Prime Punjab Times

Latest news
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ... ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ADVERTISEMENT
You are currently viewing ਕੋਵਿਡ -19 ਫਤਿਹ ਭੱਤਾ ਬੰਦ ਕਰਨ ਤੇ ਆਸ਼ਾ ਵਰਕਰਾਂ ਵਿੱਚ ਸਰਕਾਰ ਪ੍ਰਤੀ ਰੋਸ ਜਾਗਿਆ

ਕੋਵਿਡ -19 ਫਤਿਹ ਭੱਤਾ ਬੰਦ ਕਰਨ ਤੇ ਆਸ਼ਾ ਵਰਕਰਾਂ ਵਿੱਚ ਸਰਕਾਰ ਪ੍ਰਤੀ ਰੋਸ ਜਾਗਿਆ

ਕੋਵਿਡ -19 ਫਤਿਹ ਭੱਤਾ ਬੰਦ ਕਰਨ ਤੇ ਆਸ਼ਾ ਵਰਕਰਾਂ ਵਿੱਚ ਸਰਕਾਰ ਪ੍ਰਤੀ ਰੋਸ ਜਾਗਿਆ

4 ਜੂਨ ਨੂੰ ਆਸ਼ਾ ਵਿਰੋਧੀ ਅਖੌਤੀ ਪੱਤਰ ਸਾੜਕੇ ਤਿੱਖੇ ਸੰਘਰਸ਼ ਦਾ ਐਲਾਨ ਕਰਨ ਦਾ ਫੈਸਲਾ

ਗੁਰਦਾਸਪੁਰ (ਅਸ਼ਵਨੀ) : ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਜਿਲਾ ਗੁਰਦਾਸਪੁਰ ਵਲੋਂ ਸਟੇਟ ਕਮੇਟੀ ਦੇ ਫੈਸਲੇ ਅਨੁੁਸਾਰ ਜਿਲੇ ਦੇ ਵੱਖ ਵੱਖ ਬਲਾਕਾਂ ਦੇ ਸੈਕਟਰ ਹੈਡਕੁਆਰਟਰਾਂ ਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਇਕੱਤਰ ਹੋ ਕੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦਾ ਮਿਲਦਾ ਭੱਤਾ ਬੰਦ ਕਰਨ,ਚਿੱਟੇ ਦਾ ਸੇਵਨ ਕਰਦੇ ਵਿਅਕਤੀਆ ਦਾ ਵਰਕਰਾਂ ਪਾਸੋ ਜਬਰੀ ਸਰਵੇਖਣ ਕਰਵਾਉਣ ਅਤੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਦਿਤੇ ਗਏ ਫਿਕਸ ਭੱਤੇ ਤੇ ਬੇਲੋੜੀਆਂ ਸ਼ਰਤਾ ਲਗਾਉਣ, ਭੱਤੇ ਦਾ ਪੂਰਨ ਰੂਪ ਵਿੱਚ ਬਜਟ ਜਾਰੀ ਨਾ ਕਰਨ ਦੇ ਵਿਰੁੱਧ ਬਲਵਿੰਦਰ ਕੌਰ ਅਲੀ ਸ਼ੇਰ, ਗੁਰਵਿੰਦਰ ਕੌਰ ਬਹਿਰਾਮਪੁਰ ਦੀ ਅਗਵਾਈ ਹੇਠ ਸਬ ਸੈਂਟਰ ਪੱਧਰੀ ਰੋਸ ਪ੍ਰਗਟ ਕੀਤਾ ਗਿਆ। ਜਿਸ ਵਿੱਚ ਮੀਰਾਂ ਕਾਹਨੂੰਵਾਨ, ਗੁਰਵਿੰਦਰ ਕੌਰ ਦੁਰਾਂਗਲਾ ਕਾਂਤਾ ਭੁੱਲਰ ਅੰਚਲ ਮੱਟੂ ਅਤੇ ਵੱਖ ਵੱਖ ਬੁਲਾਰਿਆ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਰੋਨਾ ਮਹਾਮਾਰੀ ਦੇ ਵਿਰੁੱਧ ਵੈਕਸੀਨੇਸ਼ਨ ਦੀ ਮੁਹਿੰਮ ਪੂਰੇ ਜੋਰਾਂ ਤੇ ਚਲ ਰਹੀ ਹੈ ਜਿਸ ਵਿੱਚ ਵਰਕਰਾਂ ਪਾਸੋ ਇਸ ਮੁਹਿੰਮ ਨੂੰ ਪੂਰਾ ਕਰਨ ਲਈ ਹਰ ਤਰਾਂ ਦਾ ਕੰਮ ਲਿਆ ਜਾ ਰਿਹਾ ਹੈ ਇਸ ਦੇ ਉਲਟ ਕੇਂਦਰ ਅਤੇ ਪੰਜਾਬ ਸਰਕਾਰ ਵਰਕਰਾ ਨੂੰ ਮਿਲਣ ਵਾਲਾ ਮਿਹਨਤਾਨਾ 31 ਮਾਰਚ ਤੋਂ ਬੰਦ ਕਰਕੇ ਉਹਨਾ ਨਾਲ ਧੱਕਾ ਕਰ ਰਹੀ ਹੈ।ਇਸ ਦੇ ਨਾਲ ਹੀ ਪੰਜਾਬ ਸਰਕਾਰ ਰਾਜ ਅੰਦਰ ਚਿੱਟੇ ਦਾ ਸੇਵਨ ਕਰਦੇ ਨੌਜਵਾਨਾ ਦਾ ਸਰਵੇਖਣ ਕਰਵਾਉਣ ਲਈ ਆਸਾ ਵਰਕਰ ਤੇ ਫੈਸਿਲੀਟੇਟਰਾਂ ਤੇ ਜਬਰੀ ਹੁੁਕਮ ਚਾੜ੍ਹ ਕੇ ਉਹਨਾਂ ਪਿੰਡਾਂ ਦੇ ਨੌਜਵਾਨਾਂ ਨਾਲ ਦੁੁਸ਼ਮਣੀ ਲੈਣ ਦੇ ਮੂੰਹ ਵਿਚ ਧਕੇਲ ਰਹੀ ਹੈ ਜਦਕਿ ਇਹ ਕੰਮ ਪੁਲਸ ਵਿਭਾਗ ਦੇ ਨਾਰਕੋਟਿਕਸ ਸੈਲ ਦਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਪੁੁਲਿਸ ਪ੍ਰਸ਼ਾਸਨ ਪਾਸ ਮੁੁਕੰਮਲ ਜਾਣਕਾਰੀ ਹੈ ਕਿ ਕੌਣ ਨਸ਼ੇ ਦਾ ਸੇਵਨ ਕਰਦਾ ਹੈ ਤੇ ਕੌਣ ਨਸ਼ੇ ਦਾ ਵਪਾਰ ਕਰਦਾ ਹੈ।ਆਗੂਆ ਨੇ ਇਹ ਵੀ ਦੋਸ਼ ਲਗਾਇਆ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਜਥੇਬੰਦੀ ਦੇ ਤਿੱਖੇ ਸ਼ੰਘਰਸ਼ਾ ਤੋਂ ਬਾਅਦ ਵਰਕਰਾਂ ਦੇ ਫਿਕਸ ਕੀਤੇ ਪੱਕੇ ਭੱਤੇ 2500 ਰੁ: ਨੂੰ ਦੇਣ ਵਿੱਚ ਬੇਲੋੜੀਆਂ ਸ਼ਰਤਾਂ ਲਗਾ ਕੇ ਇਹ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਇਸ ਭੱਤੇ ਨੂੰ ਦੁੱਗਣਾ ਕਰਨ ਦੀ ਬਜਾਏ ਪਹਿਲਾਂ ਵਾਲਾ ਬੱਤਾ ਖੋ ਰਹੀ ਹੈ। ਇਸ ਮੌਕੇ ਜਸਵਿੰਦਰ ਕੌਰ ਅਨੀਤਾ ਰੰਜੂ ਬਾਲਾ ਪ੍ਰਵੀਨ , ਨੀਤੂ, ਮਲਕੀਤ ਕੌਰ ਸ਼ਰਨਜੀਤ ਜੋਤੀ ਰਾਜ ਰਾਣੀ ਕਰਮਜੀਤ ਸੁਖਵਿੰਦਰ ਤੋ ਇਲਾਵਾ ਵੱਖ ਵੱਖ ਬਲਾਕ ਆਗੂਆ ਨੇ ਸੰਬੋਧਨ ਕੀਤਾ।

error: copy content is like crime its probhihated