Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਫਗਵਾੜਾ ‘ਚ ਫਿਰ ਵਾਪਰੀ ਬੇਅਦਬੀ ਦੀ ਘਟਨਾ

ਫਗਵਾੜਾ ‘ਚ ਫਿਰ ਵਾਪਰੀ ਬੇਅਦਬੀ ਦੀ ਘਟਨਾ

ਫਗਵਾੜਾ (ਲਾਲੀ ਦਾਦਰ)-

*ਕੂੜੇ ਦੇ ਢੇਰ ਕੋਲੋਂ ਮਿਲਿਆ ਸੀਰੀ ਗੁੱਟਕਾ ਸਾਹਿਬ ਦਾ ਪਾਵਨ ਸਰੂਪ

25 ਜਨਵਰੀ -ਪੰਜਾਬ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਜਿੱਥੇ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ, ਉੱਥੇ ਹੀ ਬੀਤੇ ਕਈ ਮਹੀਨੇ ਪਹਿਲਾਂ ਫਗਵਾੜਾ ਵਿਖੇ ਵਾਪਰੀ ਬੇਅਦਬੀ ਦੀ ਘਟਨਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਫੜਣ ਵਿੱਚ ਅਸਫਲ ਸਾਬਤ ਹੋਈ ਹੈ। ਫਗਵਾੜਾ ਵਿਖੇ ਇੱਕ ਹੋਰ ਵਾਪਰੀ ਬੇਅਦਬੀ ਦੀ ਘਟਨਾਂ ਨੇ ਫਗਵਾੜਾ ਪੁਲਿਸ ਪ੍ਰਸ਼ਾਸ਼ਨ ਦੀ ਕਾਰਗੁਜਾਰੀ ´ਤੇ ਵੀ ਸਵਾਲੀਆ ਨਿਸ਼ਾਨ ਖੜੇ ਕਰ ਦਿੱਤੇ ਹਨ। ਹੁਣ ਤਾਜਾ ਮਾਮਲਾ ਸਾਹਮਣੇ ਆਇਆ ਹੈ ਫਗਵਾੜਾ ਦੇ ਵਰਿੰਦਰ ਪਾਰਕ ਨਜਦੀਕ ਬਣੇ ਕੂੜੇ ਦੇ ਡੰਪ ਤੋਂ ਜਿੱਥੇ ਕਿ ਸ਼੍ਰੀ ਗੁਟਕਾ ਸਾਹਿਬ ਦਾ ਸਰੂਪ ਕੂੜੇ ਦੇ ਢੇਰ ਕੋਲੋਂ ਮਿਲਿਅਾ ਹੈ। ਸ਼੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਜਿੱਥੇ ਸਿੱਖ ਸੰਗਤਾਂ ਘਟਨਾ ਸਥਾਨ ਤੇ ਪਹੁੰਚੀਆਂ, ਉੱਥੇ ਹੀ ਸੰਗਤਾਂ ਨੇ ਸ਼੍ਰੀ ਗੁਟਕਾ ਸਾਹਿਬ ਜੀ ਦੇ ਸਰੂਪ ਨੂੰ ਸਥਾਨਕ ਗੁਰਦੁਆਰਾ ਸੀਰੀ ਸੁਖਚੈਨਆਣਾ ਸਾਹਿਬ ਵਿਖੇ ਸਤਿਕਾਰ ਸਹਿਤ ਪਹੁੰਚਾਇਆ।ਘਟਨਾ ਦੀ ਜਾਣਕਾਰੀ ਮਿਲਦਿਅਾਂ ਹੀ ਐੱਸ.ਪੀ. ਫਗਵਾੜਾ ਮੁਖਤਿਆਰ ਰਾਏ ਅਤੇ ਥਾਣਾ ਸਿਟੀ ਦੇ ਐੱਸ.ਐੱਸ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਨਾਲ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾੲੀ ਮੋਹਕਮ ਸਿੰਘ ਨੇ ਦੱਸਿਆ ਕਿ ਇਸ ਘਟਨਾਂ ਨਾਲ ਸਮੂਹ ਸਿੱਖ ਸੰਗਤਾਂ ਦੇ ਹਿਰਦੇ ਬਲੂਦਰੇ ਗਏ ਹਨ ਅਤੇ ੳਹਨਾਂ ਵਿੱਚ ਭਾਰੀ ਰੋਸ ਪਾੲਿਅਾ ਜਾ ਰਿਹਾ ਹੈ। ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਘਰ ਵਿੱਚ ਕੋਈ ਬਿਰਧ ਸਰੂਪ ਪਏ ਹਨ ਤਾਂ ਉਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੁੂੰ ਸੂਚਿਤ ਕਰਨ ਤਾਂ ਜੋ ਕਮੇਟੀ ਬੜੇ ਹੀ ਆਦਰ ਸਹਿਤ ਬਿਰਧ ਹੋਏ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਜਾਏਗੀ। ਉਧਰ ਸਿੱਖ ਜਥੇਬੰਦੀ ਦੇ ਆਗੂ ਭਾੲੀ ਸੁਖਦੇਵ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਆਲੇ ਦੁਆਲੇ ਜੋ ਸੀ.ਸੀ.ਟੀ.ਵੀ.ਕੈਮਰੇ ਲੱਗੇ ਹਨ, ਉਹਨਾਂ ਦੀ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।ਉਹਨਾਂ ਆਖਿਆ ਕਿ ਪੁਲਿਸ ਵੱਲੋਂ ਫਗਵਾੜਾ ਵਿਖੇ ਵਾਪਰੀ ਪਹਿਲੀ ਘਟਨਾਂ ਦੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਹਾਲੇ ਤੱਕ ਕਾਬੂ ਨਹੀਂ ਕੀਤਾ ਗਿਆ। ਉਧਰ ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਫਗਵਾੜਾ ਮੁਖਤਿਆਰ ਰਾਏ ਨੇ ਦੱਸਿਆ ਕਿ ਪੁਲਿਸ ਵੱਲੋਂ ਆਲੇ ਦੁਆਲੇ ਲੱਗੇ ਸੀ.ਸੀ.ਟੀ.ਵੀ.ਕੈਮਰੇ ਖੰਗਾਲੇ ਜਾ ਰਹੇ ਹਨ ਤੇ ਜਲਦ ਹੀ ਇਸ ਮਾਮਲੇ ਨੂੰ ਹੱਲ ਕੀਤਾ ਜਾਵੇਗਾ।ਉਹਨਾਂ ਨਾਲ ਹੀ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਦੇ ਘਰ ਸੀਰੀ ਗੁੱਟਕਾ ਸਾਹਿਬ ਦੇ ਬਿਰਧ ਸਰੂਪ ਪਏ ਹਨ ਜਾਂ ਫਿਰ ਗੁਰੂਆਂ, ਪੀਰਾਂ ਅਤੇ ਦੇਵੀ- ਦੇਵਤਿਆਂ ਦੀਆਂ ਫੋਟੋਆਂ ਪਈਆਂ ਹਨ ,ਉਹ ਉਹਨਾਂ ਨੂੰ ਅਜਿਹੀਆਂ ਥਾਵਾਂ ´ਤੇ ਸੁੱਟਣ ਦੀ ਬਜਾਏ ਸੀਰੀ ਗੁਰਦੁਆਰਾ ਸਾਹਿਬ ਜਾਂ ਮੰਦਿਰਾਂ ਵਿੱਚ ਪੂਰੀ ਮਰਿਯਾਦਾ ਤੇ ਸਤਿਕਾਰ ਨਾਲ ਪਹੁੰਚਾੳਣ ਤਾਂ ਜੋ ਸੰਗਤਾਂ ਦੇ ਦਿਲਾਂ ਨੂੰ ਠੇਸ ਨਾ ਪਹੁੰਚੇ ਅਤੇ ਆਪਸੀ ਭਾਈਚਾਰਕ ਸਾਂਝ ਬਣੀ ਰਹੇ।