Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing

ਬੁਨਿਆਦੀ ਸਹੂਲਤਾਂ ਦੇਣ ਤੋਂ ਇਲਾਵਾ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਬ੍ਰਮ ਸ਼ੰਕਰ ਜ਼ਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 37, 38 ਅਤੇ 40 ਵਿੱਚ 98.11 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ 
ਹੁਸ਼ਿਆਰਪੁਰ, 06 ਮਈ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਲੋਕਾਂ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।  ਇਸ ਤੋਂ ਇਲਾਵਾ ਵੱਖ-ਵੱਖ ਪ੍ਰੋਜੈਕਟ ਚਲਾ ਕੇ ਸ਼ਹਿਰ ਦਾ ਸੁੰਦਰੀਕਰਨ ਕਰਕੇ ਇਸ ਦੀ ਨੁਹਾਰ ਬਦਲੀ ਜਾਵੇਗੀ।  ਉਹ ਅੱਜ ਵਾਰਡ ਨੰਬਰ 37, 38 ਅਤੇ 40 ਵਿੱਚ 98.11 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 37 ਵਿੱਚ 17.99 ਲੱਖ ਰੁਪਏ ਦੀ ਲਾਗਤ ਨਾਲ ਨਾਲੇ ਅਤੇ ਗਲੀਆਂ ਦੀ ਉਸਾਰੀ, ਵਾਰਡ ਨੰਬਰ 38 ਵਿੱਚ 16.44 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦਾ ਨਿਰਮਾਣ ਅਤੇ ਵਾਰਡ ਨੰਬਰ 40 ਵਿੱਚ 63.68 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਦੇ ਨਾਲ-ਨਾਲ ਡੱਬੀ ਬਾਜ਼ਾਰ ਹੁਸ਼ਿਆਰਪੁਰ ਨੂੰ ਵਿਰਾਸਤੀ ਦਿੱਖ ਦੇਣ ਦੇ ਕੰਮ ਦੀ ਸ਼ੁਰੂਆਤ ਕਾਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੜ੍ਹਸ਼ੰਕਰ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੌਂਸਲਰ ਸ਼੍ਰੀਮਤੀ ਮੋਨਿਕਾ ਵਰਮਾ, ਸ਼੍ਰੀ ਪ੍ਰਦੀਪ ਕੁਮਾਰ ਅਤੇ ਸ਼੍ਰੀ ਅਨਮੋਲ ਜੈਨ ਵੀ ਮੌਜੂਦ ਸਨ।
 ਵਾਰਡ ਨੰਬਰ 40 ਦੇ ਡੱਬੀ ਬਾਜ਼ਾਰ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਦੁਕਾਨਦਾਰਾਂ, ਬਜ਼ਾਰਾਂ ਦੇ ਵਸਨੀਕਾਂ ਅਤੇ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਡੱਬੀ ਬਾਜ਼ਾਰ ਦੀ ਪੂਰਨ ਤੌਰ ‘ਤੇ ਕਾਇਆ ਕਲਪ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਬਾਜ਼ਾਰ ਦੇ ਸਰੂਪ ਨੂੰ ਨਵੀਂ ਤੇ ਆਕਰਸ਼ਕ ਦਿੱਖ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਦਸਤਕਾਰੀ ਦੇ ਖੇਤਰ ਵਿੱਚ ਡੱਬੀ ਬਾਜ਼ਾਰ ਦਾ ਵਿਸ਼ੇਸ਼ ਮਹੱਤਵ ਹੈ ਅਤੇ ਦੁਨੀਆ ਭਰ ਵਿੱਚ ਡੱਬੀ ਬਾਜ਼ਾਰ ਵਿੱਚ ਬਣੀਆਂ ਵਸਤਾਂ ਦੀ ਵਿਸ਼ੇਸ਼ ਖਿੱਚ ਹੈ।
 ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਦਾ ਇੱਕ ਨਵਾਂ ਅਧਿਆਏ ਲਿਖਿਆ ਜਾਵੇਗਾ।  ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਹਰਪ੍ਰੀਤ ਸਿੰਘ, ਵਰਿੰਦਰ ਸ਼ਰਮਾ ਬਿੰਦੂ, ਮਨੀ ਗੋਗੀਆ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ।