Prime Punjab Times

Latest news
ਬੇਗਮਪੁਰਾ ਟਾਈਗਰ ਫੋਰਸ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਰਾਹੀਂ ਭੇਜਿਆ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ! ਸਸਸ ਸਮਾਰਟ ਸਕੂਲ ਕਮਾਹੀ ਦੇਵੀ ਵੱਲੋਂ ਬਾਰਵੀਂ ਜਮਾਤ 'ਚ ਇਸ ਵਾਰ ਵੀ ਸਿਰਜਿਆ ਇਤਿਹਾਸ,ਹਾਸਿਲ ਕੀਤੀਆਂ 4 ਮੈਰਿਟਾਂ .ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਤ-ਪ੍ਰਤੀਸ਼ਤ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਲੋੜਵੰਦ ਵਿਦਿਆਰਥੀਆਂ ਲਈ ਰਾਸ਼ੀ ਦਾਨ ਕੀਤੀ ਗਈ ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ : ਆਸ਼ਿਕਾ ਜੈਨ 55 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਆਦਮਪੁਰ ਏਅਰ ਬੇਸ ਪਹੁੰਚੇ.. 'ਖੋਜ ਵਿਧੀ ਅਤੇ ਖਿਡਾਰੀਆਂ ਦੀ ਜੀਵਨ ਸ਼ੈਲੀ' ਵਿਸ਼ੇ ਉਤੇ ਰਾਸ਼ਟਰੀ ਸੈਮੀਨਾਰ ਕਰਵਾਇਆ NDPS ਐਕਟ ਅਤੇ ਚੋਰੀ ਦੇ ਕੇਸ ਤਹਿਤ 02 ਦੋਸ਼ੀ ਕਾਬੂ ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਗੜਦੀਵਾਲਾ ਨੇ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਕੋਮਲ ਮਿੱਤਲ 

ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਕੋਮਲ ਮਿੱਤਲ 

ਹੁਸ਼ਿਆਰਪੁਰ, 15 ਮਾਰਚ (ਬਿਊਰੋ) 
ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
 : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਵਿਭਾਗਾਂ ਦੇ ਮੁਖੀ ਭਵਿੱਖ ਵਿਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਅਤੇ ਸਰਕਾਰੀ ਜਾਇਦਾਦ ਦੀ ਵਰਤੋਂ ਸਿਆਸੀ ਹਿੱਤਾਂ ਲਈ ਕਰਨ ’ਤੇ ਸਖਤ ਪਾਬੰਦੀ ਹੈ ਅਤੇ ਨਾ ਹੀ ਕਿਸੇ ਦਫ਼ਤਰ ਦੀ ਇਮਾਰਤ ਅਤੇ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ, ਪੋਸਟਰ ਲਗਾਏ ਜਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵਿਭਾਗੀ ਮੁਖੀ ਪੂਰੀ ਚੌਕਸੀ ਵਰਤਣ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਨਗਰ ਨਿਗਮ, ਮੰਡੀ ਅਧਿਕਾਰੀਆਂ, ਵਣ ਵਿਭਾਗ, ਸਿਹਤ ਵਿਭਾਗ, ਪਾਵਰਕੌਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਲੋਕ ਨਿਰਮਾਣ ਵਿਭਾਗ, ਟ੍ਰਾਂਸਪੋਰਟ ਸਮੇਤ ਹੋਰਨਾਂ ਵਿਭਾਗਾਂ ਦੇ ਮੁਖੀਆਂ ਨੂੰ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਇਸ ਦੀ ਨਿਰੋਲ ਨਿੱਜੀ ਜਿੰਮੇਵਾਰੀ ਵਿਭਾਗ ਦੇ ਮੁਖੀ ਦੀ ਹੋਵੇਗੀ ਅਤੇ ‘‘ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ 1997’’ ਦੀ ਧਾਰਾ 3 ਅਤੇ ਚੋਣ ਨਿਯਮਾਂ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਪਹਿਲਾਂ ਤੋਂ ਚੱਲ ਰਹੇ ਕਾਰਜਾਂ ਦੇ ਵਿਸਤ੍ਰਿਤ ਵੇਰਵੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
error: copy content is like crime its probhihated