Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਯੂ.ਜੀ.ਸੀ ਦੇ ਅਧੀਨ ਆਗਮਨ ਅਤੇ ਪ੍ਰੇਰਣਾ ਸਮਾਗਮ ਆਯੋਜਿਤ 

ਕੇ.ਐਮ.ਐਸ ਕਾਲਜ ਵਿਖੇ ਯੂ.ਜੀ.ਸੀ ਦੇ ਅਧੀਨ ਆਗਮਨ ਅਤੇ ਪ੍ਰੇਰਣਾ ਸਮਾਗਮ ਆਯੋਜਿਤ 

ਕੇ.ਐਮ.ਐਸ ਕਾਲਜ ਵਿਖੇ ਯੂ.ਜੀ.ਸੀ ਦੇ ਅਧੀਨ ਆਗਮਨ ਅਤੇ ਪ੍ਰੇਰਣਾ ਸਮਾਗਮ ਆਯੋਜਿਤ 

ਦਸੂਹਾ 25 ਜੁਲਾਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਯੂ.ਜੀ.ਸੀ ਅਤੇ ਯੂਨੀਵਰਸਿਟੀ ਦੇ ਨਿਰਦੇਸ਼ਾ ਅਨੁਸਾਰ ਸਾਲ 2022-23 ਦੇ ਨਵੇਂ ਵਿਦਿਆਰਥੀਆਂ ਲਈ ਆਗਮਨ ਅਤੇ ਪ੍ਰੇਰਣਾ ਸਮਾਗਮ (ਇੰਡਕਸ਼ਨ ਪ੍ਰੋਗਰਾਮ) ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਨੇ ਆਪਣੀ ਆਪਣੀ ਇੰਟਰੋਡਕਸ਼ਨ ਦਿੱਤੀ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਲਜ ਦੇ ਇਤਿਹਾਸ ਅਤੇ ਉਪਲਬੱਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਾਲਜ ਵਿੱਚ ਪੰਜ ਵੱਖ ਵੱਖ ਵਿਭਾਗ ਕੰਮ ਕਰ ਰਹੇ ਹਨ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਐਸ.ਸੀ/ਐਸ.ਟੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਇਸਦੇ ਨਾਲ ਹੀ ਸ਼੍ਰੀਮਤੀ ਮੰਜੁਲਾ ਸੈਣੀ ਅਸ਼ੀਰਵਾਦ ਯੋਜਨਾ ਰਾਹੀਂ 95 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਜਰਨਲ ਸ਼੍ਰੇਣੀ ਦੇ ਵਿਦਿਆਰਥਆਂ ਨੂੰ ਵੀ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਖੁਸ਼ੀ ਪ੍ਰਗਟ ਕੀਤੀ ਕਿ ਇਲਾਕੇ ਦੇ ਪ੍ਰਸਿੱਧ ਸਕੂਲ ਜਿਵੇਂ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੇਲੀ ਚੱਕ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਲਵਾੜਾ(ਕੰਨਿਆਂ), ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਅਤੇ ਹੋਰ ਸਕੂਲਾਂ ਦੇ 95 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਡਾ ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਸਤਵੰਤ ਕੌਰ, ਲਖਵਿੰਦਰ ਕੌਰ ਪਿੰਕੀ, ਅਮਨਪ੍ਰੀਤ ਕੌਰ ਆਈ.ਟੀ ਵਿਭਾਗ, ਮਨਜੀਤ, ਅਮਨਪ੍ਰੀਤ ਕੌਰ ਫੈਸ਼ਨ ਡਿਜ਼ਾਇਨਿੰਗ ਵਿਭਾਗ, ਲਖਵਿੰਦਰ ਕੌਰ ਬੇਬੀ ਅਤੇ ਸੋਨਮ ਸਲਾਰੀਆ ਆਦਿ ਹਾਜ਼ਰ ਸਨ।

ਫੋਟੋ : ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਐਚ.ਓ.ਡੀ ਰਾਜੇਸ਼ ਕੁਮਾਰ ਅਤੇ ਆਗਮਨ ਸਮਾਗਮ ਵਿੱਚ ਭਾਗ ਲੈਂਦੇ ਹੋਏ ਵਿਦਿਆਰਥੀ।