Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 26 ਨੂੰ, ਤਿਆਰੀਆਂ ਜੋਰਾਂ ਤੇ

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 26 ਨੂੰ, ਤਿਆਰੀਆਂ ਜੋਰਾਂ ਤੇ

ਗੜ੍ਹਦੀਵਾਲਾ (ਚੌਧਰੀ)

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਗੜ੍ਹਦੀਵਾਲਾ ਦਫਤਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ 26 ਜਨਵਰੀ ਨੂੰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜੋ ਕੀਰਤਨ ਸਮਾਗਮ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕਰਵਾਇਆ ਜਾ ਰਿਹਾ ਹੈ, ਉਸ ਸਬੰਧੀ ਇਲਾਕੇ ਦੇ ਸਮੂਹ ਸੇਵਾਦਾਰਾਂ ਤੇ ਨੌਜਵਾਨ ਵੀਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ ਵੱਖ-ਵੱਖ ਕਾਰਜਾਂ ਲਈ ਨੌਜਵਾਨਾਂ ਦੀ ਡਿਊਟੀਆਂ ਲਗਾਈਆਂ ਗਈਆਂ।ਇਸ ਮੀਟਿੰਗ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਜੱਥੇਦਾਰ ਦਵਿੰਦਰ ਸਿੰਘ ਮੂਨਕਾਂ, ਸਿਮਰਨਜੀਤ ਸਿੰਘ ਸਿੰਮੂ, ਪ੍ਰਦੀਪ ਸਿੰਘ ਮੂਨਕ, ਸਰਪੰਚ ਪਰਦੀਪ ਸਿੰਘ, ਸਰਪੰਚ ਪ੍ਰਦੀਪ ਸਿੰਘ ਤਲਵੰਡੀ, ਲਾਡੀ ਬੁੱਟਰ, ਸਰਬ ਬੁੱਟਰ, ਮਨਦੀਪ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਾਂਡਾ, ਲੰਬੜ ਹੈਪੀ ਅਰਗੋਵਾਲ, ਦੀਸ਼ੂ ਬਹਿਲ, ਸ਼ੈਕੀ ਕਲਿਆਣ, ਇੰਦਰਜੀਤ ਸਿੰਘ ਸ਼ਾਹੀ, ਬਾਬਾ ਫਤਿਹ ਸਿੰਘ ਸੋਸਾਇਟੀ ਗ੍ਰੰਥਪਰ, ਸੁਖਵਿੰਦਰ ਸਿੰਘ ਮੂਨਕ, ਸੁਖਪ੍ਰੀਤ ਸਿੰਘ ਗੜ੍ਹਦੀਵਾਲਾ, ਸਹਿਬਾਜ ਸਿੰਘ, ਗੁਰਮੁਖ ਸਿੰਘ ਟਾਂਡਾ, ਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜਰ ਸਨ।

ਜਿਕਰਯੋਗ ਹੈ ਕਿ ਬਾਬਾ ਦੀਪ ਸਿੰਘ ਸੇਵਾਦਲ ਅਤੇ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਸੰਸਥਾ ਦੇ 10 ਸਾਲ ਪੂਰੇ ਹੋਣ ‘ਤੇ ਸਾਲਾਨਾ ਧਾਰਮਿਕ ਸਮਾਗਮ 26 ਜਨਵਰੀ ਨੂੰ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ‘ਚ ਕਰਵਾਇਆ ਜਾ ਰਿਹਾ ਹੈ।ਸਮਾਗਮ ਦੌਰਾਨ 24 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਜਾਣਗੇ ਤੇ 26 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਵੇਰੇ 10.30 ਵਜੇ ਤੋਂ ਸ਼ਾਮ 3 ਵਜੇ ਤੱਕ ਮਹਾਨ ਦੀਵਾਨ ਸਜਾਇਆ ਜਾਵੇਗਾ, ਜਿਸ ਵਿਚ ਪੰਥ ਦੇ ਮਹਾਨ ਕੀਰਤਨੀਏ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਪ੍ਰਵਚਨਾਂ ਨਾਲ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੋਰਾਨ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸ਼ਖਸੀਅਤਾਂ ਵੱਲੋਂ ਹਾਜ਼ਰੀ ਲਗਵਾਈ ਜਾਵੇਗੀ। ਇਸ ਸਮੇਂ ਗੁਰੂ ਜੀ ਕੇ ਲੰਗਰ ਅਤੁੱਟ ਵਰਤਾਏ ਜਾਣਗੇ।