Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ

ਈਕੋ ਫਰੈਂਡਲੀ ਟੂਰਿਜ਼ਮ ਵਜੋਂ ਉਭਰੇਗਾ ਹੁਸ਼ਿਆਰਪੁਰ : ਲਾਲ ਚੰਦ ਕਟਾਰੂਚੱਕ

ਹੁਸ਼ਿਆਰਪੁਰ (ਬਿਊਰੋ) 

–ਵਣ ਮੰਤਰੀ ਨੇ ਨਵੀਨੀਕਰਨ ਕੀਤੇ ਗਏ ਚੌਹਾਲ ਵਣ ਵਿਸ਼ਰਾਮ ਘਰ ਦਾ ਕੀਤਾ ਉਦਘਾਟਨ, ਨੇਚਰ ਅਵੇਅਰਨੈਸ ਕੈਂਪ ਸਾਈਟ ਦਾ ਵੀ ਕੀਤਾ ਦੌਰਾ

–ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਕੀਤਾ ਨਿਰੀਖਣ
-ਕਿਹਾ, ਇਲਾਕੇ ਦੇ ਲੋਕਾਂ ਨਾਲ ਮਿਲ ਕੇ ਜੰਗਲ ਤੇ ਜੰਗਲੀ ਜੀਵ ਸੈਰ ਸਪਾਟੇ ਨੂੰ ਕੀਤਾ ਜਾਵੇਗਾ ਉਤਸ਼ਾਹਿਤ

26 ਜਨਵਰੀ : ਜੰਗਲਾਤ ਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਈਕੋ ਫਰੈਂਡਲੀ ਟੂਰਿਜ਼ਮ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਨਾ ਡੈਮ ਵਿਚ ਸਥਾਪਿਤ ਥਾਨਾ ਨੇਚਰ ਰੀਟਰੀਟ ਅਤੇ ਜੰਗਲ ਸਫਾਰੀ ਤੋਂ ਇਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਹੁਣ ਹੁਸ਼ਿਆਰਪੁਰ ਦੀਆਂ ਹੋਰਨਾਂ ਥਾਵਾਂ ’ਤੇ ਵੀ ਇਸੇ ਤਰ੍ਹਾਂ ਦੀ ਪਹਿਲ ਕੀਤੀ ਜਾ ਰਹੀ ਹੈ। ਉਹ ਅੱਜ ਨਵੀਨੀਕਰਨ ਕੀਤੇ ਗਏ ਚੌਹਾਲ ਵਿਸ਼ਰਾਮ ਘਰ ਦਾ ਉਦਘਾਟਨ ਕਰਨ ਉਪਰੰਤ ਨੇਚਰ ਅਵੇਅਰਨੈਸ ਕੈਂਪ ਸਾਈਟ ਅਤੇ ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਦੌਰਾ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ।

ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਪ੍ਰਧਾਨ ਮੁੱਖ ਵਣ ਪਾਲ ਆਰ.ਕੇ. ਮਿਸ਼ਰਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਾਲਾ, ਹਰਵਿੰਦਰ ਸਿੰਘ ਬਖਸ਼ੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਅਤੇ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ ਵੀ ਮੌਜੂਦ ਸਨ।

ਵਣ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਚੌਹਾਲ ਡੈਮ ਨੂੰ ਈਕ ਫਰੈਂਡਲੀ ਟੂਰਿਸਟ ਸਪਾਟ ਦੇ ਤੌਰ ’ਤੇ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ-ਜਿਥੇ ਨੇਚਰ ਅਵੇਅਰਨੈਸ ਕੈਂਪ ਬਣਾ ਕੇ ਈਕ ਫਰੈਂਡਲੀ ਹੱਟਸ ਤਿਆਰ ਕੀਤੀ ਜਾਵੇਗੀ, ਉਥੇ ਜੰਗਲ ਸਫ਼ਾਰੀ ਲਈ ਨੇਚਰ ਟਰੇਲ ਟਰੈਕ ਵੀ ਤਿਆਰ ਕੀਤਾ ਜਾਵੇਗਾ, ਤਾਂ ਜੋ ਨਾ ਸਿਰਫ਼ ਜ਼ਿਲ੍ਹੇ ਬਲਕਿ ਹੋਰ ਜ਼ਿਲਿ੍ਹਆਂ ਦੇ ਲੋਕ ਵੀ ਇਸ ਸੁੰਦਰ ਸਥਾਨ ਦਾ ਆਨੰਦ ਲੈ ਸਕਣ। ਇਸ ਦੌਰਾਨ ਤੱਖਣੀ ਵਾਈਲਡ ਲਾਈਫ ਸੈਂਚੁਰੀ ਦਾ ਦੌਰਾ ਕਰਦੇ ਹੋਏ ਵਣ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜੰਗਲੀ ਜੀਵਾਂ ਪ੍ਰਤੀ ਜਾਗਰੂਕ ਕਰਨ ਲਈ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਵੀ ਸੈਰ ਸਪਾਟੇ ਨੂੰ ਬੜਾਵਾ ਦੇਣ ਵਾਲੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਵਿਚ ਜੰਗਲ ਸਫ਼ਾਰੀ ਮੁੱਖ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਵਣ ਵਿਭਾਗ ਸੈਰ ਸਪਾਟੇ ਨੂੰ ਬੜਾਵਾ ਦੇਣ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੈਰ ਸਪਾਟੇ ਦੀ ਦ੍ਰਿਸ਼ਟੀ ਵਿਚ ਤੱਖਣੀ ਵਾਈਲਡ ਲਾਈਫ ਸੈਂਚੁਰੀ ਵਿਚ ਵੀ ਦੂਰ-ਦੁਰਾਡੇ ਤੋਂ ਸੈਲਾਨੀ ਆਉਣਗੇ। ਇਸ ਮੌਕੇ ਡੀ.ਐਫ.ਓ ਹੁਸ਼ਿਆਰਜਪੁਰ ਅਮਨੀਤ ਸਿੰਘ, ਡੀ.ਐਫ.ਓ ਵਾਈਲਡ ਲਾਈਫ ਰਾਜੇਸ਼ ਮਹਾਜਨ, ਰੇਂਜ ਅਫ਼ਸਰ ਜਤਿੰਦਰ ਰਾਣਾ, ਸੰਜੀਵ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।