Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਵਾਲੀਬਾਲ ਖੇਡ ‘ਚ ਆਪਣਾ ਨਾਮ ਚਮਕਾਇਆ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨਵਜੋਤ ਸਿੰਘ ਨੇ ਵਾਲੀਬਾਲ ਖੇਡ ‘ਚ ਆਪਣਾ ਨਾਮ ਚਮਕਾਇਆ

ਗੜ੍ਹਦੀਵਾਲਾ 20 ਸਤੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ |

ਮਿਤੀ 10-9-2025 ਨੂੰ ਜ਼ਿਲਾ ਪੱਧਰ ਦੇ ਟੂਰਨਾਮੈਂਟ 2025 ਵਿੱਚ ਸਾਡੇ ਗੜਦੀਵਾਲਾ ਜੋਨ ਵੀਚ ਵਾਲੀਬਾਲ ਟੀਮ ਅੰਡਰ: -17 ਵਿੱਚ ਸਾਡੇ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਨੇ ਭਾਗ ਲਿਆ ਸੀ। ਜਿਸ ਨੇ ਕਿ ਤੀਸਰਾ ਸਥਾਨ ਹਾਸਲ ਕਰਕੇ ਆਪਣਾ,ਆਪਣੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਹ ਟੂਰਨਾਮੈਂਟ ਹਾਈ ਸਕੂਲ ਭਾਨਾ ਵਿਖੇ ਕਰਵਾਇਆ ਜਾ ਰਿਹਾ ਸੀ |ਨਵਜੋਤ ਸਿੰਘ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਵਿਦਿਆਰਥੀ ਸੀ। ਜਿਸ ਨੇ ਦਿਨ-ਰਾਤ ਮਿਹਨਤ ਕੀਤੀ|ਨਵਜੋਤ ਸਿੰਘ ਆਪਣੀ ਮਿਹਨਤ ਸਦਕਾ ਹੀ ਅੱਜ ਇਸ ਮੁਕਾਮ ਤੇ ਪਹੁੰਚ ਸਕਿਆ ਹੈ।

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਦਾ ਹੈ ਉਨਾ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵੀ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੋ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।