀਦ ਬੇਗਮ ਅਤੇ ਸੁਸਾਇਟੀ ਦੇ ਬਾਕੀ ਮੈਂਬਰ ਹਾਜ਼ਰ ਸਨ।

ਫੋਟੋ : ਵੀਰ ਨੂੰ ਪਰਿਵਾਰ ਨਾਲ ਮਿਲਾਉਂਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਅਤੇ ਉਮੀਦ ਬੇਗਮ ਤੇ ਹੋਰ।