Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ.ਐਮ.ਐਸ ਕਾਲਜ ਦੀ ਨਵ ਨਿਰਮਾਣ ਕੰਟੀਨ ਵਿਖੇ…..

ਕੇ.ਐਮ.ਐਸ ਕਾਲਜ ਦੀ ਨਵ ਨਿਰਮਾਣ ਕੰਟੀਨ ਵਿਖੇ…..

ਕੇ.ਐਮ.ਐਸ ਕਾਲਜ ਦੀ ਨਵ ਨਿਰਮਾਣ ਕੰਟੀਨ ਵਿਖੇ ਹਵਨ ਕਰਵਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 3 ਅਗਸਤ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕਾਲਜ ਕੰਟੀਨ ਦੇ ਨਵ ਨਿਰਮਾਣ ਬਿਲਡਿੰਗ ਵਿੱਚ ਹਵਨ ਯੱਗ ਕਰਵਾਇਆ ਗਿਆ। ਇਹ ਹਵਨ ਯੱਗ ਪ੍ਰਿੰਸੀਪਲ ਡਾ ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਪੰਡਿਤ ਤਰਦੀਪ ਮਿਸ਼ਰਾ ਦੂਆਰਾ ਵਿਧੀ ਪੂਰਵਕ ਕੀਤਾ ਗਿਆ। ਇਸ ਹਵਨ ਰਾਹੀਂ ਵਿਸ਼ਵ ਸ਼ਾਂਤੀ ਦੀ ਪ੍ਰਾਰਥਨਾ ਵੀ ਕੀਤੀ ਗਈ। ਇਸ ਮੌਕੇ ਤੇ ਚੈਅਰਮੈਨ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਬਹੁਤ ਸਮੇਂ ਤੋਂ ਭਾਰੀ ਮੰਗ ਸੀ ਕਿ ਕਾਲਜ ਵਿਖੇ ਇਕ ਕੰਟੀਨ ਬਣਾਈ ਜਾਵੇ, ਜਿਸਦੀ ਪੂਰਤੀ ਅੱਜ ਮੈਨੇਜਮੈਂਟ ਵੱਲੋਂ ਕੀਤੀ ਗਈ ਹੈ। ਕਾਲਜ ਸਮੇਂ 4 ਵਜੇ ਤੋਂ ਬਾਅਦ ਇਸ ਕੇ.ਐਮ.ਐਸ ਕੈਫੇਟੀਨ ਦਾ ਲਾਭ ਬਾਕੀ ਕਲੋਨੀ ਵਾਲੇ ਵੀ ਲੈ ਸਕਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੈਡਮ ਸੰਤੋਸ਼ ਗਿੱਲ,ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਠਾਕੁਰ ਦਿਆਲ ਸਿੰਘ, ਡਾ.ਦਿਲਬਾਗ ਸਿੰਘ,ਭਾਗ ਸਿੰਘ, ਮਾਸਟਰ ਰਮੇਸ਼, ਵਿਨੋਦ ਹੰਸ, ਕਰਨਲ ਜੋਗਿੰਦਰ ਲਾਲ ਸ਼ਰਮਾ, ਸੁਰਿੰਦਰ ਨਾਥ, ਸ਼ਾਮ ਨਾਥ ਮਹਿਤਾ, ਵਿਨੋਦ ਕੁਮਾਰ ਚੌਹਾਨ, ਵੈਦ ਵਿਵੇਕ ਗੁਪਤਾ, ਬੀ.ਡੀ ਰੱਲ੍ਹਣ, ਨਿਖਿਲ ਗੰਭੀਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।