Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing ਅਸ਼ੋਕਾ ਯੂਨੀਵਰਸਿਟੀ ਵੱਲੋਂ ਡਿਜੀਟਲ ਲਾਇਬ੍ਰੇਰੀ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ ਸੈਮੀਨਾਰ 21 ਜੁਲਾਈ ਨੂੰ – ਡੀ.ਸੀ

ਅਸ਼ੋਕਾ ਯੂਨੀਵਰਸਿਟੀ ਵੱਲੋਂ ਡਿਜੀਟਲ ਲਾਇਬ੍ਰੇਰੀ ਵਿਖੇ ਮੁਫ਼ਤ ਕਰੀਅਰ ਕਾਊਂਸਲਿੰਗ ਸੈਮੀਨਾਰ 21 ਜੁਲਾਈ ਨੂੰ – ਡੀ.ਸੀ

ਹੁਸ਼ਿਆਰਪੁਰ (ਬਿਊਰੋ) 
17 ਜੁਲਾਈ : ਡਿਜੀਟਲ ਲਾਇਬ੍ਰੇਰੀ ਹੁਸ਼ਿਆਰਪੁਰ ਵਿਖੇ 21 ਜੁਲਾਈ ਨੂੰ ਸਵੇਰੇ 11 ਵਜੇ ਅਸ਼ੋਕਾ ਯੂਨੀਵਰਸਿਟੀ, ਸੋਨੀਪਤ ਵੱਲੋਂ ਇਕ ਵਿਸ਼ੇਸ਼ ਇਕ ਰੋਜ਼ਾ ਕਰੀਅਰ ਕਾਊਂਸÇਲੰਗ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ, ਲਿਬਰਲ ਆਰਟਸ ਅਤੇ ਵਿਗਿਆਨ ਦੀ ਸਿੱਖਿਆ ਲਈ ਇਕ ਪ੍ਰਸਿੱਧ ਸੰਸਥਾ ਹੈ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਰੋਸ਼ਨ ਭਵਿੱਖ ਲਈ ਸਹੀ ਕਰੀਅਰ ਵਿਕਲਪ ਚੁਣਨ ਬਾਰੇ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸੈਮੀਨਾਰ ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਲਈ ਬਹੁਤ ਲਾਹੇਵੰਦ ਹੋਵੇਗਾ, ਜੋ ਆਪਣੇ ਕਰੀਅਰ ਦੇ ਵਿਕਲਪਾਂ ਦੀ ਖੋਜ ਵਿਚ ਹਨ। ਉਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਇਸ ਸੈਮੀਨਾਰ ਵਿਚ ਭਾਗ ਲੈਦ ਸਬੰਧੀ ਰਜਿਸਟਰ ਕਰਨ ਲਈ ਡਿਜੀਟਲ ਲਾਇਬ੍ਰੇਰੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਹੁਸ਼ਿਆਰਪੁਰ ਵਿਖੇ ਵਿਜ਼ਿਟ ਕਰ ਸਕਦੇ ਹਨ ਜਾਂ 79730-32699 ਅਤੇ 78885-15605 ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਸ਼ੋਕਾ ਯੂਨੀਵਰਸਿਟੀ ਨੂੰ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਦੁਆਰਾ ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿਚ ਦਰਜਾ ਦਿਤਾ ਗਿਆ ਹੈ। ਇਸ ਯੂਨੀਵਰਸਿਟੀ ਨੂੰ ਅਧਿਆਪਨ ਅਤੇ ਖੋਜ ਵਿਚ ਉੱਤਮਤਾ ਲਈ ਵੀ ਮਾਨਤਾ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਹ ਕਰੀਅਰ ਕਾਊਂਸÇਲੰਗ ਸ;ੈਮੀਨਾਰ ਵਿਦਆਰਥੀਆਂ ਅਤੇ ਨੌਜਵਾਨ ਪੇਸ਼ੇਵਰਾਂ ਲਈ ਆਪਣੇ ਕਰੀਅਰ ਦੇ ਵਿਕਲਪਾਂ ਬਾਰੇ ਜਾਣਨ ਅਤੇ ਇਕ ਤਜ਼ਰਬੇਕਾਰ ਕਰੀਅਰ ਕਾਊਂਸਲਰ ਤੋਂ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਇਕ ਸੁਨਹਿਰੀ ਮੌਕਾ ਹੈ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿਚ ਕਈ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ, ਜਿਸ ਵਿਚ ਤੁਹਾਡੀਆਂ ਰੁਚੀਆਂ ਅਤੇ ਖ਼ੂਬੀਆਂ ਦੀ ਪਛਾਣ ਕਿਵੇਂ ਕਰੀਏ, ਵੱਖ-ਵੱਖ ਕਰੀਅਰ ਵਿਕਲਪਾਂ ਦੀ ਖੋਜ ਕਿਵੇਂ ਕਰਨੀ ਹੈ ਅਤੇ ਇੰਟਰਵਿਊ ਲਈ ਤਿਆਰੀ ਕਿਵੇਂ ਕਰੀਏ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਬਿਲਕੁਲ ਮੁਫ਼ਤ ਹੈ ਪਰੰਤੂ ਜਗ੍ਹਾ ਸੀਮਿਤ ਹੋਣ ਕਾਰਨ ਚਾਹਵਾਨ ਪ੍ਰਾਰਥੀ ਜਲਦੀ ਤੋਂ ਜਲਦੀ ਆਪਣੀ ਰਜਿਸਟ੍ਰੇਸ਼ਨ ਕਰਨ ਤਾਂ ਜੋ ਇਸ ਵਿਸੇਸ਼ ਸੈਮੀਨਾਰ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾ ਸਕੇ।

—