Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਰਮੀ ਪਬਲਿਕ ਸਕੂਲ ਕੰਦਰੋੜੀ ਦੀ ਵਿਦਿਆਰਥੀ ਪੂਜਾ ਰਾਣੀ ਅਤੇ ਸ਼ੁਭਮ ਦਾ ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਵੱਲੋਂ ਸਨਮਾਨ

ਆਰਮੀ ਪਬਲਿਕ ਸਕੂਲ ਕੰਦਰੋੜੀ ਦੀ ਵਿਦਿਆਰਥੀ ਪੂਜਾ ਰਾਣੀ ਅਤੇ ਸ਼ੁਭਮ ਦਾ ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਵੱਲੋਂ ਸਨਮਾਨ

ਆਰਮੀ ਪਬਲਿਕ ਸਕੂਲ ਕੰਦਰੋੜੀ ਦੀ ਵਿਦਿਆਰਥੀ ਪੂਜਾ ਰਾਣੀ ਅਤੇ ਸ਼ੁਭਮ ਦਾ ਡਿਪਟੀ ਡੀਈਓ ਰਾਜੇਸ਼ਵਰ ਸਲਾਰੀਆ ਵੱਲੋਂ ਸਨਮਾਨ

— ਪੂਜਾ ਅਤੇ ਸ਼ੁਭਮ ਨੇ 29 ਵੀਂ ਰਾਸ਼ਟਰੀ ਬਾਲ ਕਾਂਗਰਸ ਪ੍ਰਤਿਯੋਗਿਤਾ ਵਿੱਚ ਜ਼ਿਲ੍ਹਾ, ਰਾਜ ਅਤੇ ਨੈਸ਼ਨਲ ਪੱਧਰ ਤੇ ਜ਼ਿਲ੍ਹਾ ਪਠਾਨਕੋਟ ਦਾ ਕੀਤਾ ਨਾਮ ਰੌਸ਼ਨ:- ਰਾਜੇਸ਼ਵਰ ਸਲਾਰੀਆ

ਪਠਾਨਕੋਟ,1 ਅਪ੍ਰੈਲ (ਸੂਰਜ / ਅਵਿਨਾਸ਼ ) :  29ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਪਠਾਨਕੋਟ ਦਾ ਨਾਂ ਰੌਸ਼ਨ ਕਰਨ ਵਾਲੇ ਆਰਮੀ ਪਬਲਿਕ ਸਕੂਲ ਕੰਦਰੋੜੀ ਦੇ ਵਿਦਿਆਰਥੀ ਪੂਜਾ ਰਾਣੀ ਅਤੇ ਸ਼ੁਭਮ ਸਿੰਘ ਸਲਾਰੀਆ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਵੱਲੋਂ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਅਨੀਤਾ ਪਠਾਨੀਆ ਅਤੇ ਅਮਿਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸੀ। ਸਨਮਾਨ ਸਮਾਰੋਹ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ 29ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਪ੍ਰਤਿਯੋਗਿਤਾ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ। ਜਿਨ੍ਹਾਂ ਵਿੱਚੋਂ ਆਰਮੀ ਪਬਲਿਕ ਸਕੂਲ ਕੰਦਰੋੜੀ ਦੀ ਟੀਮ ਨੇ ਪਹਿਲਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, ਉਸ ਤੋਂ ਬਾਅਦ ਰਾਜ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨੈਸ਼ਨਲ ਪੱਧਰ ਤੇ ਪੰਜਾਬ ਰਾਜ ਦੀ ਅਗਵਾਈ ਕਰਕੇ ਜ਼ਿਲ੍ਹਾ ਪਠਾਨਕੋਟ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਦੀਪਤੀ ਸ਼ਰਮਾਂ, ਵਿਜੇਤਾ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੇ ਹਰ ਵਿਦਿਆਰਥੀ ਦਾ ਸਨਮਾਨ ਕੀਤਾ ਜਾਵੇਗਾ।
ਫੋਟੋ ਕੈਪਸ਼ਨ:- ਜੇਤੂ ਟੀਮ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ।