Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇਲਾਜ ਕਰਵਾ ਕੇ ਭੈਣ ਜਸ਼ਨਦੀਪ ਨੂੰ ਪਰਿਵਾਰ ਕੋਲ ਭੇਜਿਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇਲਾਜ ਕਰਵਾ ਕੇ ਭੈਣ ਜਸ਼ਨਦੀਪ ਨੂੰ ਪਰਿਵਾਰ ਕੋਲ ਭੇਜਿਆ

ਗੜ੍ਹਦੀਵਾਲਾ (ਚੌਧਰੀ)

11 ਮਈ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇਲਾਜ ਕਰਵਾ ਕੇ ਭੈਣ ਜਸ਼ਨਦੀਪ ਨੂੰ ਪਰਿਵਾਰ ਕੋਲ ਭੇਜਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਭੈਣ ਨੂੰ ਤਕਰੀਬਨ 4 ਮਹੀਨੇ ਪਹਿਲਾਂ ਬਹੁਤ ਮਾੜੀ ਹਾਲਤ ਵਿੱਚ ਦਸੂਹਾ ਤੋਂ ਰੈਸਕਿਊ ਕੀਤਾ ਸੀ। ਇਹ ਭੈਣ ਦਿਮਾਗੀ ਤੌਰ ਤੇ ਠੀਕ ਨਹੀਂ ਸੀ ਤੇ ਸਾਰਾ ਦਿਨ ਲਾਵਾਰਿਸ ਹਾਲਤ ਵਿਚ ਸੜਕਾਂ ਤੇ ਘੁੰਮਦੀ ਰਹਿੰਦੀ ਸੀ। ਫਿਰ ਇਸ ਭੈਣ ਨੂੰ ਰੈਸਕਿਊ ਕਰਕੇ ਇਲਾਜ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਲਿਆਂਦਾ ਗਿਆ ਤੇ ਅੱਜ ਇਹ ਭੈਣ ਬਿਲਕੁਲ ਠੀਕ-ਠਾਕ ਹੈ। ਅੱਜ ਇਸ ਭੈਣ ਨੂੰ ਉਸਦਾ ਬੇਟਾ ਦਸੂਹਾ ਦੇ ਪਿੰਡ ਘੋਗਰਾ ਤੋਂ ਲੈਣ ਲਈ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚਿਆ ਅਤੇ ਸਹੀ ਸਲਾਮਤ ਭੈਣ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੋ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।