Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਬਾਲ ਭਿੱਖਿਆ ਖਿਲਾਫ਼ ਜ਼ਿਲ੍ਹਾ ਟਾਸਕ ਫੋਰਸ ਦੀ ਸਖ਼ਤ ਕਾਰਵਾਈ, ਦੋ ਬੱਚੇ ਕਰਵਾਏ ਗਏ ਮੁਕਤ

ਬਾਲ ਭਿੱਖਿਆ ਖਿਲਾਫ਼ ਜ਼ਿਲ੍ਹਾ ਟਾਸਕ ਫੋਰਸ ਦੀ ਸਖ਼ਤ ਕਾਰਵਾਈ, ਦੋ ਬੱਚੇ ਕਰਵਾਏ ਗਏ ਮੁਕਤ

ਹੁਸ਼ਿਆਰਪੁਰ 12 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

:  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਪ੍ਰੋਜੈਕਟ ਜੀਵਨਜੋਤ-2 ਤਹਿਤ ਬਾਲ ਭਿਖਿਆ ਦੀ ਰੋਕਥਾਮ ਨੂੰ ਲੈ ਕੇ ਲਗਾਤਾਰ ਸਖ਼ਤ ਕਦਮ ਉਠਾਏ ਜਾ ਰਹੇ ਹਨ।

      ਇਸੇ ਲੜੀ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੀ ਟੀਮ ਵਲੋਂ ਬਾਲ ਭਿੱਖਿਆ ਰੋਕਥਾਮ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨਾਲ ਮਿਲ ਕੇ ਵਿਅਪਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ , ਰੇਲਵੇ ਸਟੇਸ਼ਨ, ਰੇਲਵੇ ਰੋਡ, ਬੱਸ ਅੱਡਾ, ਫਗਵਾੜਾ ਚੌਕ ਸਮੇਤ ਬਲਾਕ ਹਾਜੀਪੁਰ ਦੇ ਬੱਸ ਅੱਡੇ, ਗੁਰਦੁਆਰਾ ਹਾਜੀਪੁਰ, ਸ਼ਨੀ ਮੰਦਰ, ਸਿਵਲ ਹਸਪਤਾਲ ਦੇ ਬਾਹਰ, ਬੁੱਢਾਬੜ ਚੌਕ, ਪਿੰਡ ਸੰਧਵਾਲ, ਟੀ-ਪੁਆਇੰਟ, ਪੁਲਿਸ ਸਟੇਸ਼ਨ, ਨਿੱਕੂ ਚੱਕ ਮੋੜ ਅਤੇ ਸਰਕਾਰੀ ਸਕੂਲਾਂ ਦੇ ਬਾਹਰ ਛਾਪੇਮਾਰੀ ਕੀਤੀ ਗਈ।
ਮੁਹਿੰਮ ਦੌਰਾਨ ਆਮ ਜਨਤਾ ਨੂੰ ਬਾਲ ਭਿੱਖਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਹਾਜੀਪੁਰ ਬੱਸ ਅੱਡੇ ਤੋਂ 2 ਬੱਚਿਆਂ ਨੂੰ ਭਿੱਖਿਆ ਤੋਂ ਮੁਕਤ ਕਰਵਾ ਕੇ ਬਾਲ ਭਲਾਈ ਕੌਂਸਲ, ਹੁਸ਼ਿਆਰਪੁਰ ਦੇ ਸਾਹਮਣੇ ਪੇਸ਼ ਕੀਤਾ ਗਿਆ। ਕੌਂਸਲ ਵਲੋਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਦੇ ਸਰਵਪੱਖੀ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਰੂਰੀ ਫ਼ੈਸਲੇ ਲਏ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਬੱਚਾ ਭਿੱਖਿਆ ਮੰਗਦਾ ਜਾਂ ਬਾਲ ਮਜ਼ਦੂਰੀ ਕਰਦਾ ਦਿਖਾਈ ਦਿੰਦਾ ਹੈ, ਤਾਂ ਉਹ ਤੁਰੰਤ ਬਾਲ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦੇਣ, ਤਾਂ ਜੋ ਸਮੇਂ ਰਹਿੰਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਾਰ ਦੀ ਕਾਰਵਾਈ ਪਹਿਲੇ ਵੀ ਹੁੰਦੀ ਰਹੀ ਹੈ ਅਤੇ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਜੇਕਰ ਕੋਈ ਮਾਪਾ ਬੱਚਿਆਂ ਤੋਂ ਭਿੱਖਿਆ ਮੰਗਵਾਉਂਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਸਪੱਸ਼ਟ ਕੀਤਾ ਕਿ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਬੱਚਿਆਂ ਤੋਂ ਭਿੱਖਿਆ ਮੰਗਵਾਉਣ ਵਾਲੇ ਮਾਤਾ-ਪਿਤਾ ਦਾ ਡੀ.ਐਨ.ਏ ਟੈਸਟ ਵੀ ਕੀਤਾ ਜਾਵੇਗਾ ਅਤੇ ਰਿਪੋਰਟ ਮੇਲ ਨਾ ਖਾਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮੁਹਿੰਮ ਵਿਚ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।

          ਇਸ ਰੇਡ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਜਸਵਿੰਦਰ ਸਿੰਘ, ਆਸ਼ਮਾ ਸ਼ਰਮਾ,  ਭਗਤ ਸਿੰਘ, ਏਐਸਆਈ (ਹਾਜੀਪੁਰ), ਹਰਦੀਪ ਕੌਰ (ਹੈੱਡ ਕਾਂਸਟੇਬਲ) ਅਤੇ ਲਖਵੀਰ ਸਿੰਘ (ਪ੍ਰਤੀਨਿਧੀ ਬੀਪੀਈਓ ਹਾਜੀਪੁਰ) ਸ਼ਾਮਲ ਸਨ। ਬਾਲ ਭਲਾਈ ਕਮੇਟੀ ਨੇ ਬੱਚਿਆਂ ਦੀ ਕਾਊਂਸਲਿੰਗ ਕੀਤੀ ਅਤੇ ਬੱਚਿਆਂ ਦੀ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ  ਨੂੰ ਸੰਸਥਾ ਵਿੱਚ ਦਾਖਲੇ ਦਾ ਆਦੇਸ਼ ਦਿੱਤਾ।