Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਕਰਵਾਇਆ ਗਿਆ ਕੀਰਤਨ ਦਰਬਾਰ

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਕਰਵਾਇਆ ਗਿਆ ਕੀਰਤਨ ਦਰਬਾਰ

ਗੜ੍ਹਦੀਵਾਲਾ 27 ਜਨਵਰੀ (ਚੌਧਰੀ / ਯੋਗੇਸ਼ ਗੁਪਤਾ)

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਐਂਬੁਲੈਂਸ, ਫਾਇਰ ਬ੍ਰਿਗੇਡ ਅਤੇ ਸ਼ਵ ਵਾਹਨ ਦੀਆਂ ਸਹੂਲਤਾਂ ਇਲਾਕੇ ਦੇ ਲੋਕਾਂ ਲਈ ਕੀਤੀਆਂ ਚਾਲੂ : ਪ੍ਰਧਾਨ ਤਲਵੰਡੀ

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੰਸਥਾ ਵਲੋਂ ਸਵ: ਬਾਪੂ ਚੈਨ ਸਿੰਘ, ਸਵ: ਮਾਸਟਰ ਗੁਰਿੰਦਰਜੀਤ ਸਿੰਘ ਜੀਆ ਸਹੋਤਾ ਕਲਾਂ ਦੀ ਯਾਦ ਵਿਚ ਇਲਾਕੇ ਲਈ ਐਂਬੂਲੈਂਸ, ਸ਼ਵ ਵਾਹਨ ਤੇ ਫਾਇਰ ਬ੍ਰਿਗੇਡ ਦੀ ਸੇਵਾ ਚਾਲੂ ਕੀਤੀ ਗਈ ਹੈ ਤੇ ਇੱਕ ਐਂਬੂਲੈਂਸ ਸਵ: ਦਰਬਾਰਾ ਸਿੰਘ ਧੂਤ ਦੀ ਯਾਦ ਵਿੱਚ ਕੰਢੀ ਖੇਤਰ ਲਈ ਚਾਲੂ ਕੀਤੀ ਗਈ ਹੈ। ਇਸ ਕੀਰਤਨ ਦਰਬਾਰ ਵਿਚ ਭਾਈ ਇੰਦਰਜੀਤ ਸਿੰਘ ਸੁਹਾਣਾ ਵਾਲੇ, ਭਾਈ ਜਗਤਾਰ ਸਿੰਘ ਦਲ ਕਵੀਸ਼ਰੀ ਜੱਥਾ,ਭਾਈ ਸਰਤਾਜ ਸਿੰਘ ਬਸਰਾਵਾਂ ਕਥਾ ਵਾਚਕ,ਭਾਈ ਹਰਭਜਨ ਸਿੰਘ ਸੋਤਲਾ ਵਾਲੇ,ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਜੱਥਾ ਰਾਜਪੁਰਾ, ਮਨਜੀਤ ਸਿੰਘ ਸੋਹੀ ਕਵਿਸ਼ਰੀ ਜੱਥਾ ਤੇ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਨਿਹਾਲ ਕੀਤਾ। ਇਸ ਮੌਕੇ ਲਾਇਨ ਕਲੱਬ ਲੰਡਨ ਵਲੋਂ ਫ੍ਰੀ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਡਾ ਲਵਪ੍ਰੀਤ ਸਿੰਘ ਪਾਬਲਾ,ਡਾ ਗੁਰਜੋਤ ਸਿੰਘ ਪਾਬਲਾ ਤੇ ਡਾ ਨਿਰਮਲ ਸਿੰਘ ਦਾਰਾਪੁਰ ਵਲੋਂ ਮਰੀਜਾਂ ਦਾ ਚੈੱਕਅਪ ਕੀਤਾ ਗਿਆ ਤੇ ਮਰੀਜ਼ਾਂ ਨੂੰ ਫ੍ਰੀ ਲੈਂਜ ਵੀ ਪਾਏ ਜਾਣਗੇ। ਇਸ ਮੌਕੇ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ ਸ਼ਖਸ਼ੀਅਤਾਂ ਵਲੋਂ ਹਾਜਰੀ ਭਰੀ ਗਈ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਜਸਵੀਰ ਸਿੰਘ ਰਾਜਾ ਹਲਕਾ ਵਿਧਾਇਕ ਉੜਮੁੜ ਟਾਂਡਾ ,ਸ ਕਰਮਵੀਰ ਸਿੰਘ ਘੁੰਮਣ ਹਲਕਾ ਵਿਧਾਇਕ ਦਸੂਹਾ,ਲਖਵਿੰਦਰ ਸਿੰਘ ਲੱਖੀ, ਇਕਬਾਲ ਸਿੰਘ ਜੌਹਲ, ਸ਼ੁਭਮ ਸਹੋਤਾ,ਗੁਰਪ੍ਰੀਤ ਸਿੰਘ ਮਨੁਖਤਾ ਦੀ ਸੇਵਾ ਸੋਸਾਇਟੀ ਲੁਧਿਆਣਾ , ਜਗਜੀਤ ਸਿੰਘ ਜੱਗਾ ਬਾਬਾ ਕਪੂਰਥਲਾ,ਦਵਿੰਦਰ ਸਿੰਘ ਮੂਨਕ, ਭਾਈ ਹਰਪ੍ਰੀਤ ਸਿੰਘ ਟਾਹਲੀ ਸਾਹਿਬ,ਜੰਗਵੀਰ ਸਿੰਘ ਚੌਹਾਨ, ਹਰਮਿਰਨ ਸਿੰਘ ਹਿਊਮਨ ਕੇਅਰ ਵੈਲਫੇਅਰ ਕਲੱਬ ਪਟਿਆਲਾ, ਸੁੱਖ ਰੰਧਾਵਾ ਮਸੰਦਾਂ,ਰਾਜ ਸਿੰਘ ਖਾਲਸਾ ਸਰਬੱਤ ਦਾ ਭਲਾ ਵੈਲਫੇਅਰ ਕਲੱਬ ਦੀਨਾਨਗਰ, ਮਨਿੰਦਰ ਲਦਾਲ ਪਰਵੀ, ਮਨਦੀਪ ਸਿੰਘ ਖਾਲਸਾ,ਐਡਵੋਕੇਟ ਗੁਰਵੀਰ ਸਿੰਘ ਚੌਟਾਲਾ,ਮਨਦੀਪ ਸਿੰਘ ਟਾਂਡਾ ਜੌੜਿਆਂ ਦੀ ਸੇਵਾ,ਸਰਪੰਚ ਚੈਂਚਲ ਸਿੰਘ ਬਾਹਗਾ,ਸਰਪੰਚ ਮਾਣਾ ਦਾਰਾਪੁਰ,ਜਵਾਹਰ ਸਿੰਘ,ਸੁਖ ਰੰਧਾਵਾ ਮਸੰਦਾਂ, ਹਰਦੀਪ ਸਿੰਘ ਖੁੱਡਾ, ਜਸਵਿੰਦਰ ਸਿੰਘ ਪੰਡੋਰੀ,ਸਰਬ ਬੁੱਟਰ,ਮਨਜੀਤ ਸਿੰਘ ਟਾਂਡਾ, ਸਰਪੰਚ ਮੱਖਣ ਸਿੰਘ ਗਾਲੋਵਾਲ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ।