Prime Punjab Times

Latest news
ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਹੁਸ਼ਿਆਰਪੁਰ, 4 ਨਵੰਬਰ (ਪ੍ਰਾਈਮ ਪੰਜਾਬ ਟਾਈਮਜ) 

– ਟ੍ਰੈਫਿਕ, ਸੁਰੱਖਿਆ, ਟੈਂਟ ਸਿਟੀ, ਪਾਰਕਿੰਗ ਤੇ ਸ਼ਰਧਾਲੂਆਂ ਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼

: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਸਹਾਇਕ ਕਮਿਸ਼ਨਰ (ਜ) ਡਾ. ਸੁਮਿਤ ਮੂਧ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਨੇ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਕਰਵਾਏ ਜਾ ਰਹੇ ਇਸ ਸੂਬਾ ਪੱਧਰੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ।
ਉਨ੍ਹਾਂ ਅਧਿਕਾਰੀਆਂ ਨੂੰ ਟ੍ਰੈਫਿਕ ਪ੍ਰਬੰਧਨ, ਸੁਰੱਖਿਆ ਪ੍ਰਬੰਧ, ਪੀਣ ਵਾਲੇ ਪਾਣੀ, ਟੈਂਟ ਸਿਟੀ, ਸੀਵਰੇਜ, ਬਿਜਲੀ, ਬੈਰੀਕੇਡਿੰਗ, ਪਾਰਕਿੰਗ, ਸਾਫ਼-ਸਫ਼ਾਈ, ਮੈਡੀਕਲ ਸਹੂਲਤਾਂ ਅਤੇ ਆਰਜ਼ੀ ਪਖਾਨਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੇ ਠਹਿਰਨ, ਆਵਾਜਾਈ ਅਤੇ ਸਿਹਤ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਸੁਮਿਤ ਮੂਧ ਨੇ ਸਬੰਧਤ ਵਿਭਾਗਾਂ ਨੂੰ ਆਪੋ-ਆਪਣੇ ਪੱਧਰ ‘ਤੇ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਪ੍ਰਸ਼ਾਸਨ ਦੀ ਪਹਿਲ ਰਹੇਗੀ।
ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ, ਐਸ.ਪੀ. ਨਵਨੀਤ ਕੌਰ, ਆਰ.ਟੀ.ਓ. ਅਮਨਦੀਪ ਕੌਰ ਘੁੰਮਣ, ਵਧੀਕ ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।