Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਲੇਖਕ,ਪੁਸਤਕ,ਧਰਤੀ ਅਤੇ ਵਿਦਿਆਰਥੀ ਸਮਾਜ ਪ੍ਰਤੀ ਉੱਜਵਲਤਾ ਦੀ ਨਿਸ਼ਾਨੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਲੇਖਕ,ਪੁਸਤਕ,ਧਰਤੀ ਅਤੇ ਵਿਦਿਆਰਥੀ ਸਮਾਜ ਪ੍ਰਤੀ ਉੱਜਵਲਤਾ ਦੀ ਨਿਸ਼ਾਨੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਵਿਦਿਆਰਥੀਆਂ ਦੀਆਂ ਫਾਈਨਲ ਪ੍ਰੀਖਿਆਵਾਂ ਤੋਂ ਪਹਿਲਾ ਪ੍ਰੀਖਿਆਵਾਂ ਸਬੰਧੀ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਵਿਸ਼ਵ ਧਰਤੀ ਦਿਵਸ ਅਤੇ ਵਰਲਡ ਬੁੱਕ ਡੇਅ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਉਹਨਾਂ ਦੀਆਂ ਆਉਣ ਵਾਲੀਆਂ ਫਾਈਨਲ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਵਿਸ਼ਵ ਧਰਤੀ ਦਿਵਸ ਅਤੇ ਵਰਲਡ ਬੁੱਕ ਡੇਅ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ। ਉਹਨਾਂ ਵਰਲਡ ਬੁੱਕ ਡੇਅ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਮਾਜ ਪ੍ਰਤੀ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲਿਖੀਆਂ ਹੋਈਆਂ ਪੁਸਤਕਾਂ ਦਾ ਸਤਿਕਾਰ ਕਰੀਏ। ਉਹਨਾਂ ਨੂੰ ਸਮਝਣ ਦੀ ਕੋਸ਼ਿਸ਼ ਕਰੀਏ ਕਿ ਉਹ ਕੀ ਕਹਿਣਾ ਚਾਹੁੰਦੀਆਂ ਹਨ ਅਤੇ ਉਹਨਾਂ ਦਾ ਆਪਣੇ ਜੀਵਨ ਤੇ ਚੰਗਾ ਪ੍ਰਭਾਵ ਲੈ ਕੇ ਆਈਏ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ਵ ਧਰਤੀ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪ੍ਰਿਥਵੀ ਦੀ ਬਹੁਮੁਲਤਾ ਦੇ ਬਾਰੇ ਦੱਸਿਆ। ਉਹਨਾਂ ਵਿਸ਼ੇਸ਼ ਤੌਰ ਤੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਵਰਲਡ ਬੁੱਕ ਡੇਅ ਦੇ ਮੌਕੇ ਤੇ ਦੱਸਿਆ ਕਿ ਲੇਖਕ ਆਪਣਾ ਤਜੁਰਬਾ ਅਤੇ ਆਪਣੀ ਸੋਚ ਇਕ ਪੁਸਤਕ ਦੇ ਜਰੀਏ ਵਿਦਿਆਰਥੀਆਂ ਤੱਕ ਪਹੁੰਚਾਉਂਦਾ ਹੈ ਅਤੇ ਵਿਦਿਆਰਥੀਆਂ ਨੂੰ ਚੰਗੀਆਂ ਪੁਸਤਕਾਂ ਪੜ੍ਹ ਕੇ ਉਹਨਾਂ ਦੀ ਸੋਚ ਨੂੰ ਸਮਝ ਕੇ ਸਹੀ ਰਸਤਾ ਅਪਣਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਚੰਗੀ ਪੁਸਤਕ ਦਿਸ਼ਾਹੀਣ ਨੂੰ ਦਿਸ਼ਾ ਦਿੰਦੀ ਹੈ ਅਤੇ ਸਭ ਨੂੰ ਗਿਆਨ ਵੰਡਦੀ ਹੈ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਦਿਆਰਥੀਆਂ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰ ਵਿਖੇ ਪੁੱਜਣ ਅਤੇ ਪ੍ਰੀਖਿਆ ਕੇਂਦਰ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਦਿੱਤੀਆਂ। ਉਹਨਾਂ ਸਾਰੇ ਵਿਦਿਆਰਥੀਆਂ ਨੂੰ ਚੰਗੀਆਂ  ਪ੍ਰੀਖਿਆਵਾਂ ਦੇਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਨੀਲਮ, ਆਰਤੀ ਸ਼ਰਮਾ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਰਜਨੀ, ਚੰਚਲ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਡਾ. ਰਾਜੇਸ਼ ਕੁਮਾਰ।