Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨੀਮ-ਹਕੀਮਾਂ ਤੋਂ ਬੱਚ ਕੇ ਡੇਂਗੂ ਦਾ ਇਲਾਜ ਸਿਰਫ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਓ : ਡਾ.ਸਾਕਸ਼ੀ ‌ਸਗਲੋਤਰਾ

ਨੀਮ-ਹਕੀਮਾਂ ਤੋਂ ਬੱਚ ਕੇ ਡੇਂਗੂ ਦਾ ਇਲਾਜ ਸਿਰਫ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਓ : ਡਾ.ਸਾਕਸ਼ੀ ‌ਸਗਲੋਤਰਾ

ਨੀਮ-ਹਕੀਮਾਂ ਤੋਂ ਬੱਚ ਕੇ ਡੇਂਗੂ ਦਾ ਇਲਾਜ ਸਿਰਫ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਓ :  ਡਾ.ਸਾਕਸ਼ੀ ‌ਸਗਲੋਤਰਾ

ਪਠਾਨਕੋਟ 28 ਜੁਲਾਈ( ਅਵਿਨਾਸ਼ ਸ਼ਰਮਾ,ਤਰੁਣ, रोहित ) – ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਦਾ ਇਲਾਜ ਨੀਮ-ਹਕੀਮਾਂ ਤੋਂ ਕਰਾਉਣ ਦੀ ਬਜਾਏ ਸਿਰਫ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਇਆ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਡੇਂਗੂ ਦੀ ਬਿਮਾਰੀ ਵਿੱਚ ਬਹੁਤੀਆਂ ਦਵਾਈਆਂ ਖਾਣ ਦੀ ਲੋੜ ਨਹੀਂ ਹੁੰਦੀ ਬਲਕਿ ਇਸ ਬਿਮਾਰੀ ਵਿੱਚ ਤਰਲ ਪਦਾਰਥ ਵੱਧ ਤੋਂ ਵੱਧ ਪੀਣੇ ਚਾਹੀਦੇ ਹਨ।

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਾਕਸ਼ੀ ਸਗਲੋਤਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਡੇਂਗੂ ਦੇ ਟੈਸਟ ਅਤੇ ਬਿਮਾਰੀ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਵਿੱਚ ਜਿਆਦਾ ਦਵਾਈਆਂ ਨਹੀਂ ਖਾਣੀਆਂ ਚਾਹੀਦੀਆਂ ਕਿਉਂਕਿ ਇਸ ਨਾਲ ਪਲੇਟਲੈਟ ਸੈੱਲ ਹੋਰ ਘੱਟ ਜਾਂਦੇ ਹਨ। ਉਨਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਦੌਰਾਨ ਵੱਧ ਤੋਂ ਵੱਧ ਤਰਲ ਪਦਾਰਥ ਪੀਣੇ ਚਾਹੀਦੇ ਹਨ। ਉਨਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕ ਡੇਂਗੂ ਦੀ ਬਿਮਾਰੀ ਹੋਣ ’ਤੇ ਨੀਮ-ਹਕੀਮਾਂ ਦੇ ਚੱਕਰ ਵਿੱਚ ਫਸ ਜਾਂਦੇ ਹਨ, ਜਿਸ ਕਾਰਨ ਇਹ ਬਿਮਾਰੀ ਹੋਰ ਵੀ ਖਤਰਨਾਕ ਰੂਪ ਧਾਰਨ ਕਰ ਜਾਂਦੀ ਹੈ। ਉਨਾਂ ਕਿਹਾ ਕਿ ਡੇਂਗੂ ਦੇ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਹੀ ਪਹੁੰਚ ਕਰਨੀ ਚਾਹੀਦੀ ਹੈ।

ਡਾ. ਸਾਕਸ਼ੀ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲਦਾ ਹੈ ਅਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜਾ ਰਹੇ, ਉਥੇ ਇਹ ਮੱਛਰ ਪੈਦਾ ਹੋ ਜਾਂਦੇ ਹਨ। ਉਨਾਂ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿਚ ਮੀਂਹ ਆਦਿ ਦਾ ਪਾਣੀ ਖੜ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ। ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਵੀ ਹਰ ਹਫ਼ਤੇ ਬਦਲਣਾ ਜਰੂਰੀ ਹੈ। ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਨਾਲੋਂ ਵੱਡਾ ਅਤੇ ਉਸਦੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ। ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਡੀਆਂ ਥਾਵਾਂ ’ਤੇ ਬੈਠਦਾ ਹੈ।

ਡਾ. ਸਾਕਸ਼ੀ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀਆਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਆਪਣੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਰਾਤ ਸਾਉਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਊ ਕਰੀਮਾਂ ਆਦਿ ਦੀ ਵਰਤੋਂ ਕਰਨੀਂ ਚਾਹੀਦੀ ਹੈ।