Prime Punjab Times

Latest news
*ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ...
ADVERTISEMENT
You are currently viewing ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ

ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ

ਗੜ੍ਹਦੀਵਾਲਾ /ਹੁਸ਼ਿਆਰਪੁਰ 13 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀ ਆਰਿਅਨ ਸ਼ਰਮਾ ਨੇ ਡੀ.ਏ.ਵੀ. ਰਾਜ ਪੱਧਰੀ ਖੇਡ ਮੁਕਾਬਲਿਆਂ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗਾ ਜਿੱਤਿਆ। ਇਹ ਮੁਕਾਬਲਾ 10 ਅਕਤੂਬਰ, 2026 (ਸ਼ਨੀਵਾਰ) ਨੂੰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰਡਰ-17 ਲੜਕਿਆਂ ਦੇ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਆਰਿਅਨ ਸ਼ਰਮਾ ਦੀ ਚੋਣ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਵੀ ਹੋ ਗਈ ਹੈ। ਇਸ ਪ੍ਰਾਪਤੀ ਨਾਲ ਵਿਦਿਆਰਥੀ ਨੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ। ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਆਰਿਅਨ ਸ਼ਰਮਾ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਭੇਟ वीडीभां।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ  ਅਰਵਿੰਦ ਘਈ  ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।