Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਪ੍ਰਸਾਸ਼ਨਿਕ ਨਾਕਾਮੀ ਦਾ ਨਤੀਜਾ : ਬੇਗਮਪੁਰਾ ਟਾਈਗਰ ਫੋਰਸ

ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਪ੍ਰਸਾਸ਼ਨਿਕ ਨਾਕਾਮੀ ਦਾ ਨਤੀਜਾ : ਬੇਗਮਪੁਰਾ ਟਾਈਗਰ ਫੋਰਸ

ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਪ੍ਰਸਾਸ਼ਨਿਕ ਨਾਕਾਮੀ ਦਾ ਨਤੀਜਾ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ,30 ਮਈ ( ਤਰਸੇਮ ਦੀਵਾਨਾ )ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਇੰਟਰਨੈਸ਼ਨਲ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਤੇ ਸਾਥੀਆਂ ਤੇ ਹੋਏ ਕਾਤਲਾਨਾ ਹਮਲੇ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਸਾਸ਼ਨਿਕ ਨਾਕਾਮੀ ਦਾ ਨਤੀਜਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਫੋਰਸ ਦੀ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਗੱਲ ਠੀਕ ਹੈ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਚਾਹੇ ਉਹ ਕਾਂਗਰਸ ਦੀ ਹੋਵੇ ਚਾਹੇ ਉਹ ਅਕਾਲੀ ਦਲ ਦੀ ਹੋਏ ਨੇ ਗੈਂਗਸਟਰਵਾਦ ਨੂੰ ਪ੍ਰਮੋਟ ਕਰਨ ਵਿਚ ਅਹਿਮ ਰੋਲ ਅਦਾ ਕੀਤਾ ਹੈ ਅਤੇ ਬਹੁਤ ਸਾਰੇ ਗੈਂਗਸਟਰ ਕਾਂਗਰਸ ਤੇ ਅਕਾਲੀ ਦਲ ਦੀ ਹੀ ਪੈਦਾਵਾਰ ਹਨ ਪ੍ਰੰਤੂ ਹੁਣ ਪੰਜਾਬ ਵਿੱਚ ਸਰਕਾਰ ਸੰਭਾਲ ਰਹੀ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਸਾਫ਼ ਸੁਥਰੇ ਪ੍ਰਸ਼ਾਸਨ ਅਤੇ ਬਦਲਾਓ ਦਾ ਵਾਅਦਾ ਕਰਕੇ ਸੱਤਾ ਸੰਭਾਲੀ ਹੈ ਇਸ ਲਈ ਹੁਣ ਇਸ ਸਰਕਾਰ ਤੋਂ ਲੋਕਾਂ ਨੂੰ ਬਾਅਦ ਵੱਡੀਆਂ ਉਮੀਦਾਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੇਜ਼ੀ ਨਾਲ ਕਾਰਵਾਈ ਕਰਕੇ ਗੈਂਗਸਟਰਵਾਦ ਦੀਆਂ ਜੜ੍ਹਾਂ ਕੱਟਣ ਲਈ ਜ਼ਮੀਨੀ ਪੱਧਰ ਤੇ ਕੰਮ ਕਰਨ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅਸ਼ੋਕ ਸੱਲਣ ਕੌਮੀ ਪ੍ਰਧਾਨ,ਬਿੱਲਾ ਦਿਓਵਾਲ ਵਾਇਸ ਚੇਅਰਮੈਨ ਅਤੇ ਵੀਰਪਾਲ ਠਰੋਲੀ ਜ਼ਿਲਾ ਇੰਚਾਰਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਦੇ ਮੁੱਖ ਆਗੂਆਂ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਸਕਿਓਰਿਟੀ ਹਟਾ ਕੇ ਉਸ ਨੂੰ ਜਨਤਕ ਕਰ ਕੇ ਉਸ ਨੂੰ ਆਪਣੀ ਵੱਡੀ ਪ੍ਰਾਪਤੀ ਵਜੋਂ ਪ੍ਰਚਾਰ ਕੀਤਾ ਉਥੇ ਹੀ ਸੰਗਰੂਰ ਦੀ ਪਾਰਲੀਮੈਂਟ ਜ਼ਿਮਨੀ ਚੋਣ ਨੂੰ ਮੁੱਖ ਰੱਖ ਕੇ ਪੰਜਾਬ ਦੇ ਲੋਕਾਂ ਵਿਚ ਸਰਕਾਰ ਦੀ ਤੇਜ਼ੀ ਨਾਲ ਡਿੱਗ ਰਹੀ ਸਾਖ ਨੂੰ ਬਹਾਲ ਕਰਨ ਦਾ ਨਾਕਾਮ ਯਤਨ ਕੀਤਾ ਸੀ ਪਰ ਜਿਸ ਦਾ ਨਤੀਜਾ ਸੰਗੀਤ ਜਗਤ ਦੀ ਵੱਡੀ ਸ਼ਖ਼ਸੀਅਤ ਸਿੱਧੂ ਮੂਸੇਵਾਲੇ ਦਾ ਕਤਲ ਦੇ ਰੂਪ ਵਿੱਚ ਸਾਹਮਣੇ ਆਇਆ ਜਿਸ ਦੀ ਅਸੀਂ ਨਿਖੇਧੀ ਕਰਦੇ ਹਾਂ ਅਤੇ ਕਾਤਲਾਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ।ਇਸ ਮੌਕੇ ਇਕ ਮਤਾ ਪਾਸ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੇ ਦੁਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਪਿੱਛੇ ਰਚੀ ਗਈ ਸਾਜ਼ਿਸ਼ ਅਤੇ ਕਾਤਲਾਂ ਨੂੰ ਜਲਦੀ ਸਾਹਮਣੇ ਲਿਆਂਦਾ ਜਾਵੇ ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਬੱਧਣ ਸੀਨੀਅਰ ਮੀਤ ਪ੍ਰਧਾਨ ਪੰਜਾਬ ਉਂਕਾਰ ਸਿੰਘ ਬਜਰੌਰ ਜ਼ਿਲ੍ਹਾ ਸਕੱਤਰ ਦੇਵਰਾਜ ਭਗਤ ਨਗਰ ਉਪ ਪ੍ਰਧਾਨ ਬੱਬੂ ਸਿੰਗੜੀਵਾਲ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਸਨ    ।