Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *ਆਪਣੇ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਿਅਕਤੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ : ਜੋਗਿੰਦਰ ਅੰਗੂਰਾਲਾ*

*ਆਪਣੇ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਿਅਕਤੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ : ਜੋਗਿੰਦਰ ਅੰਗੂਰਾਲਾ*

ਬਟਾਲਾ(ਅਵਿਨਾਸ਼ ਸ਼ਰਮਾ)

*ਮਜਬੂਤ ਰਾਸ਼ਟਰ ਸੰਗਠਨ ਵੱਲੋਂ ਚਲਾਈ ਗਈ ਲਹਿਰ ਨੂੰ ਨੀਵ ਵੈਲਫੇਅਰ ਸੋਸਾਇਟੀ ਵੱਲੋਂ ਮਿਲੇਗਾ ਪੂਰਾ ਸਮਰਥਨ — ਰਜੀਵ ਬੱਬੂ ਵਿਗ*

: ਮਜ਼ਬੂਤ ਰਾਸ਼ਟਰ ਸੰਗਠਨ ਦੇ ਸੰਸਥਾਪਕ ਅਤੇ ਕੌਮੀ ਪ੍ਰਧਾਨ ਜੋਗਿੰਦਰ ਅੰਗੂਰਾਲਾ ਦੀ ਅਗਵਾਈ ਹੇਠ ਇਸ ਵਾਰ 70 ਤੋ ਪਾਰ ਦੇ ਨਾਅਰੇ ਨਾਲ ਵੋਟਰ ਜਾਗਰੂਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਸ਼ਹਿਰ ਦੇ ਉੱਘੇ ਬੁੱਧੀਜੀਵੀਆਂ ਨੇ ਸ਼ਿਰਕਤ ਕੀਤੀ ਅਤੇ ਵੋਟਰ ਜਾਗਰੂਕਤਾ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਤੇ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਲੋਕਸਭਾ ਚੋਣਾਂ ਦੌਰਾਨ ਦੂਸਰੇ ਸੂਬਿਆਂ ਵਿਚ ਘਟ ਰਹੀ ਵੋਟਾਂ ਦੀ ਗਿਣਤੀ ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਜਿਸ ਦੇਸ਼ ਦਾ ਲੋਕਤੰਤਰ ਮਜ਼ਬੂਤ ਹੈ ਉਹ ਦੇਸ਼ ਤਰੱਕੀ ਦੀਆਂ ਉੱਚੀਆਂ ਨੂੰ ਛੂ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ ਸੀ ਗੁਰਦਾਸਪੁਰ ਵਿਸੇਸ਼ ਸਾਰੰਗਲ ਅਤੇ ਐੱਸ ਡੀ ਐਮ ਕੰਮ ਕਮਿਸ਼ਨਰ ਡਾਕਟਰ ਸ਼ਾਇਰੀ ਭੰਡਾਰੀ ਅਤੇ ਜਿਲਾ ਪ੍ਰਸਾਸ਼ਨ ਨੂੰ ਮਜ਼ਬੂਤ ਰਾਸ਼ਟਰ ਸੰਗਠਨ ਵਲੋ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਕਾਲਜਾਂ ਵਿਚ ਨੌਜਵਾਨ ਪੀੜ੍ਹੀ ਜੋਂ ਕਿ 18 ਸਾਲ ਤੋ ਵੱਧ ਹੈ ਉਨ੍ਹਾਂ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਜਾਵੇਗੀ। ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਕਿਹਾ ਕਿ ਜਿਨਾਂ ਦੇਸ਼ਾਂ ਵਿੱਚ ਲੋਕਤੰਤਰ ਨਹੀਂ ਹੈ ਉਹਨਾਂ ਦੇਸ਼ਾਂ ਦੇ ਨਾਗਰਿਕ ਆਜ਼ਾਦ ਜ਼ਿੰਦਗੀ ਨਹੀਂ ਜੀ ਸਕਦੇ ਇਸ ਲਈ ਸਾਨੂੰ ਆਪਣੇ ਦੇਸ਼ ਦਾ ਲੋਕਤੰਤਰ ਮਜਬੂਤ ਕਰਨ ਦੇ ਲਈ ਵੱਧ ਤੋਂ ਵੱਧ ਗਿਣਤੀ ਵਿਚ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਇਸ ਮੌਕੇ ਤੇ ਨੀਵ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਰਾਜੀਵ ਬੱਬੂ ਵਿਗ ਨੇ ਕਿਹਾ ਕਿ ਉਹ ਸ੍ਰੀ ਜੋਗਿੰਦਰ ਅੰਗੂਰਾਲਾ ਕੌਮੀ ਪ੍ਰਧਾਨ ਮਜਬੂਤ ਰਾਸ਼ਟਰ ਸੰਗਠਨ ਵੱਲੋਂ ਚਲਾਈ ਲਹਿਰ ਦਾ ਸਵਾਗਤ ਕਰਦੇ ਹਨ ਅਤੇ ਮਜਬੂਤ ਰਾਸ਼ਟਰ ਸੰਗਠਨ ਦਾ ਪੂਰਾ ਸਾਥ ਦੇਣਗੇ। ਪ੍ਰਧਾਨ ਰਾਜੀਵ ਬੱਬੂ ਵਿਗ ਵੱਲੋਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਮਜ਼ਬੂਤ ਰਾਸ਼ਟਰ ਸੰਗਠਨ ਦੇ ਪੰਜਾਬ ਹੈਡ ਈਸ਼ੂ ਰਾਂਚਲ਼ ਅਤੇ ਜਿਲਾ ਪ੍ਰਧਾਨ ਲਵਲੀ ਕੁਮਾਰ ਨੇ ਸਾਂਝੇ ਤੋਰ ਤੇ ਕਿਹਾ ਕਿ ਦੇਸ਼ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਹਰ ਵੋਟਰ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ | ਉਨ੍ਹਾਂ ਸਾਰਿਆਂ ਨੂੰ ਆਪਣੀ ਵੋਟ ਸ਼ਕਤੀ ਦੀ ਸੁਚੱਜੀ ਵਰਤੋਂ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਸਮਾਪਤੀ ਕੀਤੀ।ਇਸ ਮੌਕੇ ਤੇ ਵੀ ਕੇ ਸਹਿਗਲ, ਵਰਿੰਦਰ ਪਰਤਾਪ ਗੁਪਤਾ, ਪਵਨ ਵਿਜ, ਵਰਲਡ ਰਿਕਾਰਡ ਹੋਲਡਰ ਪ੍ਰਤੀਕ ਅੰਗੂਰਾਲਾ, ਸ਼ਾਮ ਸ਼ਰਮਾ, ਵਰਿੰਦਰ ਸਲਹੋਤਰਾ, ਅਸ਼ੋਕ ਮਹਾਜਨ, ਮਹਿੰਦਰ ਪਾਲ ਚੰਗਾ, ਦਿਨੇਸ਼ ਬਾਂਸਲ, ਸੌਰਵ ਬਾਂਬਾਂ, ਦੀਪਕ ਪੱਥਰੀਆਂ ਆਦਿ ਹਾਜ਼ਿਰ ਸਨ।*