Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਆਸਟ੍ਰੇਲੀਆ ਤੋਂ PR ਹੋਕੇ ਘਰ ਪਰਤੇ ਨੌਜਵਾਨ ਦੀ ਕਾਰ ਟਰੱਕ ਨਾਲ ਟਕਰਾਈ, ਮੌਤ

ਆਸਟ੍ਰੇਲੀਆ ਤੋਂ PR ਹੋਕੇ ਘਰ ਪਰਤੇ ਨੌਜਵਾਨ ਦੀ ਕਾਰ ਟਰੱਕ ਨਾਲ ਟਕਰਾਈ, ਮੌਤ

ਟਾਂਡਾ / ਦਸੂਹਾ (ਚੌਧਰੀ) 

15 ਮਾਰਚ : ਬੀਤੀ ਰਾਤ ਟਾਂਡਾ-ਹੁਸ਼ਿਆਰਪੁਰ ਸੜਕ ’ਤੇ ਹੋਏ ਸੜਕ ਹਾਦਸੇ ਵਿੱਚ ਆਸਟ੍ਰੇਲੀਆ ਤੋਂ ਵਾਪਸ ਪਰਤੇ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮ੍ਰਿਤਕ ਦੀ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਉੜਮੁੜ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਹਰਦੇਵ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਗੁਲਸ਼ਨ ਸਿੰਘ ਹੁਸ਼ਿਆਰਪੁਰ ਵੱਲ ਨੂੰ ਜਾਂਦੇ ਹੋਏ ਹੰਬੜਾਂ ਨਜ਼ਦੀਕ ਲਾਵਾਰਸ ਪਸ਼ੂ ਆਉਣ ਕਾਰਨ ਆਪਣੀ ਕਾਰ ਦਾ ਸਤੁੰਲਨ ਖੋਹ ਬੈਠਾ। ਜਿਸ ਨਾਲ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਜਾ ਟਕਰਾਈ। ਜਿਸ ਵਿੱਚ ਗੁਲਸ਼ਨ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਆਸਟ੍ਰੇਲੀਆ ਵਿਚ PR ਸੀ ਅਤੇ ਕੁਝ ਹੀ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਆਪਣੇ ਘਰ ਆਇਆ ਸੀ । ਟਾਂਡਾ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ।