ਪਠਾਨਕੋਟ(ਅਵਿਨਾਸ਼ / ਤਰੁਣ / ਰੋਹਿਤ)
ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਨਾਜੋਚੱਕ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਕਮਿਊਨਿਟੀ ਹਾਲ ਦਾ ਨਿਰਮਾਣ- ਲਾਲ ਚੰਦ ਕਟਾਰੂਚੱਕ
—-ਖੇਤਰ ਦੇ ਕਰੀਬ 10 ਤੋਂ 15 ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਅਪਣੇ ਬੱਚਿਆਂ ਦੇ ਸਾਦੀ ਸਮਾਰੋਹ ਕਰਨ ਲਈ ਮਿਲੇਗੀ ਸਹੂਲਤ
28 ਅਗਸਤ : ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾ ਰਿਹਾ ਹੈ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਤਰ੍ਹਾਂ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਅਧੀਨ ਗਰੀਬ ਪਰਿਵਾਰਾਂ ਦੇ ਬੱਚਿਆਂ ਦੇ ਸਾਦੀ ਸਮਾਰੋਹਾਂ ਦੇ ਲਈ ਪਿੰਡ ਨਾਜੋਚੱਕ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਦੇ ਨਾਲ ਖੇਤਰ ਦੇ ਕਰੀਬ 10 ਤੋਂ 15 ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਅਪਣੇ ਬੱਚਿਆਂ ਦੇ ਸਾਦੀ ਸਮਾਰੋਹ ਕਰਨ ਲਈ ਸਹੂਲਤ ਮਿਲੇਗੀ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਪਿੰਡ ਨਾਜੋਚੱਕ ਵਿਖੇ ਇੱਕ ਧੰਨਵਾਦ ਰੈਲੀ ਦੋਰਾਨ ਕੀਤਾ। ਜਿਕਰਯੋਗ ਹੈ ਕਿ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਵਿਧਾਨ ਸਭਾ ਹਲਕਾ ਭੋਆਂ ਦੇ ਪਿੰਡ ਨਾਜੋਚੱਕ, ਚਲੋਆ, ਭੀਮਪੁਰ ਅਤੇ ਚੋਹਾਣਾਂ ਪਿੰਡਾਂ ਦਾ ਦੋਰਾ ਕਰਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਂਣ ਲਈ ਧੰਨਵਾਦ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਮ ਲਾਲ ਸਰਪੰਚ , ਬੋਧ ਰਾਜ ਬੂਥ ਪ੍ਰਧਾਨ, ਰੋਬਿਨ ਕਟਾਰੂਚੱਕ, ਵਿਜੈ ਕਟਾਰੂਚੱਕ ਜਿਲ੍ਹਾ ਮੀਡਿਆ ਇੰਚਾਰਜ, ਕਸਮੀਰ ਕਾਟਲ ਬੂਥ ਕੋਆਰਡੀਨੇਟਰ ਹਲਕਾ ਭੋਆ , ਪਵਨ ਭਾਰਦਵਾਜ ਬਲਾਕ ਪ੍ਰਧਾਨ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਬੱਬੀ ਨਰੋਟ, ਨਰੇਸ ਸੈਣੀ ਆਦਿ ਹੋਰ ਵੀ ਪਾਰਟੀ ਕਾਰਜਕਰਤਾ ਹਾਜਰ ਸਨ।
ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਸੰਬੋਧਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾ ਉਹ ਹਰੇਕ ਵਿਅਕਤੀ ਦਾ , ਖੇਤਰ ਨਿਵਾਸੀਆਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਅਪਣਾ ਵਿਸਵਾਸ ਪ੍ਰਗਟ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ ਜਿੱਤ ਦਿਲਾ ਕੇ ਸੱਤਾ ਵਿੱਚ ਲਿਆਂਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਵਰਗ ਅਤੇ ਹੋਰ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਨਾਜੋਚੱਕ ਵਿਖੇ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਗਰੀਬ ਪਰਿਵਾਰਾਂ ਦੇ ਬੱਚਿਆਂ ਦੇ ਵਿਆਹ ਸਾਦੀ ਸਮਾਰੋਹ ਦੇ ਲਈ ਕਮਿਊਨਿਟੀ ਹਾਲ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਜਿਸ ਦਾ ਲਾਭ ਖੇਤਰ ਦੇ ਕਰੀਬ 10 ਤੋਂ 15 ਪਿੰਡਾਂ ਦੇ ਗਰੀਬ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਦੇ ਹਿੱਤਾਂ ਲਈ ਕਾਰਜ ਕਰਦੀ ਆ ਰਹੀ ਹੈ ਅਤੇ ਬਿਨਾਂ ਕਿਸੇ ਜਾਤੀ ਵਰਗ ਤੋਂ ਉਪਰ ਉੱਠ ਕੇ ਪੰਜਾਬ ਅੰਦਰ ਵਿਕਾਸ ਕਾਰਜ ਕਰਵਾ ਰਹੀ ਹੈ । ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨਾਂ ਦੌਰਾਨ ਪੰਜਾਬ ਅੰਦਰ ਆਮ ਆਦਮੀ ਕਲੀਨਿਕਾਂ ਦਾ ਸੁਭਅਰੰਭ ਕਰਕੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਧਾਨ ਕੀਤੀਆਂ ਹਨ ਜਿਨ੍ਹਾਂ ਤੋਂ ਹਜਾਰਾਂ ਲੋਕ ਲਾਭ ਪ੍ਰਾਪਤ ਕਰ ਰਹੇ ਹਨ ਫ੍ਰੀ ਵਿੱਚ ਲੋਕਾਂ ਦੇ ਟੈਸਟ ਅਤੇ ਫ੍ਰੀ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਘਰ ਘਰ ਰਾਸਨ ਵਿਵਸਥਾ ਵੀ ਸੁਰੂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਫ੍ਰੀ ਬਿਜਲੀ ਯੂਨਿਟ ਦੇਣ ਦੀ ਘੋਸਣਾ ਕੀਤੀ ਸੀ ਉਹ ਵੀ ਪੂਰੀ ਕੀਤੀ ਅਤੇ ਬਹੁਤ ਸਾਰੇ ਪਰਿਵਾਰਾਂ ਦਾ ਇਸ ਮਹੀਨੇ ਬਿਜਲੀ ਬਿਲ ਜੀਰੋ ਆਇਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਅਤੇ ਵਧੀਆ ਸਿੱਖਿਆ ਪ੍ਰਣਾਲੀ ਦੇ ਨਾਲ ਨਾਲ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।








