Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮਲੇਰੀਆ,ਡੇਂਗੂ ਚਿਕਨ ਗੁਨੀਆ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਮਲੇਰੀਆ,ਡੇਂਗੂ ਚਿਕਨ ਗੁਨੀਆ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਮਲੇਰੀਆ,ਡੇਂਗੂ ਚਿਕਨ ਗੁਨੀਆ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਪਠਾਨਕੋਟ (ਅਵਿਨਾਸ਼ ਸ਼ਰਮਾ ) ਪੰਜਾਬ ਸਰਕਾਰ , ਸਿਵਲ ਸਰਜਨ ਡਾ ਰੁਬਿੰਦਰ ਕੌਰ ਦੇ ਹੁਕਮਾਂ ਅਤੇ ਐਪੀਡੀਮੋਲੋਜਿਸਟ ਡਾ ਸਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਰਾਈਡੇ ਫਰਾਈਡੇ ਦੇ ਮੋਕੇ ਤੇ ਸਿਹਤ ਵਿਭਾਗ ਅਤੇ ਕਾਰਪੋਰੇਸ਼ਨ ਦੇ ਚੀਫ ਇੰਸਪੈਕਟਰ ਵੱਲੋਂ ਸਾਂਝੇ ਤੌਰ ਤੇ ਚਾਰਜੀ ਮੁਹੱਲਾ ਵਿਖੇ ਲਗਭਗ 65 ਘਰਾਂ ਵਿੱਚ ਕੂਲਰ ,ਫਰਿਜ ਦੀ ਬੈਕ ਸਾਈਡ ਟਰੇਅ , ਪੰਛੀਆਂ ਦੇ ਪਾਣੀ ਵਾਲੇ ਪਿਆਲੇ,ਗਮਲੇ,ਟਾਇਰ, ਟੁੱਟੇ ਭੱਜੇ ਬਰਤਨ ਚੈਕ ਕੀਤੇ । ਇਸ ਦੋਰਾਨ ਇਕ ਘਰ ਦੀ ਫਰਿੱਜ ਦੀ ਬੈਕ ਸਾਈਡ ਟਰੇਅ ਵਿਚ ਡੇਂਗੂ ਦਾ ਲਾਰਵਾ ਮਿਲਿਆ।

ਜਿਸ ਨੂੰ ਮੋਕੇ ਤੇ ਟੀਮ ਵੱਲੋਂ ਖਤਮ ਕਰ ਦਿੱਤਾ ਗਿਆ। ਕਾਰਪੋਰੇਸ਼ਨ ਦੇ ਚੀਫ ਸੈਕਟਰੀ ਇੰਸਪੈਕਟਰ ਦੀਪਕ ਨੇ ਮੋਕੇ ਤੇ ਚਲਾਨ ਕੱਟ ਕੇ 6 ਮਈ ਨੂੰ ਕਾਰਪੋਰੇਸ਼ਨ ਵਿਚ ਪੇਸ਼ ਹੋਣ ਦੀ ਹਦਾਇਤ ਕੀਤੀ ਗਈ । ਹੈਲਥ ਇੰਸਪੈਕਟਰ ਰਜਿੰਦਰ ਕੁਮਾਰ ਨੇ ਲੋਕਾਂ ਨੂੰ ਮਲੇਰੀਆ , ਡੇਂਗੂ ਚਿਕਨ ਗੁਨੀਆ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਇਹ ਬੁਖਾਰ ਖਾਸ ਕਿਸਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ,ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਅਤੇ ਤੜਕੇ ਵੇਲੇ ਕੱਟਦੇ ਹਨ। ਇਸ ਲਈ ਆਪਣੇ ਘਰਾਂ ਜਾਂ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ।ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ ਅਤੇ ਆਪਣੇ ਘਰਾਂ ਵਿਚ ਕੂਲਰਾਂ, ਫਰਿੱਜ ਦੀ ਬੈਕ ਸਾਈਡ ਦੀ ਟ੍ਰੇਅ, ਗਮਲੇ ,ਪੰਛੀਆਂ ਦੇ ਪਾਣੀ ਵਾਲੇ ਬਰਤਨ, ਪਾਣੀ ਵਾਲੇ ਡਰੰਮ ਆਦਿ ਸੁਕਾ ਕੇ ਦੁਬਾਰਾ ਭਰੇ ਜਾਣ। ਹਨ। ਕੱਪਡ਼ੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਤੁਹਾਨੁੰ ਮੱਛਰ ਕੱਟ ਨਾ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰੋ।

ਬੁਖਾਰ ਹੋਣ ਤੇ ਤੁਰੰਤ ਨੇਡ਼ੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੋ। ਮਲੇਰੀਆ ਅਤੇ ਡੇਗੂ ਦਾ ਟੈਸਟ ਅਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ, ਹੈਲਥ ਇੰਸਪੈਕਟਰ ਅਨੋਖ ਲਾਲ , ਕੁਲਵਿੰਦਰ ਢਿੱਲੋਂ ਆਦਿ ਹਾਜਰ ਸਨ ।