Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਸ਼ਾ ਤੇ ਫੈਸੀਲੀਟੇਟਰਜ ਵਰਕਰਾਂ ਦੀ ਪੋਲ ਖੋਲ੍ਹ ਰੈਲੀ ਜਲੰਧਰ ਵਿਖੇ 28 ਅਪ੍ਰੈਲ ਨੂੰ

ਆਸ਼ਾ ਤੇ ਫੈਸੀਲੀਟੇਟਰਜ ਵਰਕਰਾਂ ਦੀ ਪੋਲ ਖੋਲ੍ਹ ਰੈਲੀ ਜਲੰਧਰ ਵਿਖੇ 28 ਅਪ੍ਰੈਲ ਨੂੰ

ਫਗਵਾੜਾ (ਲਾਲੀ ਦਾਦਰ )

* ਫਗਵਾੜਾ ਤੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੀਆਂ ਆਸ਼ਾ ਤੇ ਫੈਸੀਲੀਟੇਟਰਜ ਵਰਕਰ

25 ਅਪ੍ਰੈਲ : ਡੈਮੋਕ੍ਰੇਟਿਕ ਆਸ਼ਾ ਵਰਕਰ ਤੇ  ਫੈਸੀਲੀਟੇਟਰਜ ਯੂਨੀਅਨ ਪੰਜਾਬ ਜਿਲਾ ਕਪੂਰਥਲਾ ਯੁਨਿਟ ਦੇ ਸੱਦੇ ਤੇ ਇਕ ਮੀਟਿੰਗ ਸੂਬਾਈ ਆਗੂ ਪੁਸ਼ਪਿੰਦਰ ਕੌਰ ਅਠੋਲੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ 28 ਅਪ੍ਰੈਲ ਨੂੰ ਜਲੰਧਰ ਵਿਖੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਖਿਲਾਫ ਪੋਲ ਖੋਲ੍ਹ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਸ਼ਪਿੰਦਰ ਕੌਰ ਅਠੌਲੀ ਨੇ ਦੱਸਿਆ ਕਿ ਜਲੰਧਰ ਰੈਲੀ ਵਿਚ ਫਗਵਾੜਾ ਤੋਂ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਹੋਣਗੇ। ਉਹਨਾਂ ਦੱਸਿਆ ਕਿ ਪਿਛਲੀਆਂ ਵਿਧਾਨਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਮਿਲਦੇ ਭੱਤਿਆਂ ਵਿਚ ਦੁਗਣਾ ਵਾਧਾ ਕੀਤਾ ਜਾਵੇਗਾ। ਘੱਟੋ ਘੱਟ ਉਜਰਤ ਕਾਨੂੰਨ ਵਿੱਚ ਵਾਧਾ ਕਰਕੇ ਹਰ ਇਕ ਆਸਾ ਵਰਕਰ ਨੂੰ 18000 ਰੁਪਏ ਅਤੇ ਆਸ਼ਾ ਫੈਸੀਲੀਟੇਟਰਜ ਨੂੰ ਆਂਗਣਵਾੜੀ ਸੁਪਰਵਾਈਜ਼ਰ ਦੇ ਬਰਾਬਰ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮ੍ਰਿਤਕ  ਵਰਕਰ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਗਰੇਸੀਆ ਭੱਤਾ ਦੇਣ ਦੀ ਗੱਲ ਵੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਕਹੀ ਸੀ ਪਰ ਭਗਵੰਤ ਮਾਨ ਸਰਕਾਰ ਨੇ ਪਿਛਲੇ ਇਕ ਸਾਲ ਤੋਂ ਵੱਧ ਦੇ ਸਮੇਂ ਦੌਰਾਨ ਇਹਨਾਂ ਮੰਗਾਂ ਬਾਰੇ ਕੋਈ ਵਿਚਾਰ ਨਹੀਂ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਉਪਰੋਕਤ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਅਤੇ ਆਸ਼ਾ ਤੇ ਫੈਸੀਲਿਟੇਟਰ ਵਰਕਰਾਂ ਨੂੰ ਨਿਯਮਾਂ ਅਨੁਸਾਰ ਪ੍ਰਸੂਤਾ ਛੁੱਟੀ ਦਿੱਤੀ ਜਾਵੇ। ਆਊਟ ਡੋਰ ਅਤੇ ਇਨ ਡੋਰ ਇਲਾਜ ਮੁਫ਼ਤ ਕੀਤਾ ਜਾਵੇ। ਆਸ਼ਾ ਵਰਕਰਾਂ ਤੇ ਫੈਸੀਲੀਟੇਟਰਜ ਨੂੰ ਵਰਦੀਆਂ ਤੇ ਮੋਬਾਈਲ ਫੋਨ ਭੱਤਾ ਦਿੱਤਾ ਜਾਵੇ। ਇਸ ਮੌਕੇ ਬਲਾਕ ਆਗੂ  ਮੀਨਾ ਰਾਣੀ, ਕਮਲਜੀਤ ਕੌਰ, ਆਸ਼ਮਾ, ਮਨਜੀਤ ਕਾਂਸ਼ੀ ਨਗਰ, ਰਾਜਦੀਪ ਕੌਰ, ਊਸ਼ਾ, ਬਲਵਿੰਦਰ ਕੌਰ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਫਗਵਾੜਾ ਵਿਖੇ ਮੀਟਿੰਗ ਉਪਰੰਤ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜੀ ਕਰਦੇ ਹੋਏ ਆਸ਼ਾ ਤੇ ਫੈਸੀਲਿਟੇਟਰ ਵਰਕਰਜ਼।