Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਆਰਮ ਰੇਸਲਿੰਗ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਆਰਮ ਰੇਸਲਿੰਗ ਦੇ ਮੁਕਾਬਲੇ ਕਰਵਾਏ ਗਏ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 26 ਫਰਵਰੀ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬਲਦੇਵ ਸਿੰਘ ਢੀਂਡਸਾ ਕੇ.ਐਮ.ਐਸ ਸਪੋਰਟਸ ਵਿੰਗ ਵੱਲੋਂ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਆਰਮ ਰੇਸਲਿੰਗ ਦੇ ਮੁਕਾਬਲੇ ਕਰਵਾਏ ਗਏ। ਇਹਨਾ ਮੁਕਾਬਲਿਆਂ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਆਰਮ ਰੇਸਲਿੰਗ ਵਿੱਚ ਯੁਵਰਾਜ ਸਿੰਘ ਅਤੇ ਮੋਹਿਤ ਸਿੰਘ ਵਿਚਕਾਰ ਫਾਈਨਲ ਮੁਕਾਬਲਾ ਖੇਡਿਆ ਗਿਆ, ਜਿਸ ਵਿੱਚ ਯੁਵਰਾਜ ਸਿੰਘ ਨੂੰ ਜੇਤੂ ਘੋਸ਼ਿਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਕਮਲਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਧੰਨਵੀਰ ਸਿੰਘ, ਨਵਿੰਦਰ ਸਿੰਘ, ਗਰੀਸ਼ ਫ਼ਲੋਰਾ, ਲਵਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।

ਕੈਪਸ਼ਨ : ਆਰਮ ਰੇਸਲਿੰਗ ਮੁਕਾਬਲੇ ਦੌਰਾਨ ਖਿਡਾਰੀ ਅਤੇ ਫੈਕਲਟੀ ਮੈਂਬਰ,ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ।