Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੋਸਾਇਟੀ ਵਲੋਂ 3 ਸਾਲ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਸੋਸਾਇਟੀ ਵਲੋਂ 3 ਸਾਲ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 15 ਅਗਸਤ (ਚੌਧਰੀ)

: ਬਾਬਾ ਦੀਪ ਸਿੰਘ ਸੇਵਾਦਲ ਅਤੇ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਨੇ 3 ਸਾਲ ਤੋਂ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ ਹੈ। ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵੀਰ ਢਾਈ ਸਾਲ ਪਹਿਲਾਂ ਉੱਚੀ ਬੱਸੀ ਤੋਂ ਲਾਵਾਰਿਸ ਹਾਲਤ ਵਿਚ ਮਿਲਿਆ ਸੀ। ਇਸ ਵੀਰ ਦਾ ਇਕ ਗੋਡਾ ਟੁੱਟਾ ਹੋਇਆ ਸੀ ਤੇ ਇਹ ਤੁਰ ਫਿਰ ਨਹੀਂ ਸਕਦਾ ਸੀ। ਇਹ ਉਸ ਸਮੇਂ ਦਿਮਾਗੀ ਤੌਰ ‘ਤੇ ਠੀਕ ਨਹੀਂ ਸੀ । ਫਿਰ ਸੰਸਥਾ ਵੱਲੋਂ ਇਸ ਵੀਰ ਦਾ ਇਲਾਜ ਕਰਵਾਇਆ ਗਿਆ ਤੇ ਠੀਕ ਹੋਣ ਉਪਰੰਤ ਇਸ ਵੀਰ ਨੇ ਆਪਣਾ ਪਤਾ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਕੁਲਵੀਰ ਦੀ ਮਦਦ ਨਾਲ ਵੀਰ ਦੇ ਪਰਿਵਾਰ ਦਾ ਸੰਪਰਕ ਕੀਤਾ ਗਿਆ। ਅੱਜ ਵੀਰ ਦੀ ਮਾਤਾ ਸੁਖਦੇਵ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਚੀਦਾ ਤਹਿਸੀਲ ਬਾਘਾ ਪੁਰਾਣਾ ਜ਼ਿਲਾ ਮੋਗਾ ਤੋਂ ਇਸ ਨੂੰ ਲੈਣ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਪਹੁੰਚੇ ਅਤੇ ਸਹੀ ਸਲਾਮਤ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਤੋਂ ਇਲਾਵਾ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਜਸਵਿੰਦਰ ਸਿੰਘ, ਮਨਿੰਦਰ ਸਿੰਘ ਆਦਿ ਸੋਸਾਇਟੀ ਮੈਂਬਰ ਹਾਜ਼ਰ ਸਨ।