Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing APP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌ+ਤ,CM ਮਾਨ ਤੇ…

APP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌ+ਤ,CM ਮਾਨ ਤੇ…

ਲੁਧਿਆਣਾ (PPT NEWS)

:  ਲੁਧਿਆਣਾ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਲਗਭਗ 12 ਵਜੇ ਦੇ ਕਰੀਬ ਵਾਪਰੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਗੋਗੀ ਘਰ ਵਿੱਚ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ।ਇਸ ਦੌਰਾਨ ਅਚਾਨਕ ਗੋਲੀ ਚੱਲੀ।ਗੋਲੀ ਉਹਨਾਂ ਦੇ ਸਿਰ ਵਿਚ ਲੱਗੀ।

ਪੁਲਿਸ ਮੁਲਾਜ਼ਮਾਂ ਅਤੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਦਯਾਨੰਦ ਮੈਡੀਕਲ ਹਸਪਤਾਲ (ਡੀਐਮਸੀ) ਪਹੁੰਚਾਇਆ,ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਗੱਲ ਦਾ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ ਪਹੁੰਚ ਗਏ।  ਬਾਅਦ ਵਿੱਚ ਅਧਿਕਾਰੀ ਗੋਗੀ ਦੇ ਘਰ ਵੀ ਪਹੁੰਚ ਗਏ।

ਏਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਪਿਸਤੌਲ 25 ਬੋਰ ਦਾ ਸੀ।ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਵਿਧਾਇਕ ਦੀ ਮੌਤ ਕਿਹੜੇ ਹਾਲਾਤਾਂ ਵਿੱਚ ਹੋਈ। ਉਨ੍ਹਾਂ ਕਿਹਾ ਕਿ ਅਸੀਂ ਅਪਰਾਧ ਦਾ ਦ੍ਰਿਸ਼ ਦੇਖਿਆ ਹੈ।ਰਸੋਈ ਵਿੱਚ ਕੰਮ ਕਰ ਰਹੇ ਨੌਕਰ ਨੇ ਕਿਹਾ ਕਿ ਹਥਿਆਰ ਵਿੱਚੋਂ ਸਿਰਫ਼ ਇੱਕ ਗੋਲੀ ਚੱਲੀ ਸੀ।

ਉਨ੍ਹਾਂ ਕਿਹਾ ਕਿ ਅਜੇ ਤੱਕ ਡਿਪਰੈਸ਼ਨ ਵਰਗੀ ਕੋਈ ਚੀਜ਼ ਸਾਹਮਣੇ ਨਹੀਂ ਆਈ ਹੈ।ਉਸਨੇ ਆਪਣਾ ਖਾਣਾ ਰੁਟੀਨ ਅਨੁਸਾਰ ਖਾਧਾ।ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।  ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ 3 ਵਜੇ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

error: copy content is like crime its probhihated