Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਦੀ ਸਖ਼ਤ ਕਾਰਵਾਈ

ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਦੀ ਸਖ਼ਤ ਕਾਰਵਾਈ

ਬਟਾਲਾ (ਅਵਿਨਾਸ਼ ਸ਼ਰਮਾ)

: ਮਾਨਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਐਸਐਸਪੀ ਬਟਾਲਾ ਕਾਸਮ ਮੀਰ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਬਟਾਲਾ ਵਿੱਚ ਵਿਆਪਕ ਨਾਕਾਬੰਦੀਆਂ ਲਗਾ ਕੇ ਵਹੀਕਲ ਚੈਕਿੰਗ ਅਭਿਆਨ ਚਲਾਇਆ ਗਿਆ। ਟਰੈਫਿਕ ਇੰਚਾਰਜ ਸਰਦਾਰ ਸੁਰਿੰਦਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਸ਼ਹਿਰ ਦੇ ਕਈ ਸਥਾਨਾਂ ’ਤੇ ਸਖ਼ਤ ਨਿਗਰਾਨੀ ਕੀਤੀ ਗਈ।

ਚਿਲਡਰਨ ਸੇਫ ਵੈਨ ਪਾਲਸੀ ਤਹਿਤ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਉਹ ਬੱਸਾਂ ਜੋ ਪਾਲਸੀ ਦੇ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਸਨ, ਉਨ੍ਹਾਂ ਦੇ ਤੁਰੰਤ ਚਲਾਨ ਕੀਤੇ ਗਏ। ਜਿਨ੍ਹਾਂ ਬੱਸਾਂ ਵਿੱਚ • ਅਧੂਰੇ ਕਾਗਜ਼, ਹਾਈ ਸਿਕਿਊਰਟੀ ਨੰਬਰ ਪਲੇਟ ਦੀ ਕਮੀ,ਡਰਾਈਵਰਾਂ ਵੱਲੋਂ ਪੂਰੀ ਵਰਦੀ ਨਾ ਪਹਿਨਣਾ ਜਿਹੀਆਂ ਖਾਮੀਆਂ ਪਾਈਆਂ ਗਈਆਂ, ਉਹਨਾਂ ਦੇ ਮੌਕੇ ’ਤੇ ਚਲਾਨ ਜਾਰੀ ਹੋਏ।

ਇਸ ਦੇ ਨਾਲ ਹੀ ਸ੍ਰੀ ਗੁਰਾਇਆ ਵੱਲੋਂ ਸੁੱਖਾ ਸਿੰਘ–ਮਹਿਤਾਬ ਸਿੰਘ ਚੌਂਕ ਵਿੱਚ ਵੀ ਵੱਡੀ ਨਾਕਾਬੰਦੀ ਕਰਕੇ ਵਹੀਕਲ ਚੈਕਿੰਗ ਕੀਤੀ ਗਈ। ਜਿਨ੍ਹਾਂ ਵਾਹਨਾਂ ਦੇ ਕਾਗਜ਼ ਅਧੂਰੇ ਸਨ ਜਾਂ ਜਿਨ੍ਹਾਂ ਵਿੱਚ ਚੌੜੇ ਟਾਇਰ ਵਰਤੇ ਗਏ ਸਨ, ਉਹਨਾਂ ਉਤੇ ਵੀ ਸਖ਼ਤ ਕਾਰਵਾਈ ਕਰਦੇ ਹੋਏ ਚਲਾਨ ਕੀਤੇ ਗਏ।

ਟਰੈਫਿਕ ਇੰਚਾਰਜ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਪੁਲਿਸ ਲਈ ਸਭ ਤੋਂ ਵੱਡੀ ਤਰਜੀਹ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਇਸ ਤਰ੍ਹਾਂ ਦੀਆਂ ਚੈਕਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਬਿਨਾ ਕਿਸੇ ਰਿਆਇਤ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated