Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਾਕੇ ’ਤੇ ਰਿਸ਼ਵਤ ਮੰਗਣ ਦੀ ਵੀਡੀਓ ਵਾਇਰਲ – ਟਰੈਫਿਕ ਇੰਚਾਰਜ ਸਸਪੈਂਡ, SSP ਡਾ. ਮਹਿਤਾਬ ਸਿੰਘ ਦਾ ਬਿਆਨ

ਨਾਕੇ ’ਤੇ ਰਿਸ਼ਵਤ ਮੰਗਣ ਦੀ ਵੀਡੀਓ ਵਾਇਰਲ – ਟਰੈਫਿਕ ਇੰਚਾਰਜ ਸਸਪੈਂਡ, SSP ਡਾ. ਮਹਿਤਾਬ ਸਿੰਘ ਦਾ ਬਿਆਨ

ਬਟਾਲਾ 11 ਅਪ੍ਰੈਲ (ਅਵਿਨਾਸ਼ ਸ਼ਰਮਾ) 

: ਸੀਨੀਅਰ ਅਧਿਕਾਰੀਆਂ ਵੱਲੋਂ ਸਖ਼ਤ ਕਾਰਵਾਈ ਕਰਦੇ ਹੋਏ ਬਟਾਲਾ ਪੁਲਿਸ ਦੇ ਟਰੈਫਿਕ ਇੰਚਾਰਜ ਸੁਤਿੰਦਰ ਕੁਮਾਰ ਨੂੰ ਲੋਕਾਂ ਕੋਲੋਂ ਪੈਸਿਆਂ ਦੀ ਮੰਗ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪੁਲਿਸ ਲਾਈਨ ਬਟਾਲਾ ਵਿੱਚ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਤਜਿੰਦਰ ਪਾਲ ਸਿੰਘ ਗਰਾਇਆ (ਡਿਪਟੀ) ਨੇ ਦੱਸਿਆ ਕਿ ਬਟਾਲਾ ਦੇ ਨਾਕੇ ’ਤੇ ਡਿਊਟੀ ਦੌਰਾਨ ਟਰੈਫਿਕ ਇੰਚਾਰਜ ਵੱਲੋਂ ਲੋਕਾਂ ਕੋਲੋਂ ਪੈਸਿਆਂ ਦੀ ਮੰਗ ਕਰਨ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦੇ ਹੀ ਤੁਰੰਤ ਕਾਰਵਾਈ ਕੀਤੀ ਗਈ।

ਪਹਿਲੀ ਨਜ਼ਰ ਵਿੱਚ ਵੀਡੀਓ ਵਿੱਚ ਸੁਤਿੰਦਰ ਕੁਮਾਰ ਵੱਲੋਂ ਪੈਸਿਆਂ ਦੀ ਮੰਗ ਕਰਦੇ ਹੋਏ ਦਿੱਖ ਰਿਹਾ ਹੈ, ਜਿਸ ਦੇ ਚਲਦੇ ਉਨ੍ਹਾਂ ਨੂੰ ਸਸਪੈਂਡ ਕਰਕੇ ਪੁਲਿਸ ਲਾਈਨ ਵਿੱਚ ਤਾਇਨਾਤ ਕੀਤਾ ਗਿਆ ਹੈ।

ਇਸ ਮਾਮਲੇ ’ਤੇ ਡਾ. ਮਹਿਤਾਬ ਸਿੰਘ (ਐਸ ਐਸ ਪੀ) ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਇਸ ਤਰ੍ਹਾਂ ਦੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਜਾਰੀ ਰਹੇਗੀ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਵਿਭਾਗੀ ਜਾਂਚ ਐਸਪੀਡੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ। ਇਹ ਜਾਂਚ 15 ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।