Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਇੱਕ ਹੋਰ ਲਾਪਤਾ ਵਿਅਕਤੀ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਇੱਕ ਹੋਰ ਲਾਪਤਾ ਵਿਅਕਤੀ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

1 ਮਾਰਚ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਪੰਜ ਸਾਲਾਂ ਤੋਂ ਲਾਪਤਾ ਵੀਰ ਹਰਿੰਦਰ ਪੂਨੀਆਂ ਨੂੰ ਪਰਿਵਾਰ ਨਾਲ ਮਿਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਕੁਝ ਦਿਨ ਪਹਿਲਾਂ ਲਵਾਰਸ ਹਾਲਤ ਵਿੱਚ ਘੁੰਮਦਾ ਗੜ੍ਹਦੀਵਾਲਾ ਤੋਂ ਮਿਲਿਆ ਸੀ। ਉਨ੍ਹਾਂ ਕਿਹਾ ਕਿ ਇਹ ਵੀਰ ਗੁੱਜਰਾਂ ਦੇ ਬਾੜੇ ਵਿੱਚੋਂ ਭੱਜ ਕੇ ਬਾਹਰ ਆਇਆ ਸੀ ਜਿਸਨੂੰ ਰੈਸਕਿਓ ਕੀਤਾ ਗਿਆ ਸੀ। ਹਰਿੰਦਰ ਪੂਨੀਆਂ ਨੂੰ ਲੈਣ ਉਸਦੇ ਪਿਤਾ ਰਾਮਵੀਰ ਪੂਨੀਆਂ ਪਿੰਡ ਹਿਸਾਬਾਦ (ਯੂ.ਪੀ) ਤੋਂ ਲੈਣ ਗੁਰੂ ਸੇਵਾਘਰ ਆਏ ਜਿਨ੍ਹਾਂ ਨੇ ਦੱਸਿਆ ਕਿ ਇਹ ਵੀਰ ਬਹੁਤ ਵਧੀਆ ਖਿਡਾਰੀ ਸੀ। ਕਬੱਡੀ, ਕ੍ਰਿਕਟ,ਲੌਂਗ ਜੰਪ ਅਤੇ ਹਾਈ ਜੰਪ ਆਦਿ ਖੇਡਾਂ ਖੇਡਦਾ ਸੀ। ਪਰ ਕਿਸੇ ਕਾਰਨ ਫੇਲ ਹੋਣ ਕਰਕੇ ਡਿਪਰੈੱਸ਼ਨ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਦਿਮਗੀ ਤੌਰ ਤੇ ਬਿਮਾਰ ਹੋ ਗਿਆ। ਮਨਜੋਤ ਤਲਵੰਡੀ ਨੇ ਦੱਸਿਆ ਕਿ ਸੁਭਾਸ਼ ਸ਼ਰਮਾ ਜੋਕਿ ਚੰਡੀਗੜ੍ਹ ਤੋਂ ਹਨ ਉਨ੍ਹਾਂ ਦੇ ਸਹਿਯੋਗ ਨਾਲ ਇਸ ਵੀਰ ਦੇ ਪਰਿਵਾਰ ਨੂੰ ਲੱਭਣ ਚ ਬਹੁਤ ਮਦਦ ਮਿਲੀ। ਇਸ ਮੋਕੇ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਡਾ ਲਵਦੀਪ ਸਿੰਘ ਪਾਬਲਾ,ਮਨਿੰਦਰ ਸਿੰਘ,ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ,ਕਮਲਜੀਤ ਸਿੰਘ ਆਦਿ ਸੋਸਾਇਟੀ ਮੈਂਬਰ ਹਾਜ਼ਰ ਸਨ।