Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕਾਰ ਖੋਹ ਮਾਮਲੇ ‘ਚ ਇੱਕ ਹੋਰ ਦੋਸ਼ੀ ਪੁਲਿਸ ਦੇ ਹੱਥੇ ਚੜ੍ਹਿਆ 

ਕਾਰ ਖੋਹ ਮਾਮਲੇ ‘ਚ ਇੱਕ ਹੋਰ ਦੋਸ਼ੀ ਪੁਲਿਸ ਦੇ ਹੱਥੇ ਚੜ੍ਹਿਆ 

ਟਾਂਡਾ / ਦਸੂਹਾ 23 ਦਸੰਬਰ (ਚੌਧਰੀ) 

: ਕਾਰ ਖੋਹ ਮਾਮਲੇ ਵਿਚ ਇਕ ਦੋਸ਼ੀ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਸੁਰਿੰਦਰ ਸਿੰਘ ਉਰਫ ਸਨੀ ਪੁੱਤਰ ਨਿਰਮਲ ਸਿੰਘ ਵਾਸੀ ਬਨੀਕੇ ਥਾਣਾ ਲੋਪੋਕੇ ਜਿਲਾ ਅਮ੍ਰਿਤਸਰ ਵਜੋਂ ਹੋਈ ਹੈ ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਦੱਸਿਆ ਕਿ ਜਿਲੇ ਅੰਦਰ ਮਾੜੇ ਅਨਸਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ INV ਹੁਸ਼ਿਆਰਪੁਰ, ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਸਨ। ਜਿਸ ਦੌਰਾਨ ਮਿਤੀ 22-12-2023 ਨੂੰ ਏ ਐਸ ਆਈ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਮੁਕੱਦਮਾ घव 254 ਮਿਤੀ 24-09-2022 ਅ/ਧ 379-ਬੀ, 482,149 IPC, 25-54-59 Arms ACT ਥਾਣਾ ਟਾਂਡਾ ਦਾ ਦੋਸ਼ੀ ਸੁਰਿੰਦਰ ਸਿੰਘ ਉਰਫ ਸਨੀ ਪੁੱਤਰ ਨਿਰਮਲ ਸਿੰਘ ਵਾਸੀ ਬਨੀਕੇ ਥਾਣਾ ਲੋਪੋਕੇ ਜਿਲਾ ਅਮ੍ਰਿਤਸਰ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਸੁਰਿੰਦਰ ਸਿੰਘ ਉੱਕਤ ਅਤੇ ਇਸ ਦੇ ਸਾਥੀਆਂ ਵੱਲੋਂ ਮਿਤੀ 23-09-2022 ਨੂੰ ਵਕਤ ਕਰੀਬ 10:30 ਸ਼ਾਮ ਨੂੰ ਧਰੁਵ ਗਰੋਵਰ ਵਾਸੀ ਨਵੀ ਦਿੱਲੀ ਜੋ ਆਪਣੇ ਪਰਿਵਾਰ ਸਮੇਤ ਡਲਹੋਜੀ ਵੱਲ ਨੂੰ ਜਾ ਰਹੇ ਸੀ, ਤਾਂ ਨਜਦੀਕ ਮੂਣਕਾਂ ਗੱਡੀ ਰੋਕ ਕੇ ਦੋਸ਼ੀ ਉੱਕਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਰ ਮਾਰਕਾ ਸਿਆਜ ਖੋਹ ਕੀਤੀ ਸੀ। ਜਿਸ ਤੇ ਮੁੱਕਦਮਾ ਦਰਜ ਕਰਕੇ ਇਸ ਦੇ ਅੱਠ ਸਾਥੀਆਂ ਨੂੰ ਪਹਿਲਾਂ ਦੌਰਾਨੇ ਤਫਤੀਸ਼ ਗ੍ਰਿਫਤਾਰ ਕੀਤਾ ਗਿਆ ਸੀ। ਖੋਹ ਕੀਤੀ ਕਾਰ ਇਸ ਦੇ ਸਾਥੀਆਂ ਪਾਸੋਂ ਬ੍ਰਾਮਦ ਹੋ ਚੁੱਕੀ ਹੈ। ਦੋਸ਼ੀ ਸੁਰਿੰਦਰ ਸਿੰਘ ਉੱਕਤ ਨੂੰ ਪੇਸ਼ ਅਦਾਲਤ ਕਰਕੇ ਹੋਰ ਵੀ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।