Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਦੂਜੇ ਰਾਜਾਂ ਤੋਂ ਕਣਕ ਦੀ ਆਮਦ ਨੂੰ ਰੋਕਣ ਸਬੰਧੀ ਬੈਰੀਅਰ ’ਤੇ ਚੈਕਿੰਗ ਦੇ ਆਦੇਸ਼ ਜਾਰੀ

ਦੂਜੇ ਰਾਜਾਂ ਤੋਂ ਕਣਕ ਦੀ ਆਮਦ ਨੂੰ ਰੋਕਣ ਸਬੰਧੀ ਬੈਰੀਅਰ ’ਤੇ ਚੈਕਿੰਗ ਦੇ ਆਦੇਸ਼ ਜਾਰੀ

ਹੁਸ਼ਿਆਰਪੁਰ, 28 ਮਾਰਚ (ਬਿਊਰੋ) 

: ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਨਾਲ ਲੱਗਦੇ ਬੈਰੀਅਰ ’ਤੇ ਦੂਜੇ ਰਾਜਾਂ ਤੋਂ ਆ ਰਹੀਆਂ ਕਣਕ ਦੀਆਂ ਗੱਡੀਆਂ ਨੂੰ ਰੋਕਦੇ ਹੋਏ ਅਸਲ ਬਿੱਲ/ਬਿਲਟੀਆਂ ਆਦਿ ਚੈਕ ਕੀਤੀਆਂ ਜਾਣ ਅਤੇ ਨਕਲੀ ਬਿੱਲ/ਬਿਲਟੀਆਂ ਜਾਂ ਬੋਗਸ ਫਾਰਮਾਂ ਦੇ ਪਾਏ ਜਾਣ ’ਤੇ ਉਨ੍ਹਾਂ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਪੰਜਾਬ ਰਾਜ ਵਿਚ ਸਥਾਪਿਤ ਕੀਤੀਆਂ ਮੰਡੀਆਂ ਵਿਚ ਰਾਜ ਦੇ ਕਿਸਾਨਾਂ ਦੁਆਰਾ ਲਿਆਂਦੀ ਜਾਣ ਵਾਲੀ ਕਣਕ ਦੀ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਘੱਟੋ- ਘੱਟ ਸਮਰਥਨ ਮੁੱਲ ’ਤੇ ਖ਼ਰੀਦ ਕੀਤੀ ਜਾਣੀ ਹੈ, ਤਾਂ ਜੋ ਰਾਜ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਪਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਰੇਟ ’ਤੇ ਕਣਕ ਖ਼ਰੀਦ ਕੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜਿਸ ਨਾਲ ਸਰਕਾਰੀ ਏਜੰਸੀਆਂ ਨੂੰ ਵਿੱਤੀ ਨੁਕਸਾਨ ਵੀ ਹੁੰਦਾ ਹੈ। ਇਸ ਲਈ ਅਜਿਹੀ ਕੁਪ੍ਰਥਾ ਰੋਕੇ ਜਾਣ ਦੀ ਲੋੜ ਹੈ। ਇਹ ਹੁਕਮ 27 ਮਈ 2024 ਤੱਕ ਲਾਗੂ ਰਹੇਗਾ।