Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ : ਡੀ. ਸੀ 

ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ : ਡੀ. ਸੀ 

ਹੁਸ਼ਿਆਰਪੁਰ (ਬਿਊਰੋ)
–4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ
–ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ 
20 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ‘ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਕਦ ਇਨਾਮ ਦਿੱਤੇ ਜਾਣੇ ਹਨ, ਜਿਸ ਵਿਚ ਪਹਿਲਾ ਇਨਾਮ 1 ਲੱਖ ਰੁਪਏ ਦਾ ਹੋਵੇਗਾ। ਦੂਜਾ ਇਨਾਮ 50 ਹਜ਼ਾਰ, ਤੀਜਾ ਇਨਾਮ 25 ਹਜ਼ਾਰ, ਚੌਥਾ ਇਨਾਮ 10 ਹਜ਼ਾਰ, ਪੰਜਵਾਂ ਇਨਾਮ 8 ਹਜ਼ਾਰ ਛੇਵੇਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲ੍ਹਣ ਦੀ ਮਿਤੀ 4 ਦਸੰਬਰ 2023 ਹੋਵੇਗੀ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ‘ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐੱਪ” ਨਾਲ ਵੀ ਬਣਾਇਆ ਜਾ ਸਕਦਾ ਹੈ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।