Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਯੂਸ਼ਮਾਨ ਕਾਰਡ ਦੀ ਸਹੂਲਤ 70 ਸਾਲ ਤੋਂ ਵੱਧ ਦੀ ਉਮਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ – ਚੌਧਰੀ ਕੁਮਾਰ ਸੈਣੀ

ਆਯੂਸ਼ਮਾਨ ਕਾਰਡ ਦੀ ਸਹੂਲਤ 70 ਸਾਲ ਤੋਂ ਵੱਧ ਦੀ ਉਮਰ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ – ਚੌਧਰੀ ਕੁਮਾਰ ਸੈਣੀ

ਦਸੂਹਾ 16 ਨਵੰਬਰ (ਚੌਧਰੀ) 

: ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਦਫਤਰ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਨੇ ਦੱਸਿਆ ਕਿ ਕੇਂਦਰੀ ਸਰਕਾਰ ਵੱਲੋਂ ਆਯੂਸ਼ਮਾਨ ਯੋਜਨਾ ਦੇ ਅਧੀਨ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਇਸ ਸਹੂਲਤ ਦਾ ਵੀ ਲਾਭ ਮਿਲੇਗਾ। ਹੁਣ ਇਸ ਯੋਜਨਾ ਰਾਹੀਂ ਜੋ ਵੀ ਵਿਅਕਤੀ 70 ਸਾਲ ਤੋਂ ਵੱਧ ਉਮਰ ਦਾ ਹੋਵੇਗਾ ਮਰਦ ਜਾ ਔਰਤਾਂ, ਬਿਨਾ ਕਿਸੇ ਵਿੱਤੀ ਸ਼ਰਤ ਦੇ ਉਹ ਇਸ ਯੋਜਨਾ ਦਾ ਲਾਭ ਉਠਾ ਸਕੇਗਾ। ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਵੀ ਮਨਜ਼ੂਰ ਕੀਤੀ ਗਈ ਹੈ, ਪਰ ਪੰਜਾਬ ਵਿਚ 4 ਜਿਲ੍ਹੇ ਜਿਨ੍ਹਾਂ ਵਿੱਚ ਉਪ ਚੋਣਾਂ ਹੋ ਰਹੀਆਂ ਹਨ, ਉਹ ਚੋਣ ਆਯੋਗ ਵੱਲੋਂ ਚੋਣ ਪ੍ਰਤੀਕਿਰਿਆ ਹੋਣ ਤੱਕ ਸਥਗਿਤ ਕੀਤਾ ਗਿਆ ਸੀ, ਪਰ ਹੁਣ 25 ਨਵੰਬਰ ਤੋਂ ਇਹ ਸੁਵਿਧਾ ਦੁਬਾਰਾ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਸਾਰੇ ਸੀਨੀਅਰ ਸਿਟੀਜਨ ਮੈਂਬਰਾਂ ਨੂੰ ਅਪੀਲ ਕੀਤੀ ਕਿ ਆਪਣੇ ਅਧਾਰ ਕਾਰਡ ਅਤੇ ਰਜਿਸਟਰ ਮੋਬਾਇਲ ਨੰਬਰ ਲੈ ਕੇ ਸੇਵਾ ਕੇਂਦਰ ਤੋ ਆਪਣੇ ਕਾਰਡ ਬਣਾ ਸਕਦੇ ਹਨ ਅਤੇ ਇਸ ਸੁਵਿਧਾ ਦਾ ਲਾਭ ਉਠਾ ਸਕਦੇ ਹਨ। ਮੈਂਬਰਾਂ ਵੱਲੋਂ ਇਹ ਸੁਵਿਧਾ ਲਾਗੂ ਕਰਨ ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਹੁਣ ਹਰ ਬਜ਼ੁਰਗ ਆਪਣਾ ਇਲਾਜ 5 ਲੱਖ ਰੁਪਏ ਤੱਕ ਕਰਵਾ ਸਕਦੇ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ ਹੁੰਦਲ, ਜਗਜੀਤ ਸਿੰਘ ਬਲੱਗਣ, ਮਾਸਟਰ ਰਮੇਸ਼ ਸ਼ਰਮਾ, ਵਿਨੋਦ ਹੰਸ, ਸੁਰਿੰਦਰ ਨਾਥ, ਰਾਜਿੰਦਰ ਸਿੰਘ ਟਿੱਲੂਵਾਲ, ਸ਼ਾਮ ਮੂਰਤੀ ਮਹਿਤਾ, ਹਰਭਜਨ ਸਿੰਘ ਅਤੇ ਇੰਦਰਜੀਤ ਆਦਿ ਹਾਜ਼ਰ ਸਨ।

ਕੈਪਸ਼ਨ : ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ, ਸਤੀਸ਼ ਕਾਲੀਆ ਅਤੇ ਡਾ. ਦਿਲਬਾਗ ਸਿੰਘ ਹੁੰਦਲ।