Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing *ਏ ਐੱਸ ਆਈ ਗੁਰਮੇਜ ਸਿੰਘ ਬਣੇ ਸਬ ਇੰਸਪੈਕਟਰ*

*ਏ ਐੱਸ ਆਈ ਗੁਰਮੇਜ ਸਿੰਘ ਬਣੇ ਸਬ ਇੰਸਪੈਕਟਰ*

ਬਟਾਲਾ, 15 ਜੁਲਾਈ (ਅਵਿਨਾਸ਼ ਸ਼ਰਮਾ )-

*ਐਸ.ਐਸ.ਪੀ ਬਟਾਲਾ ਮੈਡਮ ਅਸਵਨੀ ਗੋਟਿਆਲ ਅਤੇ ਡੀ.ਐਸ.ਪੀ ਰਸ਼ਪਾਲ ਸਿੰਘ ਬਾਜਵਾ ਵੱਲੋਂ ਸਬ ਇੰਸਪੈਕਟਰ ਦੇ ਸਟਾਰ ਲਗਾ ਦਿੱਤੀਆਂ ਸ਼ੁੱਭ ਇੱਛਾਵਾਂ*

: ਜਿਲ੍ਹਾ ਬਟਾਲਾ ਵਿਖੇ ਬਤੌਰ ਏ ਐੱਸ ਆਈ ਸੇਵਾਵਾਂ ਨਿਭਾਅ ਰਹੇ ਗੁਰਮੇਜ ਸਿੰਘ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸਨ ਵੱਲੋਂ ਤਰੱਕੀ ਦੇ ਕੇ ਸਬ ਇੰਸਪੈਕਟਰ. ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤੇ ਏ ਐੱਸ ਆਈ ਗੁਰਮੇਜ ਸਿੰਘ ਨੂੰ ਐੱਸ ਐਸ ਪੀ ਦਫਤਰ ਬਟਾਲਾ ਵਿਖੇ ਡੀ.ਐਸ.ਪੀ ਰਸ਼ਪਾਲ ਸਿੰਘ ਬਾਜਵਾ ਵੱਲੋਂ ਸਬ ਇੰਸਪੈਕਟਰ ਦੇ ਸਟਾਰ ਲਗਾਏ ਗਏ ਅਤੇ ਉਨਾਂ ਨੂੰ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ ਰਸ਼ਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਗੁਰਮੇਜ ਸਿੰਘ ਵਲੋਂ ਪੁਲਸ ਜਿਲ੍ਹਾ ਬਟਾਲਾ ਵਿੱਚ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾ ਰਹੀ ਸੀ ਜਿਸਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸਨ ਵੱਲੋਂ ਉਨ੍ਹਾਂ ਨੂੰ ਤਰੱਕੀ ਦੇ ਕੇ ਸਬ ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹੋਰ ਗੱਲਬਾਤ ਕਰਦਿਆਂ ਨਵ-ਨਿਯੁਕਤ ਸਬ ਇੰਸਪੈਕਟਰ ਗੁਰਮੇਜ ਸਿੰਘ ਨੇ ਸਭ ਤੋਂ ਪਹਿਲਾਂ ਪੰਜਾਬ ਸਰਕਾਰ, ਪੁਲਸ ਪ੍ਰਸਾਸਨ, ਐਸ.ਐਸ.ਪੀ ਬਟਾਲਾ ਮੈਡਮ ਅਸਵਨੀ ਗੋਟਿਆਲ ਅਤੇ ਡੀ.ਐਸ.ਪੀ ਰਸ਼ਪਾਲ ਸਿੰਘ ਬਾਜਵਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪੁਲਸ ਪ੍ਰਸਾਸਨ ਵਲੋਂ ਸੌਂਪੀ ਗਈ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਹਿਲਾਂ ਵਾਂਗ ਲੋਕਾਂ ਦੀ ਸੇਵਾ ’ਚ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸਨ 24 ਘੰਟੇ ਲੋਕਾਂ ਦੀ ਸੇਵਾ ‘ਚ ਹਾਜਰ ਹੈ ਅਤੇ ਲੋਕਾਂ ਨੂੰ ਵੀ ਪੁਲਸ ਪ੍ਰਸਾਸਨ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਹਿਰ ਨੂੰ ਅਪਰਾਧ ਮੁਕਤ ਅਤੇ ਨਸਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਤੇ ਇੰਸਪੈਕਟਰ ਸੁਖਪਾਲ ਸਿੰਘ, ਬਾਬਾ ਰਸ਼ਪਾਲ ਸਿੰਘ ਓ ਐੱਸ ਡੀ ਡੀ ਟੀ ਸੀ ਪੰਜਾਬ , ਸਬ ਇੰਸਪੈਕਟਰ ਪ੍ਰਭਪਾਲ ਸਿੰਘ, ਸਬ ਇੰਸਪੈਕਟਰ ਰੁਪਿੰਦਰ ਸਿੰਘ , ਏ ਐੱਸ ਆਈ ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ।*