Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ…..

ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ…..

ਦਸੂਹਾ (ਚੌਧਰੀ) 

ਐਸ.ਵੀ.ਜੇ.ਸੀ.ਡੀ.ਏ.ਵੀ.ਪਬਲਿਕ ਸਕੂਲ ਦਸੂਹਾ ਵਿਖੇ ਮੋਟੀਵੇਸ਼ਨਲ ਸੈਮੀਨਾਰ ਦਾ ਆਯੋਜਨ

8 ਸਤੰਬਰ : ਅੱਜ ਮਿਤੀ 8-9-2022 ਨੂੰ ਪ੍ਰਿੰਸੀਪਲ ਰਸ਼ਮੀ ਮਹਿੰਗੀ ਜੀ ਦੀ ਕੁਸ਼ਲ ਅਗਵਾਈ ਹੇਠ ਇਕ ਦਿਨ ਦਾ ਮੋਟੀਵੇਸ਼ਨਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।ਇਸ ਸੈਮੀਨਾਰ ਵਿੱਚ ਸਪੀਕਰ ਦੇ ਰੂਪ ਵਿੱਚ ਸਕੂਲ ਦੇ ਹੀ ਪੁਰਾਣੇ ਵਿਦਿਆਰਥੀ ਰਜਤ ਕੁਲਸ੍ਰੇਸ਼ਟ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤੇ ਬੋਲਦਿਆਂ ਰਚਿਤ ਕੁਲਸ੍ਰੇਸ਼ਟ ਜੀ ਨੇ ਆਪਣੇ ਜੀਵਨ ਦਾ ਅਨੁਭਵ ਦੱਸਦੇ ਹੋਏ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ ਦੱਸਿਆ ਦੱਸਿਆ ਕਿ ਉਹ ਵੀ ਉਨ੍ਹਾਂ ਵਾਂਗ ਹੀ ਇਸ ਸਕੂਲ ਦੇਇੱਕ ਸਾਧਾਰਨ ਵਿਦਿਆਰਥੀ ਹੀ ਰਹੇ ਹਨ। ਜਿਸ ਨੂੰ ਕਦੇ ਸਟੇਜ ਤੇ ਚੜ੍ਹਨ ਤੋੱ ਵੀ ਡਰ ਲੱਗਦਾ ਸੀ ਪਰ ਹੁਣ ਉਹ ਇੱਕ ਮਲਟੀਨੈਸ਼ਨਲ ਕੰਪਨੀ ਵਿੱਚ ਬਤੌਰ ਸਾਫਟਵੇਅਰ ਇੰਜੀਨੀਅਰ ਹਨ। ਅਤੇ ਸਾਇੰਸ ਦੇ ਕਈ ਪ੍ਰਾਜੈਕਟਾਂ ਉੱਤੇ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਾਨੂੰ ਕਦੇ ਵੀ ਗਲਤੀਆਂ ਤੋਂ ਘਬਰਾਉਣਾ ਨਹੀਂ ਚਾਹੀਦਾ, ਸਗੋਂ ਇਨ੍ਹਾਂ ਗਲਤੀਆਂ ਤੋਂ ਸਿੱਖਿਆ ਲੈ ਕੇ ਹੀ ਅੱਗੇ ਵਧਣਾ ਚਾਹੀਦਾ ਹੈ।ਸਾਨੂੰ ਭਵਿੱਖ ਵਿੱਚ ਉਹੀ ਕਿੱਤਾ ਅਪਨਾਉਣਾ ਚਾਹੀਦਾ ਹੈ ਜਿਸ ਵਿੱਚ ਸਾਡੀ ਰੁਚੀ ਹੋਵੇ ਨਾ ਕਿ ਕਿਸੇ ਦੇ ਪਿੱਛੇ ਲੱਗ ਕੇ ਸਾਨੂੰ ਗ਼ਲਤ ਕਿੱਤੇ ਦੀ ਚੋਣ ਕਰਨੀ ਚਾਹੀਦੀ ਹੈ ਸਾਨੂੰ ਹਰ ਕੰਮ ਦੇ ਨਵੇਂ ਨਵੇਂ ਤਰੀਕਿਆਂ ਤੇ ਵਿਚਾਰ ਕਰਦੇ ਰਹਿਣਾ ਚਾਹੀਦਾ ਹੈ ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਕਿ ਸਾਨੂੰ ਆਪਣੀ ਸੋਚ ਨੂੰ ਉੱਚਾ ਰੱਖਣਾ ਚਾਹੀਦਾ ਹੈ ।ਆਪਣੀ ਗੱਲਬਾਤ ਨੂੰ ਜਾਰੀ ਰੱਖਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਭਵਿੱਖ ਨੂੰ ਲੈ ਕੇ ਸਵਾਲ ਜਵਾਬ ਵੀ ਕੀਤੇ, ਜਿਸ ਨਾਲ ਇਹ ਸੈਮੀਨਾਰ ਸਾਰਿਆਂ ਲਈ ਖਿੱਚ ਦਾ ਕੇਂਦਰ ਰਿਹਾ, ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਰਸ਼ਮੀ ਮਹਿੰਗੀ ਜੀ ਨੇ ਰਚਿਤ ਕੁਲਸ੍ਰੇਸ਼ਟ ਜੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਤੋਂ ਸਿੱਖਿਆ ਲੈ ਕੇ ਭਵਿੱਖ ਵਿੱਚ ਅੱਗੇ ਵਧਣ ਲਈ ਪ੍ਰੇਰਿਆ।