Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਭੱਠਾ ਮਾਲਕਾਂ ਨੂੰ ਇੱਟਾਂ ਦੇ ਵਧੇ ਰੇਟ ਆਫ਼ ਟੈਕਸ ਬਾਰੇ ਕੀਤਾ ਜਾਗਰੂਕ

ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਭੱਠਾ ਮਾਲਕਾਂ ਨੂੰ ਇੱਟਾਂ ਦੇ ਵਧੇ ਰੇਟ ਆਫ਼ ਟੈਕਸ ਬਾਰੇ ਕੀਤਾ ਜਾਗਰੂਕ

ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਭੱਠਾ ਮਾਲਕਾਂ ਨੂੰ ਇੱਟਾਂ ਦੇ ਵਧੇ ਰੇਟ ਆਫ਼ ਟੈਕਸ ਬਾਰੇ ਕੀਤਾ ਜਾਗਰੂਕ

ਹੁਸ਼ਿਆਰਪੁਰ, 6 ਅਪ੍ਰੈਲ(ਬਿਊਰੋ) : ਸਹਾਇਕ ਕਮਿਸ਼ਨਰ ਸਟੇਟ ਟੈਕਸ ਸ਼ਾਇਨੀ ਸਿੰਘ ਨੇ ਅੱਜ ਜ਼ਿਲ੍ਹੇ ਦੇ ਰਜਿਸਟਰਡ ਭੱਠਾ ਮਾਲਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਭੱਠਾ ਮਾਲਕਾਂ ਨੂੰ ਇਟਾਂ ਦੇ ਵਧੇ ਰੇਟ ਆਫ਼ ਟੈਕਸ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਪਹਿਲਾਂ ਇੱਟਾਂ ’ਤੇ ਰੇਟ ਆਫ ਟੈਕਸ 5 ਪ੍ਰਤੀਸ਼ਤ ਸੀ, ਜੋ ਕਿ ਵੱਧ ਕੇ ਜੇਕਰ ਆਈ.ਟੀ.ਸੀ. ਕਲੇਮ ਨਹੀਂ ਕਰਨਾ ਹੈ ਤਾਂ 6 ਪ੍ਰਤੀਸ਼ਤ ਅਤੇ ਜੇਕਰ ਆਈ.ਸੀ. ਕਲੇਮ ਕਰਨਾ ਹੈ ਤਾਂ ਰੇਟ ਆਫ਼ ਟੈਕਸ 12 ਪ੍ਰਤੀਸ਼ਤ ਹੋ ਗਿਆ ਹੈ।
ਸਹਾਇਕ ਕਮਿਸ਼ਨਰ ਨੇ ਇਸ ਦੌਰਾਨ ਭੱਠਿਆਂ ਦੇ ਮਾਲਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਜਾਣਕਾਰੀ ਲਈ। ਉਨ੍ਹਾਂ ਭੱਠਾ ਮਾਲਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਿਹੜੀਆਂ ਮੁਸ਼ਕਲਾਂ ਉਨ੍ਹਾਂ ਨੂੰ ਆ ਰਹੀਆਂ ਹਨ, ਉਸ ਦਾ ਮੈਮੋਰੰਡਮ ਲੈ ਕੇ ਉਹ ਉਚ ਅਧਿਕਾਰੀਆਂ ਨੂੰ ਭੇਜਣਗੇ। ਇਸ ਮੌਕੇ ਪ੍ਰਧਾਨ ਭੱਠਾ ਐਸੋਸੀਏਸ਼ਨ ਹੁਸ਼ਿਆਰਪੁਰ ਮੁਨੀਸ਼ ਗੁਪਤਾ, ਪ੍ਰਧਾਨ ਭੱਠਾ ਐਸੋਸੀਏਸ਼ਨ ਦਸੂਹਾ ਸੰਜੀਵ ਬਸਲ, ਮਹੇਸ਼ ਵਾਸਲ, ਵਾਸੂਦੇਵ ਪੁਰੀ, ਰਾਜੇਸ਼ ਕੁਮਾਰ, ਪਵਨ ਕੁਮਾਰ, ਸਾਹਿਲ ਧੀਰ, ਪ੍ਰਦੀਪ ਅਰੋੜਾ, ਵਿਪਨ ਅਗਰਵਾਲ, ਵਰੁਣ ਗੁਪਤਾ, ਵਿਸ਼ਾਲ ਵਿਕਰਮ ਪਟਿਆਲ, ਰਿਤੇਸ਼ ਅਗਰਵਾਲ, ਪੰਕਜ ਕੁਮਾਰ, ਸੰਦੀਪ ਗੁਪਤਾ, ਮੰਗਤ ਰਾਮ ਆਦਿ ਮੌਜੂਦ ਸਨ।