ਹੁਸ਼ਿਆਰਪੁਰ 23 ਅਕਤੂਬਰ(ਪ੍ਰਾਈਮ ਪੰਜਾਬ ਟਾਈਮਜ)
: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ 24 ਅਕਤੂਬਰ (ਸ਼ਨੀਵਾਰ) ਨੂੰ ਜ਼ਿਲ੍ਹੇ ਵਿਚ ਸ਼ਹਿਰ ਪੱਧਰ ਅਤੇ ਤਹਿਸੀਲ ਪੱਧਰ ’ਤੇ ਸਜਾਈਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਵਿਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਕੇਸ਼ ਕੁਮਾਰ ਮੀਨਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ 24 ਅਕਤੂਬਰ 2026 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।







